ਬਲਾਚੌਰ ਪੁਲਿਸ ਨੇ 25 ਗ੍ਰਾਮ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਦਬੋਚਿਆ, ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ

Spread the love
ਬਲਾਚੌਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਡੀ.ਐਸ.ਪੀ. ਬਲਾਚੌਰ ਹੇਮੰਤ ਮਲਹੋਤਰਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਬਲਾਚੌਰ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਥਾਣਾ ਸਦਰ ਬਲਾਚੌਰ ਦੇ ਐਸ.ਐਚ.ਓ ਬਿਕਰਮ ਸਿੰਘ ਰੋੜੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਮੈਰਿਟ ਅਤੇ ਪੂਰੀ ਚੌਕਸੀ ਨਾਲ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਥਾਣਾ ਬਲਾਚੌਰ ਦੇ ਏ.ਐਸ.ਆਈ. ਲਖਵੀਰ ਚੰਦ ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪਾਧੀ ਦਾ ਭੱਠਾ ਮਹਿਤਪੁਰ ਕੋਲ ਪੁੱਜੀ ਤਾਂ ਉੱਥੇ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ, ਤਾਂ ਉਸ ਦੇ ਕਬਜ਼ੇ ਵਿੱਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਆਰੋਪੀ ਦੀ ਪਛਾਣ ਜਸਕਰਨ ਸਿੰਘ ਉਰਫ਼ ਜੱਸੂ ਪੁੱਤਰ ਦਾਰਾ ਸਿੰਘ, ਵਾਸੀ ਖਰੋੜ ਵਜੋਂ ਹੋਈ ਹੈ। ਪੁਲਿਸ ਨੇ ਆਰੋਪੀ ਖ਼ਿਲਾਫ਼ ਥਾਣਾ ਬਲਾਚੌਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਅਗਲੀ ਪੁੱਛਗਿੱਛ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਨਸ਼ੇ ਦੇ ਇਸ ਨੈੱਟਵਰਕ ਦੀਆਂ ਹੋਰ ਕੜੀਆਂ ਨੂੰ ਵੀ ਫੜਿਆ ਜਾ ਸਕੇ।
  • Related Posts

    *ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ* *— ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ* *— ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ 68 ਕਿਲੋ ਹੈਰੋਇਨ ਬਰਾਮਦ*

    Spread the love

    Spread the love ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ…

    ਚੋਰ ਵੱਲੋਂ ਵਪਾਰ ਮੰਡਲ ਦੇ ਚੇਅਰਮੈਨ ਦੀ ਦੁਕਾਨ ਤੇ ਕੀਤਾ ਹੱਥ ਸਾਫ਼। 

    Spread the love

    Spread the loveਤਪਾ ਮੰਡੀ 14 ਜੁਲਾਈ ( ਗੋਲਡੀ ਵਿਆਸ) ਸਥਾਨਕ ਸ਼ਹਿਰ ਅੰਦਰ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹਨਾਂ ਨੂੰ ਕਿਸੇ ਵੀ ਦਾ ਡਰ ਭੈਅ ਨਹੀਂ…

    Leave a Reply

    Your email address will not be published. Required fields are marked *