ਬਲਾਚੌਰ ਸਿਟੀ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

Spread the love
ਬਲਾਚੌਰ, 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ  ਤੁਸ਼ਾਰ ਗੁਪਤਾ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ ਕਪਤਾਨ ਪੁਲਿਸ ਹੇਮੰਤ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਚੌਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਹ ਕਾਰਵਾਈ ਥਾਣਾ ਸਿਟੀ ਬਲਾਚੌਰ ਦੀ ਮੁੱਖ ਅਫ਼ਸਰ ਇੰਸਪੈਕਟਰ ਰਾਜਪਰਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਏ.ਐੱਸ.ਆਈ. ਭੂਸ਼ਣ ਲਾਲ ਵੱਲੋਂ ਸਾਥੀ ਕਰਮਚਾਰੀਆਂ ਸਮੇਤ ਅਮਲ ਵਿੱਚ ਲਿਆਂਦੀ ਗਈ। ਜਾਣਕਾਰੀ ਦਿੰਦਿਆਂ ਮੁੱਖ ਅਫ਼ਸਰ ਇੰਸਪੈਕਟਰ ਰਾਜਪਰਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਮੇਨ ਚੌਕ ਬਲਾਚੌਰ ਤੋਂ ਘਮੌਰ ਵੱਲ ਨੂੰ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਰੈਸੋਰਟ ਸਿਆਣਾ ਕੋਲ ਪੁੱਜੀ ਤਾਂ ਘਮੌਰ ਵਾਲੇ ਪਾਸਿਓਂ ਇੱਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਇੱਕਦਮ ਜਗਤਪੁਰ ਸਾਈਡ ਵਾਲੇ ਕੱਚੇ ਰਸਤੇ ਵੱਲ ਨੂੰ ਮੁੜ ਗਿਆ। ਪੁਲਿਸ ਪਾਰਟੀ ਨੂੰ ਸ਼ੱਕ ਹੋਣ ‘ਤੇ ਏਐਸਆਈ ਭੂਸ਼ਣ ਲਾਲ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਤਤਪਰਤਾ ਦਿਖਾਉਂਦੇ ਹੋਏ ਉਸਨੂੰ ਕਾਬੂ ਕਰ ਲਿਆ। ਆਰੋਪੀ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ ਪੁੱਤਰ ਮੋਹਨ ਲਾਲ, ਵਾਸੀ ਮੌਲਾ ਬਾਹਦਪੁਰ (ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ), ਹਾਲ ਵਾਸੀ ਪਿੰਡ ਭੋਰਾ ਵਜੋਂ ਹੋਈ। ਜਿਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਪੁਲਿਸ ਵੱਲੋਂ ਆਰੋਪੀ ਗੁਰਪ੍ਰੀਤ ਉਰਫ਼ ਗੋਪੀ ਦੇ ਖ਼ਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਮੁਕੱਦਮਾ ਦਰਜ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *