ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਵਿਖੇ ਡਾ. ਅਰਵਿੰਦ ਕੁਮਾਰ, ਜੋ ,ਸਰਹੱਦੀ ਖੇਤਰ ਦੇ ਵਸਨੀਕਾਂ ਦੀ ਭਲਾਈ, ਖਾਸ ਕਰਕੇ ਦਾਜ ਦੇ ਮਾਮਲਿਆਂ ਅਤੇ ਮਹਿਲਾ ਸਸ਼ਕਤੀਕਰਨ ਲਈ ਕੰਮ ਕਰਨ ਵਾਲੀ ਇੱਕ ਰਾਸ਼ਟਰੀ ਪੱਧਰ ਦੀ ਕਮੇਟੀ, ‘ਸਰਹਦੀ ਲੋਕ ਸੇਵਾ ਸਮਿਤੀ’ ਦੇ ਦਫ਼ਤਰ ਵਿੱਚ ਮੌਜੂਦ ਸਨ, ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 3.50 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਸਬੂਤ ਵਜੋਂ ਪੇਸ਼ ਕੀਤੀਆਂ ਗਈਆਂ ਆਡੀਓ ਰਿਕਾਰਡਿੰਗਾਂ ਨੇ ਰਿਸ਼ਵਤ ਦੀ ਮੰਗ ਦੀ ਪੁਸ਼ਟੀ ਕੀਤੀ, ਜਿਸ ਕਾਰਨ ਗ੍ਰਿਫਤਾਰੀ ਸੰਭਵ ਹੋਈ। ਇਸ ਸਬੰਧ ਵਿੱਚ ਡਾ. ਅਰਵਿੰਦ ਕੁਮਾਰ ਵਿਰੁੱਧ ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਪੰਜਾਬ ਦੇ ਫਲਾਇੰਗ ਸਕੁਐਡ-1 ਵਿਖੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ, ਅਤੇ ਡਾ. ਸੁਮਿਤ ਸਿੰਘ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ।Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…
Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

