ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ

Spread the love
ਕੋਟਕਪੂਰਾ,  ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਸਾਦਿਕ ਵੱਲੋਂ ਕਾਰਵਾਈ ਕਰਦਿਆਂ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀਆਂ ਪਾਸੋ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਫਰੀਦੋਕਟ ਵੱਲੋ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ। ਗ੍ਰਿਫਤਾਰ ਕੀਤੇ ਮੁਲਜਮਾਂ ਦੀ ਪਛਾਣ ਕਰਮਜੀਤ ਸਿੰਘ ਉਰਫ ਕਰਮਾ ਅਤੇ ਅਮਨਦੀਪ ਸਿੰਘ ਵਜੋ ਹੋਈ ਹੈ। ਇਹ ਦੋਵੇ ਮੁਲਜਮ ਫਿਰੋਜਪੁਰ ਜਿਲ੍ਹੇ ਨਾਲ ਸਬੰਧਤ ਹਨ। ਪੁਲਿਸ ਟੀਮ ਵੱਲੋਂ ਮੁਲਜਮਾਂ ਦਾ ਬਿਨਾ ਨੰਬਰੀ ਮੋਟਰਸਾਈਕਲ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆ ਉਹਨਾ ਦੱਸਿਆ ਕਿ ਇੰਸਪੈਕਟਰ ਨਵਦੀਪ ਸਿੰਘ ਮੁੱਖ ਅਫਸਰ ਥਾਣਾ ਸਾਦਿਕ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਪਰ ਫਿਰੋਜਪੁਰ ਰੋਡ ਸਾਧੂਵਾਲਾ ਰੋਡ ਮੌਜੂਦ ਸੀ ਤਾਂ ਵਕਤ ਕਰੀਬ ਰਾਤ 10:00 ਵਜੇ ਇਹ ਮੁਲਜਮ ਮੋਟਰਸਾਈਕਲ ਪਰ ਫਿਰੋਜਪੁਰ ਸਾਈਡ ਤੋ ਸਾਦਿਕ ਵੱਲ ਨੂੰ ਆ ਰਹੇ ਸੀ, ਜਦੋ ਇਹਨਾ ਨੂੰ ਰੁਕਣ ਦਾ ਇਸ਼ਾਰਾ ਦਿੱਤਾ ਤਾਂ ਮੋਟਰਸਾਈਕਲ ਤੇਜ ਹੋਣ ਕਾਰਨ ਪਾਣੀ ਵਾਲੇ ਨਾਲੇ ਵਿੱਚ ਜਾ ਟਕਰਾਇਆ, ਜਿਸ ਉਪਰੰਤ ਮੁਲਜਮਾਂ ਨੂੰ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਅਮਨਦੀਪ ਸਿੰਘ ਪਾਸੋ 205 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਾਦਿਕ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 92 ਮਿਤੀ 11-07-2025 ਦਰਜ ਕੀਤਾ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸ ਤੋ ਇਲਾਵਾ ਮੁਲਜਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ’ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਗ੍ਰਿਫਤਾਰ ਮੁਲਜਮਾਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਮੁਕੱਦਮੇ ਦਰਜ ਹਨ।

  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *