ਬੁੱਤਾਂ ਦੀ ਸੁਰੱਖਿਆ ‘ਚ ਨਾਕਾਮ ਭਗਵੰਤ ਮਾਨ ਸਰਕਾਰ ਤੋਂ ਨਹੀਂ ਸੰਭਲ ਰਹੀ ਕਾਨੂੰਨ ਵਿਵਸਥਾ : ਸੁਖਵਿੰਦਰ ਸਿੰਘ ਸ਼ੇਰਗਿਲ

Spread the love
 ਨੂਰਪੁਰ ਜੱਟਾਂ ‘ਚ ਡਾ. ਅੰਬੇਡਕਰ ਦੀ ਪ੍ਰਤਿਮਾ ਦੀ ਤੋੜ-ਫੋੜ ਨੂੰ ਦੱਸਿਆ ਨਿੰਦਣਯੋਗ
ਫਗਵਾੜਾ 1 ਅਪ੍ਰੈਲ (    ਪ੍ਰੀਤੀ       ) ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਮੰਗਲਵਾਰ ਸਵੇਰੇ ਸ਼ਰਾਰਤੀ ਅਨਸਰਾਂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਕੀਤੀ ਤੋੜ-ਫੋੜ ਦੀ ਘਟਨਾ ਦੀ ਸਖ਼ਤ ਨਖੇਦੀ ਕਰਦਿਆਂ ਸੀਨੀਅਰ ਬਸਪਾ ਆਗੂ ਅਤੇ ਸਾਬਕਾ ਬਲਾਕ ਸਮਿਤੀ ਮੈਂਬਰ ਸੁਖਵਿੰਦਰ ਸਿੰਘ ਸ਼ੇਰਗਿਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ 9ਵੀਂ ਵਾਰ ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦਾ ਅਪਮਾਨ ਕੀਤਾ ਗਿਆ ਹੈ। ਇਸ ਤੋਂ ਸਾਫ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਇਸ ਸਰਕਾਰ ਦੇ ਵੱਸ ਦੀ ਗੱਲ ਨਹੀਂ ਰਹੀ। ਉਨ੍ਹਾਂ ਕਿਹਾ ਕਿ ਜੋ ਸਰਕਾਰ ਪ੍ਰਤਿਮਾਵਾਂ ਦੀ ਸੁਰੱਖਿਆ ਨਹੀਂ ਕਰ ਸਕਦੀ, ਉਸ ਤੋਂ ਆਮ ਜਨਤਾ ਆਪਣੀ ਸੁਰੱਖਿਆ ਦੀ ਉਮੀਦ ਕਿਵੇਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਥਾਂ ‘ਤੇ ਇਹ ਤੋੜ-ਫੋੜ ਦੀ ਦੂਜੀ ਘਟਨਾ ਹੈ, ਜਿਸ ਦਾ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਰਾਜ ਵਿੱਚ ਐਸੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਪੰਜਾਬ ਪੁਲਿਸ ਨੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਨਾ ਰੋਕਿਆ ਤਾਂ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਗੁਰਪਤਵੰਤ ਸਿੰਘ ਪੰਨੂ ਅਤੇ ਉਸਦੇ ਇਸ਼ਾਰੇ ‘ਤੇ ਕੰਮ ਕਰ ਰਹੀਆਂ ਵੰਡਵਾਦੀ ਤਾਕਤਾਂ ਤੋਂ ਸਾਵਧਾਨ ਰਹਿਣ ਤਾਂ ਜੋ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਵਾਲੀ ਹਰ ਸਾਜ਼ਿਸ਼ ਨੂੰ ਨਾਕਾਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੁਝ ਵਿਦੇਸ਼ੀ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਇਨ੍ਹਾਂ ਵੱਲੋਂ ਪੁਲਿਸ ਥਾਣਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰ ਰਾਜ ਸਰਕਾਰ ਕੁਝ ਕਰਨ ਵਿੱਚ ਅਸਮਰੱਥ ਨਜ਼ਰ ਆ ਰਹੀ ਹੈ। ਦੁੱਖ ਦੀ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੀ ਬਜਾਏ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਜਿੱਤਣ ਅਤੇ ਆਪਣੇ ਦਿੱਲੀ ਵਾਲੇ ਆਕਾਂ ਨੂੰ ਖੁਸ਼ ਕਰਨ ਦੀ ਵੱਧ ਚਿੰਤਾ ਹੈ।
  • Related Posts

    ਜਮੀਨੀ ਵਿਵਾਦ ’ਚ ਫੈਸਲਾ ਕਰਵਾਉਣ ਗਏ ਬਜ਼ੁਰਗ ਦੀ ਕੁੱਟਮਾਰ ਵਿਚ ਹੋਈ ਮੌਤ

    Spread the love

    Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…

    ਬਦਲੀ’ ਹੋਈ ਪਰ ‘ਕੁਰਸੀ’ ਨਾ ਛੁੱਟੀ: ਬਿਜਲੀ ਬੋਰਡ ਦੇ ਅਫ਼ਸਰਾਂ ਦੀ ‘ਮਿਹਰਬਾਨੀ’ ਖ਼ਿਲਾਫ਼ ਮੁਲਾਜ਼ਮਾਂ ਦਾ ਹੱਲਾ ਬੋਲ ਲਗਾ ਦਿੱਤਾ ਧਰਨਾ

    Spread the love

    Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

    Leave a Reply

    Your email address will not be published. Required fields are marked *