ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਦੌਰਾਨ 1.5 ਕਿਲੋਗ੍ਰਾਮ ਅਫੀਮ ਸਮੇਤ 02 ਵਿਅਕਤੀਆਂ ਨੂੰ ਕੀਤਾ ਕਾਬੂ

Spread the love

ਸ੍ਰੀ ਮੁਕਤਸਰ ਸਾਹਿਬ, 14 ਜੁਲਾਈ ()- ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ’ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ ਡਾ. ਅਖਿਲ ਚੌਧਰੀ, ਆਈ.ਪੀ.ਐਸ ਵੱਲੋਂ ਨਸ਼ਿਆਂ ਖਿਲਾਫ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਮਨਮੀਤ ਸਿੰਘ ਢਿੱਲੋ ਐਸ.ਪੀ (ਡੀ) ਅਤੇ ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ (ਡੀ) ਦੀ ਨਿਗਰਾਨੀ ਹੇਠ ਐਸ.ਆਈ ਕੁਲਬੀਰ ਚੰਦ ਇੰਚਾਰਜ ਸੀ.ਆਈ.ਏ ਮਲੋਟ ਪੁਲਿਸ ਵੱਲੋਂ 1.5 ਕਿਲੋਗ੍ਰਾਮ ਅਫੀਮ ਸਮੇਤ 02 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ ਮਲੋਟ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਖੰਡਾ ਚੌਕ ਦੇ ਨਜ਼ਦੀਕ ਇੱਕ ਸਵਿਫਟ ਕਾਰ ਨੂੰ ਸ਼ੱਕ ਦੇ ਅਧਾਰ ਤੇ ਚੈੱਕ ਕੀਤਾ ਤਾਂ ਉਸ ਵਿੱਚ ਦੋ ਨੌਜਵਾਨ ਜਿਨਾਂ ਨੇ ਆਪਣਾ ਨਾਮ ਗੌਰਵ ਨਾਰੰਗ ਉਰਫ਼ ਸੰਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੱਸਿਆ ਜਿਸ ਤੇ ਪੁਲਿਸ ਵੱਲੋਂ ਉਹਨਾ ਦੀ ਤਲਾਸ਼ੀ ਲੈਣ ਤੇ ਉਹਨਾਂ ਪਾਸੋਂ 1.50 ਕਿਲੋਗ੍ਰਾਮ ਅਫੀਮ ਬਰਾਮਦ ਹੋਈ ਜਿਸ ਤੇ ਪੁਲਿਸ ਵੱਲੋਂ ਮੁਕਦਮਾ ਨੰਬਰ 123 ਮਿਤੀ 14.07.2025 ਅ/ਧ 18ਸੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਰਜਿਸਟਰ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡੀਐਸਪੀ ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਸ ਰਾਹੀਂ ਉਨ੍ਹਾਂ ਤੋਂ ਹੋਰ ਪੁੱਛ-ਗਿੱਛ ਕਰਕੇ ਅੱਗੇ ਅਤੇ ਪਿੱਛਲੇ ਨਸ਼ਾ ਤਸਕਰੀ ਲਿੰਕਾਂ ਦੀ ਪੜਤਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਲੱਭੇ ਗਏ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਡਰੱਗ ਸਪਲਾਈ ਚੇਨਾਂ ਨੂੰ ਖਤਮ ਕਰਨ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਜਨਤਾ ਨੂੰ ਚੌਕਸ ਰਹਿਣ ਅਤੇ ਬਿਨਾਂ ਕਿਸੇ ਡਰ ਦੇ ਕਿਸੇ ਵੀ ਡਰੱਗ ਨਾਲ ਸਬੰਧਤ ਗਤੀਵਿਧੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *