ਬਲਾਚੌਰ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ, 4 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫ਼ਤਾਰ

Spread the love
ਬਲਾਚੌਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ ਹੇਮੰਤ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਚੌਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਥਾਣਾ ਸਿਟੀ ਬਲਾਚੌਰ ਦੀ ਮੁੱਖ ਅਫ਼ਸਰ ਇੰਸਪੈਕਟਰ ਰਾਜਪਰਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਪੁਲਿਸ ਪਾਰਟੀ ਨੇ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ। ਇਹ ਸਾਰੀ ਕਾਰਵਾਈ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਅਮਲ ਵਿੱਚ ਲਿਆਂਦੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਬਲਾਚੌਰ ਦੇ ਐਚ.ਸੀ. ਨਰੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਮੇਨ ਚੌਕ ਬਲਾਚੌਰ ਤੋਂ ਹੁੰਦੇ ਹੋਏ ਭੁਲੇਖਾ ਚੌਕ ਵੱਲ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਗੁਰਦੁਆਰਾ ਠੇਰੀ ਸਾਹਿਬ ਬਾਈਪਾਸ ਬਲਾਚੌਰ ਕੋਲ ਪੁੱਜੀ ਤਾਂ ਸੜਕ ਕਿਨਾਰੇ ਖੜ੍ਹਾ ਇੱਕ ਸ਼ੱਕੀ ਵਿਅਕਤੀ ਪੁਲਿਸ ਦੀ ਸਰਕਾਰੀ ਗੱਡੀ ਦੇਖ ਕੇ ਘਬਰਾ ਗਿਆ। ਉਸ ਨੇ ਇੱਕ ਲਿਫ਼ਾਫ਼ੀ ਕੱਢ ਕੇ ਨੇੜੇ ਘਾਹ ਫੂਸ ਵਿੱਚ ਸੁੱਟ ਦਿੱਤੀ। ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਵਿਅਕਤੀ ਨੇ ਆਪਣਾ ਨਾਮ ਕੁਲਵਰਨ ਸਿੰਘ ਪੁੱਤਰ ਚੰਨਣ ਸਿੰਘ, ਵਾਸੀ ਪਿੰਡ ਜੱਟਪੁਰ, ਥਾਣਾ ਬਲਾਚੌਰ ਦੱਸਿਆ। ਜਦੋਂ ਪੁਲਿਸ ਪਾਰਟੀ ਵੱਲੋਂ ਲਿਫ਼ਾਫ਼ੀ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਵਜ਼ਨ ਕੀਤਾ ਗਿਆ, ਤਾਂ ਉਸ ਵਿੱਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਿਟੀ ਬਲਾਚੌਰ ਵੱਲੋਂ ਆਰੋਪੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
  • Related Posts

    *ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ* *— ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ* *— ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ 68 ਕਿਲੋ ਹੈਰੋਇਨ ਬਰਾਮਦ*

    Spread the love

    Spread the love ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ…

    ਚੋਰ ਵੱਲੋਂ ਵਪਾਰ ਮੰਡਲ ਦੇ ਚੇਅਰਮੈਨ ਦੀ ਦੁਕਾਨ ਤੇ ਕੀਤਾ ਹੱਥ ਸਾਫ਼। 

    Spread the love

    Spread the loveਤਪਾ ਮੰਡੀ 14 ਜੁਲਾਈ ( ਗੋਲਡੀ ਵਿਆਸ) ਸਥਾਨਕ ਸ਼ਹਿਰ ਅੰਦਰ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਉਹਨਾਂ ਨੂੰ ਕਿਸੇ ਵੀ ਦਾ ਡਰ ਭੈਅ ਨਹੀਂ…

    Leave a Reply

    Your email address will not be published. Required fields are marked *