ਮਿੰਨੀ ਸਕੱਤਰੇਤ ਟਾਈਪਿਸਟ ਅਤੇ ਫੋਟੋ ਸਟੇਟ ਹਾਲ ’ਚ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕ!

Spread the love
ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ) :- ਮਿੰਨੀ ਸਕੱਤਰੇਤ ਫਰੀਦਕੋਟ ਦੀਆਂ ਉਪਰਲੀਆਂ ਮੰਜ਼ਿਲਾਂ ’ਤੇ ਸਥਿੱਤ ਦਫ਼ਤਰਾਂ ਦੇ ਬਾਥਰੂਮਾਂ ਵਿੱਚ ਗੰਦਾ ਪਾਣੀ ਜਮਾਂ ਹੋਣ ਜਾਂ ਲੀਕ ਹੋਣ ਕਾਰਨ ਅਤੇ ਸਫ਼ਾਈ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਹੇਠਾਂ ਆ ਰਿਹਾ ਹੈ। ਜਿਸ ਕਾਰਨ ਉੱਥੇ ਕੰਮ ਕਰਨ ਵਾਲੇ ਟਾਈਪਿਸਟਾਂ, ਫੋਟੋ ਸਟੇਟ ਮੇਕਰਾਂ ਅਤੇ ਆਣ-ਜਾਣ ਵਾਲੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੁਥੇ ਕੰਮ ਕਰਦੇ ਗਗਨ ਕੁਮਾਰ, ਸੰਨੀ, ਸੁਸ਼ੀਲ ਕੁਮਾਰ ਐਡਵੋਕੇਟ ਅਤੇ ਰੋਹਿਤ ਕੁਮਾਰ ਟਾਈਪਿਸਟ ਨੇ ਦੱਸਿਆ ਕਿ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਵੀ ਕੋਈ ਕਰਮਚਾਰੀ ਜਾਂ ਅਧਿਕਾਰੀ ਇਸ ਪਾਸੇ ਧਿਆਨ ਨਹੀਂ ਦੇ ਰਿਹਾ। ਬਾਥਰੂਮਾਂ ਦੀ ਸਫ਼ਾਈ ਨਾ ਹੋਣ ਕਾਰਨ ਇਨ੍ਹਾਂ ਵਿੱਚ ਗੰਦਗੀ ਬਣ ਗਈ ਹੈ, ਜਿਸ ਕਾਰਨ ਪਾਣੀ ਓਵਰਫਲੋ ਹੋ ਕੇ ਹਾਲ ਵਿੱਚ ਆ ਜਾਂਦਾ ਹੈ। ਜਿਸ ਕਰਕੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ। ਇੱਥੇ ਬਣੇ ਬਾਥਰੂਮਾਂ ਦੀ ਹਾਲਤ ਵੀ ਬਹੁਤ ਮਾੜੀ ਹੈ, ਇਸ ਦੀ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਤਾਂ ਜੋ ਦਰਪੇਸ਼ ਮੁਸ਼ਕਿਲਾਂ ਤੋਂ ਬਚਿਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਗੰਦੇ ਪਾਣੀ ਕਾਰਨ ਮੱਛਰ ਪੈਦਾ ਹੋ ਰਹੇ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਇਸ ਸਬੰਧੀ ਕਲਰਕ ਰਾਕੇਸ਼ ਕੁਮਾਰ ਨੇ ਆਖਿਆ ਕਿ ਜਲਦੀ ਹੀ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *