ਬੀਤੇ ਦਿਨੀ ਪਿੰਡ ਭੂਸੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਤੇ ਚਲਾਈਆਂ ਗੋਲੀਆਂ

Spread the love
ਸਰਾਏ ਅਮਾਨਤ ਖਾਂ, 17 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਥਾਣਾਂ ਸਰਾਏ ਅਮਨਾਤ ਖਾਂ ਅਧੀਨ ਆਉਂਦੇ ਪਿੰਡ ਭੂਸੇ ਵਿਖੇ ਬੀਤੇ ਦਿਨੀਂ ਅਣਪਛਾਤੇ ਵਿਅਕਤੀਆਂ ਵਲੋਂ ਘਰ ਦੇ ਬਾਹਰ ਗੋਲੀਆਂ ਚਲਾਉਣ ਸਬੰਧੀ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਕਾਸ਼ ਸਿੰਘ ਪੁੱਤਰ ਸਵਰਨ ਸਿੰਘ,ਮਲਕੀਤ ਸਿੰਘ ਅਤੇ ਸਨਦੀਪ ਸਿੰਘ ਪਿੰਡ ਭੂਸੇ ਨੇ ਦੱਸਿਆ ਕਿ 7 ਅਪ੍ਰੈਲ ਦਿਨ ਸੋਮਵਾਰ ਨੂੰ ਉਹ ਆਪਣੇ ਘਰ ਵਿਚ ਸੀ ਕਿ ਸਮਾਂ ਤਕਰੀਬਨ 10.30 ਰਾਤ ਦਾ ਹੋਵੇਗਾ ਕਿ ਅਚਾਨਕ ਸਾਡੇ ਘਰ ਦੇ ਬਾਹਰ ਗੋਲੀ ਚੱਲਣ ਦੀ ਅਵਾਜ ਸੁਣਾਈ ਦਿੱਤੀ ਜਦੋਂ ਅਸੀ ਬਾਹਰ ਜਾ ਕੇ ਦੇਖਿਆ ਤਾਂ ਸਾਡੇ ਬਾਹਰਲੇ ਦਰਵਾਜ਼ੇ ਤੇ ਗੋਲੀ ਦਾ ਨਿਸ਼ਾਨ ਪਿਆ ਹੋਇਆ ਸੀ। ਜਿਸ ਤੋਂ ਬਾਅਦ ਅਸੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਗਏ ਜਿਨ੍ਹਾਂ ਵਿਚ ਪਤਾ ਲੱਗਾ ਕਿ ਇੱਕ ਗੱਡੀ ਪਿੰਡ ਚੀਚਾ ਭਕਨਾ ਵਾਲੀ ਸਾਈਡ ਤੋਂ ਆਉਦੀ ਹੈ ਤੇ ਗੱਡੀ ਦੇ ਵਿਚ ਬੈਠੇ ਵਿਅਕਤੀ ਵੱਲੋਂ ਘਰ ਦੇ ਬਾਹਰ ਲੱਗੇ ਦਰਵਾਜੇ ਵਿਚ ਗੋਲੀ ਚਲਾ ਕੇ ਫਰਾਰ ਹੋ ਗਏ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।ਇਸ ਸਬੰਧੀ ਜਦੋਂ ਥਾਣਾ ਸਰਾਏ ਅਮਾਨਤ ਖਾਂ ਦੇ ਮੁੱਖੀ ਸਬ ਇੰਸਪੈਕਟਰ ਅਮਰੀਕ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਇਸ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *