ਪੁਲਿਸ ਵੱਲੋਂ ਲੁੱਟ-ਖੋਹ ਕਰਨ ਦੀ ਫਿਰਾਕ ਵਿੱਚ ਬੈਠੇ ਗਿਰੋਹ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਕਾਬੂ

Spread the love
ਕੋਟਕਪੂਰਾ, 21 ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾ, ਚੋਰੀਆਂ ਅਤੇ ਨਸੇ ਦੀ ਤਸਕਰੀ ਵਿੱਚ ਸ਼ਾਮਿਲ ਦੋਸੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦਿਆਂ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟ ਖੋਹ ਕਰਨ ਫਿਰਾਕ ਵਿੱਚ ਬੈਠੇ ਗਿਰੋਹ ਦੇ 04 ਦੋਸ਼ੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾਂ ਹੀ ਕਾਬੂ ਕੀਤਾ ਗਿਆ ਹੈ। ਇਸ ਗਿਰੋਹ ਵਿੱਚ ਸ਼ਾਮਿਲ ਦੋਸ਼ੀਆਂ ਪਾਸੋ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਜਤਿੰਦਰ ਸਿੰਘ ਡੀ.ਐਸ.ਪੀ. (ਸ.ਡ) ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫਤਾਰ ਦੋਸ਼ੀਆਂ ਦੀ ਪਹਿਚਾਣ ਸ਼ਾਗਰ ਕੁਮਾਰ ਪੁੱਤਰ ਮਹਾਂਵੀਰ ਵਾਸੀ ਧੰਨਾ ਬਸਤੀ ਕੋਟਕਪੂਰਾ, ਜਗਦੀਪ ਸਿੰਘ ਉਰਫ ਦੀਪੂ ਪੁੱਤਰ ਨਿਰਮਲ ਸਿੰਘ ਵਾਸੀ ਗਾਂਧੀ ਬਸਤੀ ਗਲੀ ਨੰਬਰ 03 ਕੋਟਕਪੂਰਾ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਾਹਮਣ ਵਾਲਾ, ਸੱਤਪਾਲ ਸਿੰਘ ਉਰਫ ਬਿੱਟੂ ਪੁੱਤਰ ਕਾਕਾ ਸਿੰਘ ਵਾਸੀ ਨਿਰਮਾਣਪੁਰਾ ਮੁਹੱਲਾ ਕੋਟਕਪੂਰਾ ਵਜੋ ਹੋਈ ਹੈ। ਇਹਨਾਂ ਪਾਸੋ ਪੁਲਿਸ ਪਾਰਟੀ ਵੱਲੋਂ 02 ਕਾਪੇ, 01 ਗਰਾਰੀ ਲੱਗੀ ਲੋਹੇ ਦੀ ਪਾਈਪ, 01 ਕਿ੍ਰਪਾਨ, 01 ਮੋਟਰਸਾਈਕਲ ਮਾਰਕਾ (ਹੀਰੋ ਸਪਲੈਡਰ ਰੰਗ ਕਾਲਾ) ਬਰਾਮਦ ਕੀਤੇ ਗਏ ਹਨ। ਉਹਨਾ ਦੱਸਿਆ ਕਿ ਭਰੋਸੇਯੋਗ ਗੁਪਤ ਜਾਣਕਾਰੀ ਦੇ ਅਧਾਰ ਤੇ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਪਾਰਟੀ ਵੱਲੋ ਕਾਰਵਾਈ ਕਰਦਿਆਂ ਇੱਕ ਆਪਰੇਸ਼ਨ ਚਲਾਇਆ ਗਿਆ ਅਤੇ ਇਹਨਾ ਦੋਸ਼ੀਆਂ ਨੂੰ ਪੁਲ ਸੂਆ ਜੈਤੋ ਰੋਡ (ਨੇੜੇ ਬਾਬਾ ਖੇਤਰਪਾਲ ਦੀ ਜਗਾ) ਕੋਟਕਪੂਰਾ ਵਿਖੇ ਉਸ ਸਮੇ ਕਾਬੂ ਕੀਤਾ ਗਿਆ, ਜਦੋ ਉਹ ਬੇਅਬਾਦ ਕਮਰਿਆ ਵਿੱਚ ਲੁੱਕ-ਛਿੱਪ ਕੇ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਸਨ। ਜਾਣਕਾਰੀ ਮੁਤਾਬਿਕ ਇਸ ਗਿਰੋਹ ਦਾ ਮੁੱਖ ਸਰਗਨਾ ਸ਼ਾਗਰ ਕੁਮਾਰ ਪੁੱਤਰ ਮਹਾਂਵੀਰ ਹੈ, ਜਿਸ ਖ਼ਿਲਾਫ ਪਿਛਲੇ ਸਮੇਂ ਦੌਰਾਨ ਚੋਰੀ ਦੀਆਂ ਵਾਰਦਾਤਾਂ, ਐਕਸਾਈਜ਼ ਐਕਟ ਹੇਠ ਕੁੱਲ 10 ਮਾਮਲੇ ਦਰਜ ਹਨ। ਗਿਰੋਹ ਦੇ ਬਾਕੀ ਦੋਸ਼ੀਆਂ ਖ਼ਿਲਾਫ ਵੀ ਚੋਰੀ, ਨਸ਼ਾ ਤਸਕਰੀ, ਅਤੇ ਹੋਰ ਸੰਗੀਨ ਜੁਰਮਾਂ ਅਧੀਨ ਕਈ ਗੰਭੀਰ ਮਾਮਲੇ ਪਹਿਲਾਂ ਤੋਂ ਹੀ ਦਰਜ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 178 ਮਿਤੀ 20-07-2025 ਅ/ਧ 310(4),310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।
  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *