3 ਕਿਲੋ 650 ਗ੍ਰਾਮ ਅਫੀਮ ਸਮੇਤ 2 ਰਾਜਸਥਾਨੀ ਵਿਅਕਤੀ ਕਾਬੂ, ਮਾਮਲਾ ਦਰਜ਼

Spread the love

ਸ਼੍ਰੀ ਮੁਕਤਸਰ ਸਾਹਿਬ, ਮਲੋਟ, 30 ਅਪ੍ਰੈਲ ()^ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਦੋ ਰਾਜਸਥਾਨੀ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਅਫੀਮ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਵਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਜਦੋਂ ਪੁਲਿਸ ਪਾਰਟੀ ਦੌਰਾਨੇ ਗਸ਼ਤ ਤੇ ਚੈਕਿੰਗ ਬਠਿੰਡਾ ਚੌਂਕ ਤੋਂ ਮਲੋਟ ਬਠਿੰਡਾ ਰੋਡ ਤੋਂ ਹੁੰਦੇ ਹੋਏ ਦਾਣਾ ਮੰਡੀ ਮਲੋਟ ਨੂੰ ਜਾ ਰਹੇ ਸੀ ਤਾਂ ਪੁਲਿਸ ਪਾਰਟੀ ਦਾਣਾ ਮੰਡੀ ਦੇ ਗੇਟ ਤੋਂ ਅੰਦਰ ਦਾਖਲ ਹੋਈ ਤਾਂ ਸੜ੍ਹਕ ਦੇ ਸੱਜੇ ਹੱਥ ਇੱਟਾਂ ਦੀ ਬਣੀ ਥੜੀ *ਤੇ ਦੋ ਮੋਨੇ ਨੌਜਵਾਨ ਲੜਕੇ ਬੈਠੇ ਦਿਖਾਈ ਦਿੱਤੇ ਜੋ ਆਪਣੇ ਵਿਚਕਾਰ ਇੱਕ ਝੋਲਾ ਪਲਾਸਟਿਕ ਰੰਗ ਚਿੱਟਾ ਰੱਕੇ ਕੇ ਉਸ ਵਿੱਚ ਹੱਥ ਮਾਰ ਰਹੇ ਸੀ ,ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕਦਮ ਘਬਰਾ ਗਏ ਅਤੇ ਝੋਲਾ ਆਪਣੇ ਉਹਲੇ ਕਰਨ ਲੱਗੇ, ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ *ਤੇ ਗੱਡੀ ਰੋਕ ਕੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਨੌਜਵਾਨਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਨ੍ਹਾਂ ਨੇ ਆਪਣਾ ਨਾਮ ਗੋਪਾਲ ਜਾਟ ਪੁੱਤਰ ਕਾਲੂ ਰਾਮ, ਰਾਹੁਲ ਜਾਟ ਪੁੱਤਰ ਨਰ ਸਿੰਘ ਵਾਸੀ ਚਿਤੌੜਗੜ੍ਹ ਰਾਜਸਥਾਨ ਦੱਸਿਆ।ਪੁਲਿਸ ਪਾਰਟੀ ਨੂੰ ਝੋਲੇ ਵਿੱਚ ਕੋਈ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੋਇਆ ਤਾਂ ਇਸ ਦੀ ਇਤਲਾਹ ਓਪ ਕਪਤਾਨ ਰਮਨਪ੍ਰੀਤ ਸਿੰਘ ਗਿੱਲ ਸ਼੍ਰੀ ਮੁਕਤਸਰ ਸਾਹਿਬ ਨੂੰ ਦਿੱਤੀ ਜਿਨ੍ਹਾਂ ਨੇ ਮੌਕੇ *ਤੇ ਪਹੁੰਚ ਕੇ ਨੌਜਵਾਨਾ ਕੋਲ ਮੌਜੂਦ ਝੋਲੇ ਦੀ ਤਲਾਸ਼ੀ ਲਈ ਤਾਂ ਪੁਲਿਸ ਨੂੰ 3 ਕਿਲੋ 650 ਗ੍ਰਾਮ ਅਫੀਮ ਬਰਾਦਮ ਹੋਈ।ਪੁਲਿਸ ਨੇ ਦੋਵੇਂ ਮੁਲਜ਼ਮਾਂ ਦੇ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ।

  • Related Posts

    106 ਗ੍ਰਾਮ ਹੈਰੋਇਨ ਸਮੇਤ ਮਹਿਲਾ ਕਾਬੂ

    Spread the love

    Spread the loveਗਿੱਦੜਬਾਹਾ, 10 ਜੁਲਾਈ (ਮਨੀਸ਼ ਚਾਵਲਾ ) – ਗਿੱਦੜਬਾਹਾ ਪੁਲਿਸ ਨੇ ਇਕ ਮਹਿਲਾ ਨੂੰ 106 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ…

    ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਇੰਤਕਾਲ ਕਰਨ ਦੇ ਬਦਲੇ 5 ਹਜ਼ਾਰ ਦੀ ਮੰਗ, 3500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ

    Spread the love

    Spread the loveਖੰਨਾ, 10 ਜੁਲਾਈ (ਪੱਤਰਕਾਰ ਗੁਰਦੀਪ ਸਿੰਘ ਸ਼ਾਹਪੁਰ)ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੌਲ ਖੁਰਦ, ਸਬ-ਰਜਿਸਟਰਾਰ ਮਲੌਦ (ਜ਼ਿਲ੍ਹਾ…

    Leave a Reply

    Your email address will not be published. Required fields are marked *