ਪੁਲਿਸ ਵੱਲੋਂ ਇੰਟੈਲੀਜੈਂਸ ਅਧਾਰਤ ਨਸ਼ਾ ਵਿਰੋਧੀ ਕਾਰਵਾਈ ਦੌਰਾਨ 2 ਕਿੱਲੋ 12 ਗ੍ਰਾਮ ਅਫੀਮ ਬਰਾਮਦ

Spread the love

ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ, ਡਾ. ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਮਨਮੀਤ ਸਿੰਘ ਢਿੱਲੋਂ, ਐਸ.ਪੀ. (ਡੀ) ਅਤੇ ਜਸਪਾਲ ਸਿੰਘ, ਡੀ.ਐਸ.ਪੀ. (ਲੰਬੀ) ਦੀ ਸਿੱਧੀ ਨਿਗਰਾਨੀ ਹੇਠ ਥਾਣਾ ਕਿੱਲਿਆਂਵਾਲੀ ਦੀ ਟੀਮ ਨੇ ਵਿਸ਼ਵਾਸਯੋਗ ਇੰਪੁੱਟ ਮਿਲਣ ਉਪਰੰਤ ਇੱਕ ਵੱਡੇ ਅਫੀਮ ਸਪਲਾਇਰ ਨੂੰ ਰੰਗੇ ਹਾਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਪਿੰਡ ਕਿੱਲਿਆਂਵਾਲੀ ਤੋਂ ਵੜਿੰਗਖੇੜਾ ਨੂੰ ਜਾਣ ਵਾਲੇ ਲਿੰਕ ਰੋਡ ਨੇੜੇ ਗਸ਼ਤ ਦੌਰਾਨ ਪੁਲਿਸ ਟੀਮ ਨੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਾਂਚ ਕਰਨ ’ਤੇ ਉਸ ਦੇ ਬੈਗ ਵਿੱਚੋਂ 2 ਕਿਲੋ 12 ਗ੍ਰਾਮ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਘਨਈਆ ਲਾਲ ਪੁੱਤਰ ਪ੍ਰਭੂ ਲਾਲ ਵਾਸੀ ਪਿੰਡ ਉਚਾਵਦਾ ਜ਼ਿਲ੍ਹਾ ਝਾਲਾਵਾੜ ਰਾਜਸਥਾਨ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਥਾਣਾ ਕਿਲਿਆਂਵਾਲੀ ਵਿਖੇ ਐਨ ਡੀ ਪੀ ਐਸ ਐਕਟ ਦੇ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ ਤੇ ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਅਤੇ ਕਿੱਥੋਂ ਪ੍ਰਾਪਤ ਕੀਤਾ ਗਿਆ। ਦੋਸ਼ੀ ਨਾਲ ਸੰਭਵ ਨਸ਼ਾ ਸਪਲਾਈ ਨੈੱਟਵਰਕਾਂ ਦੀ ਗੰਭੀਰ ਜਾਂਚ ਚੱਲ ਰਹੀ ਹੈ ਅਤੇ ਹੋਰ ਕੜੀਆਂ ਜੁੜਣ ਦੀ ਸੰਭਾਵਨਾ ਹੈ।

  • Related Posts

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

    Spread the love

    Spread the loveਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ…

    Leave a Reply

    Your email address will not be published. Required fields are marked *