ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜਖਮੀ  ਜਾਨੀ ਨੁਕਸਾਨ ਦਾ ਬਚਾਅ 

Spread the love
ਬਲਾਚੌਰ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਟੌਂਸਾ ਟੋਪਾਨ ਦੇ ਸਾਹਮਣੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਟੋਪਾਨ ਫੈਕਟਰੀ ਟੌਂਸਾ ਦੇ ਕੋਲ ਤਾਂ ਉਨ੍ਹਾਂ ਨੇ ਤਰੁੰਤ ਜਾ ਕੇ ਮੌਕੇ ਤੇ ਜਾ ਦੇਖਿਆ  ਕੇ ਦੇਖਿਆ ਕਿ ਇੱਕ ਸੀ ਟੀ ਡੀਲਕਸ ਮੋਟਰਸਾਈਕਲ ਜਿਸ ਦਾ ਨੰਬਰ ਪੀ ਬੀ 20ਈ6228 ਜਿਸ ਨੂੰ ਸੁੱਚਾ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਮਾਜਰਾ ਜੱਟਾਂ ਥਾਣਾ ਕਾਠਗੜ੍ਹ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਚਲਾ ਰਿਹਾ ਸੀ ਜੋ ਕੇ ਸਰਵਿਸ ਰੋਡ  ਟੌਂਸਾ ਤੋਂ ਆਪਣੇ ਪਿੰਡ ਮਾਜਰਾ ਜੱਟਾਂ ਵੱਲ ਜਾ ਰਿਹਾ ਸੀ ਜਦੋਂ ਉਹ ਮੋਟਰਸਾਈਕਲ ਲੈ ਕੇ ਉਪਰੋਕਤ ਸਥਾਨ ਤੇ ਪਹੁੰਚੀਆਂ ਤਾਂ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਸੁੱਚਾ ਸਿੰਘ ਸੜਕ ਤੇ ਡਿੱਗ ਗਿਆ ਤੇ ਡਿੱਗਣ ਕਾਰਨ ਉਸ ਸੱਟਾਂ ਦੇ ਲੱਗੀਆਂ ਜਿਹਨੂੰ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੁਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਰੋਪੜ੍ਹ ਦਾਖਲ ਕਰਵਾਇਆ ਗਿਆ ਤੇ ਉਸਦੇ ਘਰ ਸੂਚਿਤ ਕਰਕੇ ਉਸਦਾ ਮੋਟਰਸਾਈਕਲ ਤੇ ਮੋਬਾਈਲ ਉਸਦੇ ਭਤੀਜੇ ਰੁਪਿੰਦਰ ਸਿੰਘ ਹਵਾਲੇ ਕੀਤਾ ਗਿਆ | ਹਾਦਸੇ ਵਿਚ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ। ਐਸ ਐਸ ਐਫ ਦੀ ਟੀਮ ਵਲੋਂ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਆਸਰੋਂ ਚੌਂਕੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *