ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

Spread the love

ਜੈਤੋ,16 ਅਪ੍ਰੈਲ (ਰਘੂਨੰਦਨ ਪਰਾਸ਼ਰ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ  ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮ ਨੂੰ ਅਨਾਜ ਮੰਡੀ, ਕਾਹਨੂੰਵਾਨ ਦੇ ਇੱਕ ਆੜਤੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਮਾਰਕੀਟ ਕਮੇਟੀ ਕਾਹਨੂੰਵਾਨ ਨੇ ਦਸੰਬਰ 2024 ਵਿੱਚ ਉਸਦੀ ਫਰਮ ‘ਤੇ ਗਲਤ ਤਰੀਕੇ ਨਾਲ 18,610 ਰੁਪਏ ਦਾ ਜੁਰਮਾਨਾ ਲਗਾ ਦਿੱਤਾ ਸੀ। ਇਸ ਮਾਮਲੇ ਨੂੰ ਹੱਲ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਜੁਰਮਾਨਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ। ਕਣਕ ਦੀ ਖਰੀਦ ਦਾ ਸੀਜ਼ਨ ਨੇੜੇ ਆ ਰਿਹਾ ਸੀ ਜਿਸ ਕਾਰਨ ਸ਼ਿਕਾਇਤਕਰਤਾ ਨੂੰ ਆਪਣੀ ਦੂਜੀ ਫਰਮ, ਜੋ ਉਸਦੀ ਮਾਤਾ ਦੇ ਨਾਮ ‘ਤੇ ਰਜਿਸਟਰਡ ਹੈ, ਦੇ ਮਿਆਦ ਪੁੱਗ ਚੁੱਕੇ ਲਾਇਸੈਂਸ ਨੂੰ ਰੀਨਿਊ ਕਰਨ ਦੀ ਲੋੜ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸਨੇ ਦੋਵਾਂ ਮਾਮਲਿਆਂ ਨੂੰ ਸੁਲਝਾਉਣ ਲਈ ਉਕਤ ਮੁਲਜ਼ਮ ਰਸ਼ਪਾਲ ਸਿੰਘ ਕੋਲ ਪਹੁੰਚ ਕੀਤੀ, ਤਾਂ ਇਸ ਮੰਡੀ ਸੁਪਰਵਾਈਜ਼ਰ ਨੇ ਰਿਸ਼ਵਤ ਵਜੋਂ 8,000 ਰੁਪਏ ਦੀ ਮੰਗ ਕੀਤੀ ਪਰ ਉਸਦੇ ਜ਼ੋਰ ਪਾਉਣ ਤੋਂ ਬਾਅਦ ਰਿਸ਼ਵਤ ਦੀ ਰਕਮ ਘਟਾ ਕੇ 7,000 ਰੁਪਏ ਕਰ ਦਿੱਤੀ ਗਈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਰਸ਼ਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *