ਮਿਤੀ 15 ਅਪ੍ਰੈਲ 2025(ਗੁਰਦੀਪ ਸਿੰਘ ਢਿੱਲੋਂ)ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਜੀ ਦੇ ਨੇਤ੍ਰਤਵ ਹੇਠ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਦੋਸ਼ੀਆ ਨੂੰ ਲਾਗਾਤਰ ਕਾਬੂ ਕੀਤਾ ਜਾ ਰਿਹਾ ਹੈ। ਇਸ ਤਹਿਤ ਨਸ਼ਿਆ ਖਿਲਾਫ ਚਲ ਰਹੀ ਮੁਹਿੰਮ ਅੰਦਰ ਫ਼ਰੀਦਕੋਟ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀ.ਐਸ.ਪੀ ਫਰੀਦਕੋਟ ਸ਼੍ਰੀ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ ਕਾਰਵਾਈ ਦੌਰਾਨ 100 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।ਚੌਕੀ ਇੰਚਾਰਜ ਗੋਲੇਵਾਲਾ ਸ:ਥ ਸੁਖਵਿੰਦਰ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਅਰਾਈਆਂ ਵਾਲਾ ਵਾਸੀ ਸਾਜਨ ਸਿੰਘ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ, ਨੇ ਆਪਣੇ ਸਾਥੀ ਜਗਸੀਰ ਸਿੰਘ ਦੇ ਬੇ-ਅਬਾਦ ਘਰ ’ਚ ਸ਼ਰਾਬ ਛੁਪਾ ਕੇ ਰੱਖੀ ਹੈ। ਪੁਲਿਸ ਟੀਮ ਜਦ ਮੌਕੇ ’ਤੇ ਪੁੱਜੀ, ਤਾਂ ਉਨ੍ਹਾਂ ਨੂੰ ਘਰ ਦੀ ਤਲਾਸ਼ੀ ਦੌਰਾਨ ਲਗਭਗ 100 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ, ਜਿਨ੍ਹਾਂ ਵਿੱਚੋਂ 65 ਪੇਟੀਆਂ ਅੰਗਰੇਜ਼ੀ ਅਤੇ 35 ਪੇਟੀਆਂ ਦੇਸੀ ਸ਼ਰਾਬ ਦੀਆਂ ਸਨ।
ਫ਼ਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੌਸ਼ੀ ਸਾਜਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਰਾਈਆ ਵਾਲਾ ਅਤੇ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਅਮਰ ਸਿੰਘ ਵਾਸੀ ਅਰਾਈਆ ਵਾਲਾ ਦੇ ਖਿਲਾਫ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 74 ਮਿਤੀ 14.04.2025 ਅਧੀਨ ਧਾਰਾ 61 ਐਕਸਾਈਜ਼ ਐਕਟ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਸਾਜਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ।ਦੋਸ਼ੀ ਸਾਜਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਰਾਈਆ ਵਾਲਾ ਦੇ ਖਿਲਾਫ ਇਸ ਤੋ ਪਹਿਲਾ ਵੀ ਹੇਠ ਲਿਖੇ ਮੁਕੱਦਮੇ ਦਰਜ ਰਜਿਸਟਰ ਹਨ:
ਲੜੀ ਨੰ. ਦੋਸ਼ੀ ਦਾ ਵੇਰਵਾ ਪਹਿਲਾ ਦਰਜ ਮੁਕੱਦਮੇ1) ਸਾਜਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅਰਾਈਆ ਵਾਲਾ ਮੁਕੱਦਮਾ ਨੰਬਰ 163 ਮਿਤੀ 03.09.2023 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦੋਕਟ
ਫ਼ਰੀਦਕੋਟ ਪੁਲਿਸ ਨਸ਼ੇ ਖਿਲਾਫ਼ ਜ਼ੀਰੋ ਟੋਲਰੇਂਸ ਨੀਤੀ ’ਤੇ ਕੰਮ ਕਰ ਰਹੀ ਹੈ ਅਤੇ ਅਜਿਹੀ ਕਿਸੇ ਵੀ ਗਤਿਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕਿਸੇ ਨਗਰਿਕ ਕੋਲ ਨਸ਼ਾ ਤਸਕਰੀ ਜਾਂ ਨਜਾਇਜ਼ ਗਤਿਵਿਧੀਆਂ ਸਬੰਧੀ ਕੋਈ ਵੀ ਜਾਣਕਾਰੀ ਹੋਵੇ, ਤਾਂ ਉਹ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ 112 ’ਤੇ ਸੰਪਰਕ ਕਰ ਸਕਦੇ ਹਨ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।







