ਪੁਲਿਸ ਵੱਲੋਂ ਡਰੱਗ ਇੰਸਪੈਕਟਰ ਸਮੇਤ ਗਿੱਦੜਬਾਹਾ 12 ਮੈਡੀਕਲ ਸਟੋਰਾਂ ਦੀ ਕੀਤੀ ਗਈ ਚੈਕਿੰਗ।

Spread the love

ਸ੍ਰੀ ਮੁਕਤਸਰ ਸਾਹਿਬ, ਅਗਸਤ ()- ਜਿਲਾ ਪੁਲਿਸ ਵੱਲੋ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਡਾ.ਅਖਿਲ ਚੌਧਰੀ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਅੱਜ ਜਿਲਾ ਪੁਲਿਸ ਵੱਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਸਬ ਡਿਵੀਜ਼ਨ ਗਿੱਦੜਬਾਹਾ ਵਿੱਚ 12 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਮੁਹਿੰਮ ਜ਼ਿਲ੍ਹਾ ਦੇ ਸਬ ਡਵੀਜ਼ਨ ਗਿੱਦੜਬਾਹਾ ਦੇ ਇਲਾਕਿਆਂ ਵਿੱਚ ਚਲਾਈ ਗਈ, ਇਸ ਮੌਕੇ ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਐੱਸ.ਆਈ ਦੀਪਕਾ ਰਾਣੀ ਮੁੱਖ ਅਫਸਰ ਥਾਣਾ ਗਿੱਦੜਬਾਹਾ ਸਮੇਤ 50 ਪੁਲਿਸ ਅਧਿਕਾਰੀ/ਕਰਮਚਾਰੀ ਅਤੇ ਰਮਨਦੀਪ ਗੁਪਤਾ ਡਰੱਗ ਇੰਸਪੈਕਟਰਜ ਦੀਆਂ ਟੀਮਾਂ ਨੇ ਭਾਗ ਲਿਆ। ਟੀਮਾਂ ਵੱਲੋ ਮੈਡੀਕਲ ਸਟੋਰਾਂ ’ਤੇ ਪਹੁੰਚ ਕੇ ਦਵਾਈਆਂ ਦੇ ਸਟਾਕ ਰਜਿਸਟਰ, ਪ੍ਰਚੀ ਲਿਖਤ, ਮਾਨਤਾ ਪ੍ਰਾਪਤ ਲਾਇਸੰਸ, ਵਿਸ਼ੇਸ਼ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਜਾਂਚਿਆ ਗਿਆ। ਚੈਕਿੰਗ ਟੀਮਾਂ ਨੇ ਕੁਝ ਥਾਵਾਂ ’ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ। ਨਾਲ ਹੀ ਦਵਾਈਆਂ ਦੀ ਮਿਆਦ ਅਤੇ ਪੈਕਿੰਗ ਤੇ ਲਿਖੀ ਜਾਣਕਾਰੀ ਦੀ ਵੀ ਜਾਂਚ ਕੀਤੀ ਗਈ।
ਇਹ ਚੈਕਿੰਗ ਸਿਰਫ਼ ਨਿਯਮਾਂ ਦੀ ਉਲੰਘਣਾ ਦੀ ਜਾਂਚ ਤੱਕ ਸੀਮਿਤ ਨਹੀਂ ਸੀ, ਸਗੋਂ ਇਸਦਾ ਮਕਸਦ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਉਪਲਬਧਤਾ ’ਤੇ ਨਿਗਰਾਨੀ ਰੱਖਣ ਦੇ ਨਾਲ ਨਾਲ, ਮੈਡੀਕਲ ਸਟੋਰਾਂ ਨੂੰ ਵੀ ਸੂਚਿਤ ਕਰਨਾ ਸੀ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਇਸ ਤਰ੍ਹਾਂ ਦੀਆਂ ਜਾਂਚਾਂ ਹੋਣਗੀਆਂ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੈਕਿੰਗ ਦੌਰਾਨ ਸਾਰੇ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਅਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ। ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ। ਇਹ ਕਾਰਵਾਈ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ। ਪੁਲਿਸ ਵੱਲੋਂ ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ, ਅਤੇ ਅਜਿਹੀਆਂ ਜਾਂਚਾਂ ਅੱਗੇ ਵੀ ਜਾਰੀ ਰਹਿਣਗੀਆਂ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵੀ ਥਾਂ ਨਸ਼ੀਲੀਆਂ ਦਵਾਈਆਂ ਦੀ ਗੈਰਕਾਨੂੰਨੀ ਵਿਕਰੀ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਬਿਨਾਂ ਝਿਜਕ ਪੁਲਿਸ ਨਾਲ ਸੰਪਰਕ ਕਰਨ। ਜਾਣਕਾਰੀ ਸਾਂਝੀ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *