ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ (ਸੁਧਾਰ ਘਰ) ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ

Spread the love

ਸ਼੍ਰੀ ਮੁਕਤਸਰ ਸਾਹਿਬ, 16 ਅਪ੍ਰੈਲ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਅੰਦਰ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤਿਵਿਧੀ ਰੋਕਣ ਲਈ ਸਰਚ ਆਪਰੇਸ਼ਨ ਚਲਾਇਆ ਗਿਆ। ਡਾ. ਅਖਿਲ ਚੌਧਰੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਰਚ ਆਪਰੇਸ਼ਨ ਪੂਰੀ ਯੋਜਨਾ ਨਾਲ ਕਰਵਾਇਆ ਗਿਆ ਤਾਂ ਜੋ ਜੇਲ੍ਹ ਅੰਦਰ ਨਸ਼ਾ ਤਸਕਰੀ, ਗੈਂਗਸਟਰਵਾਦ, ਗੈਰਕਾਨੂੰਨੀ ਸਮਾਨ, ਮੋਬਾਈਲ ਜਾਂ ਹੋਰ ਮਨਾਹੀ-ਸ਼ੁਦਾ ਚੀਜ਼ਾਂ ਦੀ ਭਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ ’ਤੇ ਸਖ਼ਤ ਨਿਗਰਾਨੀ ਬਹੁਤ ਜ਼ਰੂਰੀ ਹੈ, ਕਿਉਂਕਿ ਅਕਸਰ ਇਹ ਥਾਵਾਂ ਨਸ਼ਾ ਤਸਕਰੀ ਦੇ ਲੁਕਵੇਂ ਕੇਂਦਰ ਬਣ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਨਵੀਨ ਕੁਮਾਰ ਡੀ.ਐਸ.ਪੀ (ਸ.ਡ) ਸ੍ਰੀ ਮੁਕਤਸਰ ਸਾਹਿਬ, ਅਨਦੀਪ ਸਿੰਘ ਡੀ.ਐਸ.ਪੀ (ਐਚ), ਇੰਸਪੈਕਟਰ ਵਰੁਨ ਯਾਦਵ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ, ਐਸ.ਆਈ ਗੁਰਦੀਪ ਸਿੰਘ ਮੁੱਖ ਅਫਸਰ ਬਰੀਵਾਲਾ ਦੁਆਰਾ ਸਰਚ ਕੀਤੀ ਗਈ। ਇਸੇ ਤਰ੍ਹਾਂ ਜੇਲ੍ਹ ਸਟਾਫ ਅਤੇ ਕਈ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਵੀ ਇਸ ਮੁਹਿੰਮ ਵਿੱਚ ਸ਼ਾਮਲ ਰਹੇ। ਇਸ ਮੌਕੇ ਸੁਪਰਡੈਂਟ ਜੇਲ ਨਵਦੀਪ ਸਿੰਘ ਬੈਣੀਵਾਲ, ਐਸ.ਆਈ ਗੁਰਦਿੱਤ ਸਿੰਘ, ਐਸ.ਆਈ ਵਰਿੰਦਰ ਸਿੰਘ ਵੀ ਮੌਜੂਦ ਸਨ। ਜੇਲ੍ਹ ਚੈਕਿੰਗ ਦੌਰਾਨ ਜੇਲ੍ਹ ਦੀਆਂ ਸਾਰੀਆਂ ਬੈਰਕਾਂ ਦੀ ਵਿਸਥਾਰਪੂਰਕ ਜਾਂਚ ਕੀਤੀ ਗਈ, ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਅਤੇ ਸਮਾਨ ਦੀ ਜਾਂਚ ਕੀਤੀ ਗਈ, ਆਉਣ-ਜਾਣ ਵਾਲੇ ਰਸਤੇ, ਕੰਧਾਂ ਦੇ ਕੋਨੇ, ਬੈਰਕਾਂ ਦੇ ਆਲੇ-ਦੁਆਲੇ, ਆਵਾਜਾਈ ਦੇ ਸਾਰੇ ਰਾਹਾਂ ਦੀ ਪੂਰੀ ਜਾਂਚ ਕੀਤੀ ਗਈ ਤੇ ਕੁਝ ਸ਼ੱਕੀ ਥਾਵਾਂ ਤੋਂ ਵਿਅਕਤੀਆਂ ਦੀ ਪੁੱਛਗਿੱਛ ਵੀ ਕੀਤੀ ਗਈ। ਇਸੇ ਦੌਰਾਨ ਤਲਾਸ਼ੀ ਲਈ ਮੈਟਲ ਡਿਟੈਕਟਰ, (ਸਨਿਫਰ ਡੋਗਜ਼) ਅਤੇ ਹੋਰ ਤਕਨੀਕੀ ਸਾਧਨਾਂ ਦੀ ਵੀ ਮਦਦ ਲਈ ਗਈ। ਇਸ ਮੌਕੇ ਜ਼ਿਲ੍ਹਾ ਪੁਲਿਸ ਕਪਤਾਨ ਨੇ ਕਿਹਾ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜਾਂ ਨਸ਼ਾ ਤਸਕਰ ਜੇਲ੍ਹ ਅੰਦਰੋਂ ਗੈਰਕਾਨੂੰਨੀ ਕੰਮ ਨਾ ਕਰ ਰਹੇ ਹੋਣ, ਇਸ ਲਈ ਸਖ਼ਤ ਚੈਕਿੰਗ ਅਤੇ ਨਿਗਰਾਨੀ ਲਾਜ਼ਮੀ ਹੈ ਤਾਂ ਜੋ ਅਜਿਹੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਆਗਾਹ ਕੀਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗਾਂ ਕੀਤੀਆਂ ਜਾਣਗੀਆਂ। ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *