ਫਰੀਦਕੋਟ ’ਚ ਮੱਠੀ ਰਫਤਾਰ ਨਾਲ ਪਾਈਪਾਂ ਪਾਉਣ ਦੇ ਕੰਮ ਕਾਰਨ ਦੁਕਾਨਦਾਰ ਪ੍ਰੇਸ਼ਾਨ!

Spread the love
ਕੋਟਕਪੂਰਾ, 10 ਜੂਨ (ਟਿੰਕੂ ਕੁਮਾਰ) :- ਫ਼ਰੀਦਕੋਟ ਦੇ ਭਾਈ ਘਨੱਈਆ ਚੌਂਕ ਸਮੇਤ ਨੇੜਲੇ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਕੰਮ ਦੀ ਰਫਤਾਰ ਬਹੁਤ ਘੱਟ ਹੋਣ ਦੇ ਕਾਰਨ ਨਾ ਸਿਰਫ ਦੁਕਾਨਦਾਰਾਂ, ਬਲਕਿ ਰਾਹਗੀਰਾਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰ ਕਈ ਵਾਰ ਨਗਰ ਕੌਂਸਲ ਸਮੇਤ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਦਫਤਰ ਵਿੱਚ ਜਾ ਕੇ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਕੋਈ ਵੀ ਅਧਿਕਾਰੀ ਸੁਣਵਾਈ ਕਰਨ ਵਾਸਤੇ ਤਿਆਰ ਨਹੀਂ ਹੈ। ਭਾਈ ਘਨੱਈਆ ਚੌਂਕ ਦੇ ਨੇੜੇ ਪਿਛਲੇ ਤਿੰਨ ਸਾਲਾਂ ਤੋਂ ਹੀ ਸੜਕ ਨੂੰ ਕਈ ਵਾਰ ਪੁੱਟਿਆ ਗਿਆ ਅਤੇ ਬਣਾਇਆ ਗਿਆ ਹੈ ਪਰ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ। ਇੰਨੀ ਦਿਨੀ ਵੀ ਇੱਥੇ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਹੈ ਪਰ ਇਸ ਦੀ ਰਫਤਾਰ ਐਨੀ ਘੱਟ ਹੈ ਕਿ ਦੁਕਾਨਦਾਰਾਂ ਦਾ ਕੰਮ ਕਾਰ ਬਿਲਕੁਲ ਠੱਪ ਹੋ ਚੁੱਕਿਆ ਹੈ। ਇਸ ਮਾਮਲੇ ਵਿੱਚ ਗੱਲਬਾਤ ਕਰਦਿਆਂ ਇਲਾਕੇ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਠੇਕੇਦਾਰ ਕੋਲ ਨਾ ਤਾਂ ਮਿਸਤਰੀ ਹਨ ਅਤੇ ਨਾ ਹੀ ਮਜ਼ਦੂਰ ਹਨ। ਹਰ ਰੋਜ਼ ਦੋ ਤਿੰਨ ਬੰਦੇ ਥੋੜਾ ਬਹੁਤ ਕੰਮ ਕਰਕੇ ਚਲੇ ਜਾਂਦੇ ਹਨ, ਜਿਸ ਦੇ ਕਾਰਨ ਇਹ ਕੰਮ ਦੇ ਜਲਦ ਖਤਮ ਹੋਣ ਦੀ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ ਅਤੇ ਉਨਾਂ ਦੇ ਕੰਮਕਾਜ ਬਿਲਕੁਲ ਠੱਪ ਹੋਏ ਪਏ ਹਨ। ਉਹਨਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਨੂੰ ਇਸ ਵੱਲ ਤੁਰਤ ਧਿਆਨ ਦੇਣਾ ਚਾਹੀਦਾ ਹੈ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *