ਬੱਕਰੀਆਂ ਚੋਰੀ ਕਰਨ ਦੇ ਮਾਮਲੇ ’ਚ 2 ਨਾਮਜ਼ਦ

Spread the love

ਲੰਬੀ, ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਆਰਜ਼ੀ ਥਾਣਾ ਕਿਲਿਆਵਾਲੀ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਬੱਕਰੀ ਚੋਰੀ ਕਰਨ ਦੇ ਮਾਮਲੇ ’ਚ ਨਾਮਜ਼ਦ ਕੀਤਾ ਹੈ। ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਵਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਜਦੋਂ ਪੁਲਿਸ ਪਾਰਟੀ ਦੌਰਾਨੇ ਗਸ਼ਤ ਤੇ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ ਪਿੰਡ ਮਹਿਣਾ ਮੌਜੂਦ ਸੀ ਤਾਂ ਪੁਲਿਸ ਨੂੰ ਇਤਲਾਹ ਮਿਲੀ ਕਿ ਰਾਜੂ ਉਰਫ ਗੁਗਾ ਅਤੇ ਰਾਹੁਲ ਉਕਤਾਂਨ ਥਾਣਾ ਆਰਜ਼ੀ ਕਿਲਿਆਵਾਲੀ ਦੇ ਏਰੀਏ ਵਿੱਚ ਬੱਕਰੀਆਂ ਚੋਰੀ ਕਰਨ ਦੇ ਆਦੀ ਹਨ, ਤਾਂ ਪੁਲਿਸ ਨੇ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਦੋਵਾਂ ਵਿਅਕਤੀਆਂ ਦੇ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ, ਜਦੋਂ ਕਿ ਦੋਵਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *