ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦਾ ਘਿਰਾਓ ਕਰਨ ਜਾ ਰਹੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਡਿਟੇਨ * ਸੱਤਾ ਦੇ ਨਸ਼ੇ ’ਚ ਬੇਸੁੱਧ ਕੇਂਦਰ ਸਰਕਾਰ ਨੂੰ ਜਗਾਉਣਾ ਸਾਡਾ ਮਕਸਦ – ਅਗਮ ਪਰਾਸ਼ਰ * ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ

Spread the love
ਫਗਵਾੜਾ 17 ਜੁਲਾਈ ( ਪ੍ਰੀਤ ਕੌਰ ਪ੍ਰੀਤੀ  ) ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਘਿਰਾਓ ਵਾਸਤੇ ਜਾ ਰਹੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਗਮ ਪਰਾਸ਼ਰ ਨੂੰ ਪੁਲਿਸ ਨੇ ਸਾਥੀਆਂ ਸਮੇਤ ਡਿਟੇਨ ਕਰ ਲਿਆ। ਇਸ ਦੌਰਾਨ ਪੁਲਿਸ ਅਤੇ ਯੂਥ ਕਾਂਗਰਸੀ ਆਗੂਆਂ ਵਿਚਾਲੇ ਹਲਕੀ ਤਕਰਾਰ ਵੀ ਹੋਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਯੂਥ ਕਾਂਗਰਸ ਨੇ ਅੱਜ ਜਿਲ੍ਹਾ ਪ੍ਰਧਾਨ ਅਗਮ ਪਰਾਸ਼ਰ ਦੀ ਅਗਵਾਈ ਹੇਠ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਉਦਘਾਟਨ ਲਈ ਪਹੁੰਚਣ ਦੌਰਾਨ ਰੋਸ ਮੁਜਾਹਰੇ ਦਾ ਪ੍ਰੋਗਰਾਮ ਉਲੀਕਿਆ ਸੀ। ਪਰ ਜਿਵੇਂ ਹੀ ਸਵੇਰੇ ਕਰੀਬ 11 ਵਜੇ ਸਮੂਹ ਯੂਥ ਕਾਂਗਰਸ ਵਰਕਰ ਮੇਹਟਾਂ ਬਾਈਪਾਸ ਨਜਦੀਕ ਕੋਨਿਕਾ ਰਿਜੋਰਟ ਵਿਖੇ ਇੱਕਤਰ ਹੋਏ ਤਾਂ ਐਸ.ਪੀ. ਫਗਵਾੜਾ ਮਾਧਵੀ ਸ਼ਰਮਾ ਪੁਲਿਸ ਪਾਰਟੀ ਦੇ ਨਾਲ ਤੁਰੰਤ ਮੌਕੇ ਤੇ ਪਹੁੰਚੇ। ਇਸ ਦੌਰਾਨ ਉਹਨਾਂ ਯੂਥ ਵਰਕਰਾਂ ਨੂੰ ਸਖਤੀ ਨਾਲ ਅੱਗੇ ਜਾਣ ਤੋਂ ਰੋਕਿਆ। ਥੋੜੀ ਤਕਰਾਰ ਤੋਂ ਬਾਅਦ ਐਸ.ਪੀ. ਦੇ ਆਦੇਸ਼ ‘ਤੇ ਟਰੈਫਿਕ ਪੁਲਿਸ ਇੰਚਾਰਜ ਅਮਨ ਕੁਮਾਰ ਜਿਲ੍ਹਾ ਯੂਥ ਪ੍ਰਧਾਨ ਅਗਮ ਪਰਾਸ਼ਰ ਨੂੰ ਡਿਟੇਨ ਕਰਕੇ ਟਰੈਫਿਕ ਚੈੱਕ ਪੋਸਟ ਵਿਖੇ ਲੈ ਗਏ। ਜਿੱਥੇ ਕਰੀਬ 6 ਘੰਟੇ ਬਿਠਾਉਣ ਤੋਂ ਬਾਅਦ ਸ਼ਾਮ ਕਰੀਬ 5 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੇ ਸੁਰੱਖਿਅਤ ਮਾਹੌਲ ਵਿੱਚ ਸਮਾਪਤ ਹੋਣ ਤੋਂ ਬਾਅਦ ਉਹਨਾਂ ਨੂੰ ਛੱਡਿਆ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਗਮ ਪਰਾਸ਼ਰ ਨੇ ਕਿਹਾ ਕਿ ਨੀਟ ਪੇਪਰ ਲੀਕ ਵਰਗੇ ਗੰਭੀਰ ਮਾਮਲੇ ਨੇ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਚਾਉਣ ਦੀ ਬਜਾਏ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦਾ ਮਕਸਦ ਕਿਸੇ ਤਰ੍ਹਾਂ ਦਾ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਸੱਤਾ ਦੇ ਨਸ਼ੇ ਵਿੱਚ ਬੇਸੁੱਧ ਹੋ ਚੁੱਕੀ ਕੇਂਦਰ ਸਰਕਾਰ ਨੂੰ ਜਗਾਉਣਾ ਹੈ, ਤਾਂ ਜੋ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਪੇਪਰ ਲੀਕ ਦੀਆਂ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਕਾਰਨ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ। ਅਗਮ ਪਰਾਸ਼ਰ ਨੇ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਜਿਲ੍ਹਾ ਯੂਥ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਕਿਸੇ ਵੀ ਸਰਕਾਰ ਦੀ ਪਹਿਲ ਹੋਣਾ ਚਾਹੀਦਾ ਹੈ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ’ਤੇ ਸਖ਼ਤ ਕਾਰਵਾਈ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਅਣਡਿੱਠਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਯੂਥ ਕਾਂਗਰਸ ਦੇ ਜਿਲ੍ਹਾ ਜਨਰਲ ਸਕੱਤਰ ਇੰਦਰਦੀਪ ਵਾਲੀਆ, ਸੂਬਾ ਸਕੱਤਰ ਤਰਨ ਨਾਮਧਾਰੀ, ਅਜੇ ਪਾਠਕ, ਹਲਕਾ ਪ੍ਰਧਾਨ ਕੁੰਦਨ ਰਾਜਪੂਤ, ਸਾਹਿਲ ਵੋਹਰਾ ਬਲਾਕ ਪ੍ਰਧਾਨ ਸ਼ਹਿਰੀ ਅਤੇ ਦਿਹਾਤੀ ਬਲਾਕ ਪ੍ਰਧਾਨ ਲਖਵੀਰ ਰਾਣੀਪੁਰ ਆਦਿ ਵੀ ਮੌਜੂਦ ਸਨ।
ਤਸਵੀਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘਿਰਾਓ ਲਈ ਜਾਂਦੇ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਗਮ ਪਰਾਸ਼ਰ ਨੂੰ ਡਿਟੇਨ ਕਰਦੀ ਪੁਲਿਸ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *