ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਮਾਣੂੰਕੇ ਗੋਲੀਬਾਰੀ ਮਾਮਲੇ ਵਿੱਚ ਤਿੰਨ ਗ੍ਰਿਫਤਾਰ ਗਿਰਫਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਇੱਕ ਆਲਟੋ ਕਾਰ, ਤਿੰਨ ਪਿਸਤੌਲ, 8 ਜਿੰਦਾ ਕਾਰਤੂਸ ਬਰਾਮਦ

Spread the love
ਜਗਰਾਉਂ 8 ਜੁਲਾਈ (ਜਸਵਿੰਦਰ ਸਿੰਘ ਡਾਂਗੀਆ ) ਪੁਲਿਸ ਜਿਲਾ ਲੁਧਿਆਣਾ ਦਿਹਾਤੀ ਤੇ ਐਸਐਸਪੀ ਡਾ ਅੰਕਰ ਗੁਪਤਾ ਵੱਲੋਂ ਮਾੜੇ ਅੰਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਹਠੂਰ ਦੀ ਪੁਲਿਸ ਨੇ ਪਿੰਡ ਮਾਣੂਕੇ ਵਿਖੇ ਗੋਲੀ ਚਲਾਉਣ ਵਾਲਿਆਂ ਨੂੰ ਗਿਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ| ਐਸਐਸਪੀ ਡਾ. ਅੰਕੁਰ ਗੁਪਤਾ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਗਗਨਦੀਪ ਸਿੰਘ ਉਰਫ਼ ਅੰਬੀ ਪੁੱਤਰ ਮੋਹਿੰਦਰ ਸਿੰਘ ਵਾਸੀ ਪਿੰਡ ਮਾਣੂੰਕੇ ਨੇ ਬਿਆਨ ਦਰਜ ਕਰਵਾਇਆ ਕਿ ਮਿਤੀ 06.07.2026 ਨੂੰ ਉਹ ਇੱਕ ਜਿੰਮ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਪਰਗਟ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮਾਣੂੰਕੇ ਇੱਕ ਆਲਟੋ ਕਾਰ ਵਿੱਚ ਆਇਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉੱਪਰ ਦੋ ਫਾਇਰ ਕੀਤੇ। ਗਗਨਦੀਪ ਸਿੰਘ ਦੇ ਝੁਕ ਜਾਣ ਕਾਰਨ ਗੋਲੀ ਉਸ ਦੇ ਪਿੱਛੇ ਕੰਧ ਵਿੱਚ ਲੱਗੀ ਅਤੇ ਉਹ ਵਾਲ-ਵਾਲ ਬਚ ਗਿਆ। ਇਸ ਸਬੰਧੀ ਥਾਣਾ ਹਠੂਰ ਵਿਖੇ ਆਰਮਜ਼ ਐਕਟ, ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਮੁਕਦਮਾ ਦੀ ਸੰਜੀਦਗੀ ਨੂੰ ਦੇਖਦੇ ਹੋਏ ਥਾਣਾ ਹਠੂਰ ਅਤੇ ਸੀ ਆਈ ਸਟਾਫ ਦੀਆਂ ਵੱਖ-ਵੱਖ ਟੀਮਾਂ ਦਾ ਗਠਿਨ ਕੀਤਾ ਗਿਆ। ਇੰਨਾ ਟੀਮਾਂ ਦੀ ਕੀਤੀ ਹੋਈ ਸਖਤ ਮਿਹਨਤ ਦੇ ਸਦਕਾ ਤਫ਼ਤੀਸ਼ ਦੌਰਾਨ ਪਰਗਟ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ .315 ਬੋਰ ਦਾ ਦੇਸੀ ਕੱਟਾ ਅਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਘਟਨਾ ਵਿੱਚ ਵਰਤਿਆ ਗਿਆ ਪਿਸਤੌਲ ਉਸ ਨੇ ਭਗਵੰਤ ਸਿੰਘ ਉਰਫ਼ ਭੰਤਾ ਅਤੇ ਰੁਲਦੂ ਸਿੰਘ ਉਰਫ਼ ਹੈਪੀ, ਦੋਵੇਂ ਵਾਸੀ ਪਿੰਡ ਮਾਣੂੰਕੇ, ਨੂੰ ਦੇ ਦਿੱਤਾ ਸੀ। ਇਸ ਉਪਰੰਤ ਪੁਲਿਸ ਨੇ ਭਗਵੰਤ ਸਿੰਘ ਉਰਫ਼ ਭੰਤਾ ਅਤੇ ਰੁਲਦੂ ਸਿੰਘ ਉਰਫ਼ ਹੈਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਦੌਰਾਨ ਵਰਤਿਆ ਗਿਆ.32 ਬੋਰ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਤੋਂ ਇਲਾਵਾ ਪਰਗਟ ਸਿੰਘ ਦੀ ਨਿਸ਼ਾਨਦੇਹੀ ‘ਤੇ ਇੱਕ ਹੋਰ .32 ਬੋਰ ਦਾ ਦੇਸੀ ਕੱਟਾ ਅਤੇ 3 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। ਇਸ ਸਬੰਧੀ ਵੀ ਪੁਲਿਸ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਵਿਅਕਤੀ ਹੋਰ ਕਿਹੜੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ। ਐਸਐਸਪੀ ਨੇ ਦੱਸਿਆ ਕਿ ਇਹਨਾਂ ਤਿੰਨਾਂ ਵਿਅਕਤੀਆਂ ਨੂੰ ਕੱਲ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।  ਖਬਰ ਦੀ ਡੱਬੀ ਐਸਐਸਪੀ ਨੇ ਮਾੜੇ ਅੰਸਰਾਂ ਨੂੰ ਕੀਤੀ ਸਖਤ ਤਾੜਨਾ ਪੁਲਿਸ ਜਿਲਾ ਲੁਧਿਆਣਾ ( ਦਿਹਾਤੀ ) ਦੇ ਐਸਐਸਪੀ ਡਾ. ਅੰਕੁਰ ਗੁਪਤਾ ਨੇ ਕਿਹਾ ਕਿ ਲੁਧਿਆਣਾ (ਦਿਹਾਤੀ) ਪੁਲਿਸ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਐਸਐਸਪੀ ਡਾ. ਅੰਕੁਰ ਗੁਪਤਾ ਨੇ ਮਾੜੇ ਅਨਸਰਾਂ ਨੂੰ ਸਖਤ ਤਾੜਨਾ ਕਰਦੇ ਹੋਏ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *