ਪੱਟੀ ਹਲਕੇ ਦੇ ਪਿੰਡ ਚੀਮਾ- ਭੱਗੂਪੁਰ ਸੜਕ ‘ਤੇ ਇੱਕ ਵਿਅਕਤੀ ਨੂੰ ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ, ਗੰਭੀਰ ਜਖਮੀ

Spread the love
ਪੱਟੀ 17 ਅਪ੍ਰੈਲ ( ਹਰਭਜਨ ਸਿੰਘ ) ਅੱਜ ਸਵੇਰੇ ਦਿਨ ਦਿਹਾੜੇ 8 ਵਜੇ ਦੇ ਕਰੀਬ ਪਿੰਡ ਚੀਮਾ ਤੋਂ ਭੱਗੂਪੁਰ ਰੋਡ ‘ਤੇ ਜ਼ੋ ਸੜਕ ਕੋਟ ਬੁੱਢਾ- ਪੱਟੀ ਰੋਡ ਤੋਂ ਪਿੰਡ ਚੀਮਾ ਤੋ ਭਗੂਪੁਰ ਆਉਂਦੀ ਹੈ, ‘ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਵਿਚੋਂ 4 ਗੋਲੀਆਂ ਨੌਜਵਾਨ ਨੂੰ ਲੱਗੀਆਂ ਹਨ। ਉਕਤ ਨੌਜਵਾਨ ਦੀ ਪਹਿਚਾਨ ਜਸਕਰਨ ਸਿੰਘ ਕਿਲਾ ਪੱਤੀ ਯੂਕੇ ਦੇ ਭਰਾ ਮਨਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕਿਲਾ ਪੱਤੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ। ਜਦੋਂ ਇਸ ਸਬੰਧੀ ਪੁਲਿਸ ਥਾਣਾ ਸਦਰ ਪੱਟੀ ਦੇ ਐਸ ਐਚ ਓ ਗੁਰਚਰਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਦੱਸਿਆ ਕਿ ਉਹਨਾਂ ਨੂੰ ਅਜੇ ਤੱਕ ਇਸ ਸਬੰਧੀ ਕੋਈ ਵੀ ਜਾਣਕਾਰੀ ਦੇਣ ਨਹੀਂ ਆਇਆ, ਪਰ ਗੋਲੀ ਚੱਲਣ ਦੀ ਸੂਚਨਾ ਮਿਲਣ ‘ਤੇ ਉਹਨਾਂ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਦੀ ਧਾਰਾ ਤਹਿਤ ਮੁਕਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਿਤਿ ਜਾ ਰਹ ਹੈ।
  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *