ਨਸ਼ਾ ਤਸਕਰਾਂ ਖ਼ਿਲਾਫ਼ ਕਪੂਰਥਲਾ ਪੁਲਿਸ ਨੇ ਚਲਾਇਆ ਪੀਲਾ ਪੰਜਾ

Spread the love

ਫਗਵਾੜਾ,ਕਪੂਰਥਲਾ 1 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਏ ਗਏ ‘ਯੁੱਧ ਨਸ਼ਾ ਵਿਰੁੱਧ’ ਅਭਿਆਨ ਦੇ ਚਲਦਿਆਂ ਅੱਜ ਕਪੂਰਥਲਾ ਦੇ ਪਿੰਡ ਬੂਟ ਵਿਖੇ ਕਪੂਰਥਲਾ ਪੰਚਾਇਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਪ੍ਰਸ਼ਾਸਨ ਵੱਲੋਂ ਮੌਕੇ ਦੇ ਪਹੁੰਚ ਕੇ ਨਸ਼ਾ ਤਸਕਰਾ ਦੀਆਂ ਜਾਇਦਾਦਾਂ ਤੇ ਪੀਲਾ ਪੰਜਾ ਚਲਾਉਂਦਿਆਂ ਸਖਤ ਕਾਰਵਾਈ ਕੀਤੀ ਗਈ।ਇਸ ਦੌਰਾਨ ਬੀ. ਡੀ. ਪੀ. ਓ. ਕਪੂਰਥਲਾ ਦੇ ਹੁਕਮਾਂ ਅਨੁਸਾਰ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਤੇ ਇਸ ਕਾਰਵਾਈ ਵਿੱਚ ਸਹਿਯੋਗ ਲਈ ਐਸ. ਐਸ. ਪੀ. ਕਪੂਰਥਲਾ ਤੇ ਪੂਰੀ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ ਤੇ ਮੌਜੂਦ ਰਹੀ। ਫਿਲਹਾਲ ਹੁਣ ਤੱਕ ਦੋ ਨਸ਼ਾ ਤਸਕਰਾਂ ਦੀਆਂ ਨਜਾਇਜ਼ ਜਾਇਦਾਦਾਂ ਉੱਪਰ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਦੀ ਕਾਰਵਾਈ ਅਜੇ ਜਾਰੀ ਹੈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *