ਨੂਰਪੁਰ ਬੇਦੀ ਪੁਲਿਸ ਵੱਲੋਂ 886 ਗਰਾਮ ਅਫੀਮ ਅਤੇ ਵੱਡੀ ਡਰੱਗ ਮਨੀ  ਪ੍ਰਾਪਤ ਹੋਈ

Spread the love
 ਦੋਸ਼ੀ ਗ੍ਰਿਫਤਾਰ
ਨੂਰਪੁਰ ਬੇਦੀ 25 ਮਾਰਚ( ਦਲਜੀਤ ਚਨੌਲੀ ) ਨੂਰਪੁਰ ਬੇਦੀ ਪੁਲਿਸ ਵੱਲੋਂ ਥਾਣਾ ਪ੍ਰਭਾਰੀ ਇੰਸਪੈਕਟਰ ਰੋਹਿਤ ਸ਼ਰਮਾ ਦੀ ਅਗਵਾਈ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਚੈਕਿੰਗ ਜਾਰੀ ਹੈ ।ਅਤੇ ਵੱਡੀਆਂ ਸਫਲਤਾਵਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹਨਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਲਗਾਤਾਰ ਗਸ਼ਤ ਕਰ ਰਹੀ ਸੀ। ਅਤੇ ਪਿੰਡ ਬਸਾਲੀ ਨੇੜੇ ਮੇਨ ਗੇਟ ਗੁਰਦੁਆਰਾ ਝਿੜੀ ਸਾਹਿਬ ਵਿਖੇ ਨਾਕਾਬੰਦੀ ਦੌਰਾਨ ਆਉਂਦੇ ਜਾਂਦੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ।ਲਗਭਗ ਇੱਕ ਵੱਜ ਕੇ 25 ਮਿੰਟ ਦਾ ਸਮਾਂ ਹੋਵੇਗਾ ਪਿੰਡ ਵਾਲੇਵਾਲ ਸਾਈਟ ਤੋਂ ਇੱਕ ਕਾਰ ਨੰਬਰ ਸੀਐਚ04 9536 ਮਾਰਕਾ ਆਲਟੋ ਰੰਗ ਸਿਲਵਰ ਵਿਚ ਤਿੰਨ ਵਿਅਕਤੀ ਸਵਾਰ ਸਨ  ਚੈਕਿੰਗ ਦੌਰਾਨ ਪੁੱਛਣ ਤੋਂ ਪਤਾ ਲੱਗਾ ਕਿ ਉਹਨਾਂ ਦੇ ਨਾਮ ਦਿਨੇਸ਼ ਸਿੰਘ ਉਰਫ ਬੰਟੀ ਪੁੱਤਰ ਚੰਚਲ ਸਿੰਘ ਵਾਸੀ ਪਲਾਟਾ ਥਾਣਾ ਨੂਰਪੁਰ ਬੇਦੀ ਤੇ ਉਸਦੇ ਨਾਲ ਬੈਠੇ ਸਾਥੀ ਗੁਰਮੀਤ ਸਿੰਘ ਉਰਫ ਗੋਲਡੀ ਪੁੱਤਰ ਰਾਮ ਕੁਮਾਰ ਵਾਸੀ ਕਾਨਪੁਰਹੀ ਅਤੇ ਰਵਿੰਦਰ ਕੁਮਾਰ ਉਰਫ ਰਵੀ ਪੁੱਤਰ ਜਗਨਾਥ ਬਾਸੀ ਪਿੰਡ ਵਾਲੇਵਾਲ ਨੂਰਪੁਰ ਬੇਦੀ ਵਜੋਂ ਸ਼ਨਾਖਤ ਕੀਤੀ ਗਈ ।ਜਦੋਂ ਉਹਨਾਂ ਦੀ ਤਲਾਸ਼ੀ ਕੀਤੀ ਗਈ ਤਾਂ ਕਾਰ ਵਿੱਚੋਂ ਇੱਕ ਮੋਮੀ ਲਿਫਾਫਾ ਮਿਲਿਆ ਜਿਸ ਵਿੱਚ 886 ਗਰਾਮ ਅਫੀਮ ਬਰਾਮਦ ਹੋਈ ਅਤੇ ਮੋਮੀ ਲਿਫਾਫਿਆਂ ਦੇ ਨਾਲ ਪੰਜ ਪੰਜ ਸੌ ਰੁਪਏ ਦੇ 96 ਨੋਟ ਕੁਲ 45 ਹਜਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਦੋਸ਼ੀਆਂ ਦੇ ਖਿਲਾਫ ਐਨਡੀਪੀਐਸ ਐਕਟ ਅਨੁਸਾਰ ਮੁਕਦਮਾ ਦਰਜ ਕਰਕੇ ਰਜਿਸਟਰ ਕੀਤਾ ਗਿਆ ਤੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਅਤੇ ਡੁੰਗਾਈ ਨਾਲ ਪੁੱਛਗਿਛ ਕੀਤੀ ਜਾਵੇਗੀ। ਇਹਨਾਂ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ
  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *