ਪਹਿਲੀ ਨਜ਼ਰੇ ਗਊਆਂ ਦੀ ਮੌਤ ਲਗਦੀ ਹੈ ਸਾਜਿਸ਼, ਡੁੰਘਾਈ ਨਾਲ ਹੋਵੇ ਮਾਮਲੇ ਦੀ ਜਾਂਚ – ਐਡਵੋਕੇਟ ਰੋਹਿਤ ਸ਼ਰਮਾ

Spread the love

 ਫਗਵਾੜਾ, 9 ਦਸੰਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੇ ਮੇਹਲੀ ਗੇਟ ਸਥਿਤ ਸ਼੍ਰੀ ਕ੍ਰਿਸ਼ਨ ਗਉਸ਼ਾਲਾ ਵਿਖੇ ਬੀਤੀ ਰਾਤ ਗਊਆਂ ਦੀ ਵੱਡੀ ਗਿਣਤੀ ‘ਚ ਅਚਾਨਕ ਹੋਈ ਮੌਤ ਨੂੰ ਲੈ ਕੇ ਵਿਚਾਰ ਰੱਖਦਿਆਂ ਸ਼ਹਿਰ ਦੇ ਉੱਘੇ ਨੌਜਵਾਨ ਐਡਵੋਕੇਟ ਰੋਹਿਤ ਸ਼ਰਮਾ ਨੇ ਕਿਹਾ ਕਿ ਪਹਿਲੀ ਨਜ਼ਰੇ ਤੱਥਾਂ ਨੂੰ ਦੇਖਦੇ ਹੋਏ ਇਹ ਘਟਨਾ ਕਿਸੇ ਸਾਜਿਸ਼ ਦਾ ਨਤੀਜਾ ਪ੍ਰਤੀਤ ਹੁੰਦੀ ਹੈ। ਪਰ ਫਿਰ ਵੀ ਇਸ ਮਾਮਲੇ ਦੀ ਡੁੰਘਾਈ ਦੇ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਪਿੱਛੇ ਸਮਾਜ ਵਿਰੋਧੀ ਅਨਸਰ, ਸਿਆਸਤ ਜਾਂ ਕੋਈ ਹੋਰ ਕਾਰਨ ਵੀ ਹੋ ਸਕਦੇ ਹਨ, ਜਿਹਨਾਂ ਦੀ ਸੱਚਾਈ ਡੁੰਘਾਈ ਦੇ ਨਾਲ ਜਾਂਚ ਕਰਨ ਤੋਂ ਬਾਅਦ ਹੀ ਸਾਹਮਣੇ ਆ ਸਕਦੀ ਹੈ। ਉਹਨਾਂ ਕਿਹਾ ਕਿ ਮੌਤ ਦਾ ਕਾਰਨ ਜੋ ਵੀ ਹੋਵੇ ਪਰ ਇਹ ਬਹੁਤ ਮੰਦਭਾਗੀ ਗੱਲ ਹੈ ਅਤੇ ਵੀਡੀਓ ਕਲਿਪ ਸਪਸ਼ਟ ਕਰ ਰਹੇ ਹਨ ਕਿ ਇਹ ਮੌਤਾਂ ਨੈਚੁਰਲ ਤਾਂ ਨਹੀਂ ਹਨ। ਉਹਨਾਂ ਕਿਹਾ ਕਿ ਸਨਾਤਨ ਸਮਾਜ ਵਿਚ ਖਾਸ ਤੌਰ ਤੇ ਹਿੰਦੂ ਤੇ ਸਿੱਖ ਭਾਈਚਾਰੇ ਦੇ ਲੋਕ ਗਊ ਨੂੰ ਬਹੁਤ ਸਤਿਕਾਰ ਦਿੰਦੇ ਹਨ। ਹਿੰਦੂ ਸਮਾਜ ਤਾਂ ਗਊ ਨੂੰ ਮਾਂ ਦੇ ਬਰਾਬਰ ਦਰਜਾ ਦਿੰਦਾ

ਹੈ। ਇਸ ਲਈ ਪੰਜਾਬ ਸਰਕਾਰ ਦਾ ਇਹ ਫਰਜ਼ ਹੈ ਕਿ ਗਊ ਪੂਜਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ। ਜੇਕਰ ਇਸ ਘਟਨਾਂ ਦੇ ਪਿੱਛੇ ਕਿਸੇ ਤਰ੍ਹਾਂ ਦੀ ਵੀ ਸਾਜਿਸ਼ ਹੈ ਤਾਂ ਦੋਸ਼ੀਆਂ ਨੂੰ ਸਖਤ ਸਜਾ ਮਿਲਣੀ ਜਰੂਰੀ ਹੈ।

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *