ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

Spread the love

ਕੋਟਕਪੂਰਾ, 10 ਜੂਨ (ਟਿੰਕੂ ਕੁਮਾਰ) :- ਜੈਤੋ ਨੇੜਲੇ ਪਿੰਡ ਚੈਨਾ ਨੇੜੇ ਦਿਨ ਦਿਹਾੜੇ ਸੜਕ ਹਾਦਸੇ ਵਿੱਚ ਇਕ ਮੋਟਰਸਾਈਕਲ ਸਵਾਰ 24 ਸਾਲਾ ਨੌਜਵਾਨ ਅਜੇਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਦੀ ਦਰਦਨਾਕ ਮੌਤ ਹੋਣ ਦੀ ਖਬਰ ਮਿਲੀ ਹੈ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਉਕਤ ਨੌਜਵਾਨ ਜੈਤੋ ਤੋਂ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਪਰਤ ਰਿਹਾ ਸੀ। ਜਿਵੇਂ ਹੀ ਉਹ ਪਿੰਡ ਨੇੜੇ ਪੁੱਜਾ ਤਾਂ ਉਸ ਦਾ ਮੋਟਰਸਾਈਕਲ ਸੰਤੁਲਨ ਗੁਆ ਬੈਠਾ ਅਤੇ ਬਿਜਲੀ ਦੇ ਖੰਭੇ ਵਿੱਚ ਜਾ ਟਕਰਾਇਆ, ਜਿਸ ਕਰਕੇ ਉਸ ਦੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਚੜਦੀਕਲਾ ਵੈਲਫੇਅਰ ਸੇਵਾ ਸੁਸਾਇਟੀ ਗੰਗਸਰ ਜੈਤੋ ਦੇ ਸੇਵਾਦਾਰ ਐਂਬੂਲੈਂਸ ਲੈ ਕੇ ਮੋਕੇ ’ਤੇ ਪੁੱਜੇ ਅਤੇ ਗੰਭੀਰ ਰੂਪ ਵਿੱਚ ਜਖਮੀ ਨੋਜਵਾਨ ਤੁਰਤ ਸਿਵਲ ਹਸਪਤਾਲ ਜੈਤੋ ਵਿਖੇ ਪਹੁੰਚਾਇਆ, ਜਿੱਥੇ ਡਾਕਟਰ ਨਾ ਹੋਣ ਕਾਰਨ ਸਟਾਫ ਨਰਸ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਲਈ ਰੈਫਰ ਕਰ ਦਿੱਤਾ ਪਰ ਪੀੜਤ ਨੋਜਵਾਨ ਦੇ ਮਾਪੇ ਉਸਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿੱਚ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਰਤਕ ਕਰਾਰ ਦੇ ਦਿੱਤਾ।

  • Related Posts

    ਸਤੁੰਨਲ ਵਿਗੜਨ ਨਾਲ ਟਰੈਕਟਰ ਰੈਲਿੰਗ ਨਾਲ ਜਾ ਟਕਰਾਇਆ  ਜਿਸ ਨਾਲ ਟਰੈਕਟਰ ਦੇ ਵਿੱਚਕਾਰੋਂ 2 ਟੋਟੇ ਹੋਏ  ਟਰੈਕਟਰ ਬੁਰੀ ਤਰ੍ਹਾਂ ਨਾਲ ਨੁਕਸਾਨੀਆ ਗਿਆ  ਜਾਨੀ ਨੁਕਸਾਨ ਦਾ ਬਚਾਅ 

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਾਠਗੜ੍ਹ ਮੋੜ ਤੇ ਨਿਆਰਾ (ਪੈਟਰੋਲ ਪੰਪ) ਦੇ ਸਾਹਮਣੇ ਐਕਸੀਡੈਂਟ  ਹੋਣ ਦਾ ਸਮਾਚਾਰ…

    ਨੀਲੋਂ ਪਰਿਵਾਰ ਨੇ ਧੀ ਦੇ ਜਨਮਦਿਨ ’ਤੇ 35 ਸਾਲਾਂ ਤੋਂ ਲਗਾਤਾਰ ਲਾਏ ਬੂਟੇ    ਮਾਤਾ ਸ਼ੀਤਲਾ ਮੰਦਰ ’ਚ ਵਾਤਾਵਰਨ ਦਿਵਸ ਵਜੋਂ ਮਨਾਇਆ ਜਨਮਦਿਨ, ਦਿੱਤਾ ਸਮਾਜ ਨੂੰ ਸੰਦੇਸ਼

    Spread the love

    Spread the love ਮਾਛੀਵਾੜਾ ਸਾਹਿਬ, 9 ਜੁਲਾਈ (ਸੁੱਚਾ ਬੰਗੜ) ਵਾਤਾਵਰਨ ਦੀ ਸੰਭਾਲ ਅਤੇ ਸਮਾਜ ਸੇਵਾ ਦੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਅਤੇ ਕੁਲਵੰਤ ਕੌਰ ਨੀਲੋਂ ਨੇ ਆਪਣੀ…

    Leave a Reply

    Your email address will not be published. Required fields are marked *