ਮਾਛੀਵਾੜਾ ‘ਚ ਵਿਆਹੁਤਾ ਵੱਲੋਂ ਕਮਰੇ ‘ਚ ਫਾਹਾ ਲੈ ਕੇ ਜਾਨ ਦੇਣ ਦਾ ਮਾਮਲਾ, ਪੁਲਸ ਜਾਂਚ ‘ਚ ਜੁੱਟੀ

Spread the love
ਮਾਛੀਵਾੜਾ ਸਾਹਿਬ, 7 ਅਗਸਤ (ਸੁੱਚਾ ਬੰਗੜ)  ਮਾਛੀਵਾੜਾ ਸਾਹਿਬ ਇਲਾਕੇ ਵਿੱਚ ਅੱਜ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 21 ਸਾਲਾ ਵਿਆਹੁਤਾ ਔਰਤ ਨੇ ਆਪਣੇ ਸਹੁਰੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਲਕਸ਼ਮੀ ਦੇਵੀ ਵਜੋਂ ਹੋਈ ਹੈ। ਬੀਤੀ ਰਾਤ ਲਕਸ਼ਮੀ ਨੇ ਸਹੁਰੇ ਪਰਿਵਾਰ ਅੱਗੇ ਆਪਣੇ ਮਾਤਾ-ਪਿਤਾ ਦੇ ਘਰ ਜਾ ਕੇ ਭਰਾ ਨੂੰ ਰੱਖੜੀ ਬੰਨ੍ਹਣ ਦੀ ਇੱਛਾ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ ਸਹੁਰੇ ਪਰਿਵਾਰ ਵੱਲੋਂ ਲਕਸ਼ਮੀ ਦੀ ਮਾਤਾ ਨਾਲ ਫੋਨ ‘ਤੇ ਗੱਲਬਾਤ ਕੀਤੀ ਗਈ। ਫੋਨ ‘ਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਤੁਸੀਂ ਖੁਦ ਆ ਕੇ ਆਪਣੀ ਧੀ ਨੂੰ ਨਾਲ ਲੈ ਜਾਓ। ਇਸ ਦੇ ਨਾਲ ਹੀ ਮੋਬਾਇਲ ਰਿਚਾਰਜ ਨੂੰ ਲੈ ਕੇ ਵੀ ਗੱਲਬਾਤ ਹੋਈ।ਅੱਜ ਸਵੇਰੇ ਜਦੋਂ ਕਾਫੀ ਦੇਰ ਤੱਕ ਲਕਸ਼ਮੀ ਆਪਣੇ ਕਮਰੇ ਤੋਂ ਬਾਹਰ ਨਾ ਆਈ ਤਾਂ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ। ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ ਤਾਂ ਸਾਰੇ ਹੈਰਾਨ ਰਹਿ ਗਏ। ਲਕਸ਼ਮੀ ਨੇ ਕਮਰੇ ਵਿੱਚ ਫਾਹਾ ਲੈ ਲਿਆ ਸੀ।ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਮਾਛੀਵਾੜਾ ਸਾਹਿਬ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਹੈ ਕਿ ਲਕਸ਼ਮੀ ਦੇਵੀ ਦਾ ਪਤੀ ਰੋਜ਼ੀ-ਰੋਟੀ ਲਈ ਵਿਦੇਸ਼ ਦੁਬਈ ਵਿੱਚ ਰਹਿੰਦਾ ਹੈ। ਉਸ ਨੂੰ ਵੀ ਇਸ ਦੁਖਦਾਈ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਫਿਲਹਾਲ ਪੁਲਸ ਇਸ ਮਾਮਲੇ ਦੇ ਪਿੱਛੇ ਦੇ ਅਸਲ ਕਾਰਨਾਂ ਦੀ ਪੜਤਾਲ ਕਰ ਰਹੀ ਹੈ। ਥਾਣਾ ਮੁਖੀ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *