ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਜਿਲ੍ਹੇ ਭਰ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ

Spread the love
ਕੋਟਕਪੂਰਾ, 11 ਜੂਨ (ਟਿੰਕੂ ਕੁਮਾਰ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਬੁੱਧਵਾਰ ਨੂੰ ਵਿਸ਼ੇਸ਼ ਅਪ੍ਰੇਸ਼ਨ ਚਲਾਇਆ ਗਿਆ, ਜਿਸ ਤਹਿਤ ਫਰੀਦਕੋਟ ਜਿਲ੍ਹੇ ਅੰਦਰ ਆਉਣ-ਜਾਣ ਵਾਲੀਆਂ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ, ਤਾਂ ਜੋ ਨਸ਼ਾ ਤਸਕਰੀ ਉੱਪਰ ਪੂਰੀ ਤਰ੍ਹਾਂ ਨਕੇਲ ਕਸੀ ਜਾ ਸਕੇ। ਇਹ ਅਪ੍ਰੇਸ਼ਨ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤਕ ਫਰੀਦਕੋਟ ਜਿਲੇ ਦੀਆਂ ਸਾਰੀਆਂ ਸਬ-ਡਵੀਜਨਾਂ ਵਿੱਚ ਚਲਾਇਆ ਗਿਆ, ਜਿਸ ਵਿੱਚ ਮਹੱਤਵਪੂਰਨ ਥਾਵਾਂ ’ਤੇ ਨਾਕੇ ਲਾ ਕੇ ਵੱਧ ਤੋਂ ਵੱਧ ਪੁਲਿਸ ਬਲ ਦੀ ਤਾਇਨਾਤੀ ਯਕੀਨੀ ਬਣਾਈ ਗਈ। ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ. ਫਰੀਦਕੋਟ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸਮੂਹ ਮੁੱਖ ਅਫਸਰ ਥਾਣਾ ਵੱਲੋਂ 100 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਮੱਦਦ ਨਾਲ, ਤਿੰਨੋ ਸਬ-ਡਵੀਜਨਾ (ਫਰੀਦਕੋਟ, ਕੋਟਕਪੂਰਾ ਅਤੇ ਜੈਤੋ) ਦੇ 08 ਪੁਆਇੰਟਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਅਪ੍ਰੇਸ਼ਨ ਦੀ ਓਵਰਆਲ ਸੁਪਰਵੀਜਨ ਮਨਵਿੰਦਰਬੀਰ ਸਿੰਘ ਐਸ.ਪੀ. ਅਤੇ ਸੰਦੀਪ ਕੁਮਾਰ ਐਸ.ਪੀ. ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ ਵਾਹਨ ਐਪ ਦੀ ਮਦਦ ਨਾਲ 218 ਦੋ ਪਹੀਆ ਵਾਹਨ ਅਤੇ 129 ਹੋਰ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚੋਂ 43 ਵਾਹਨਾਂ ਦੇ ਚਲਾਨ ਜਾਰੀ ਕੀਤੇ ਗਏ। ਇਸਦੇ ਨਾਲ ਹੀ 51 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਿਲਾਫ਼ ਤਿੰਨ ਪੱਖੀ ਨੀਤੀ ਲਾਗੂ ਕੀਤੀ ਹੈ। ਇਸੇ ਲੜੀ ਤਹਿਤ ਫਰੀਦਕੋਟ ਪੁਲਿਸ ਨੇ ਹੁਣ ਤੱਕ 300 ਦੇ ਕਰੀਬ ਵਿਅਕਤੀਆਂ ਨੂੰ ਨਸ਼ਾ ਛੱਡਣ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਗਿਆ, ਜਦਕਿ ਜਿਲ੍ਹੇ ਭਰ ਵਿੱਚ ਨਸ਼ਿਆ ਖਿਲਾਫ ਇਸ ਮੁਹਿੰਮ ਨੂੰ ਹੋਰ ਮਜਬੂਤ ਕਰਨ ਲਈ ਲਗਾਤਾਰ ਜਾਗਰੂਕਤਾ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *