ਵੱਧ ਸਕਦੀਆਂ ਹਨ ਆਪ ਪਾਰਟੀ ਦੇ ਨੇਤਾ ਹਰਤੇਜ ਸਿੰਘ ਭੁੱਲਰ ਘੁੱਦਾ ਦੀਆਂ ਮੁਸ਼ਕਿਲਾਂ

Spread the love
ਸਿਵਲ ਹਸਪਤਾਲ ਦੀ ਮਹਿਲਾ ਕਰਮਚਾਰੀ ਨੂੰ ਮੰਦਭਾਵਨਾ ਤਹਿਤ ਤੰਗ ਪ੍ਰੇਸ਼ਾਨ ਵਾਲੇ ਆਪ ਆਗੂ ਖਿਲਾਫ ਕਾਰਵਾਈ ਸਬੰਧੀ ਵਫ਼ਦ ਸਿਵਲ ਸਰਜਨ ਨੂੰ ਮਿਲਿਆ
ਬਠਿੰਡਾ 10 ਅਪ੍ਰੈਲ(ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਆਗੂ ਹਰਤੇਜ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਜਥੇਬੰਦੀਆਂ ਵੱਲੋਂ ਹਰਤੇਜ ਸਿੰਘ ਭੁੱਲਰ ਦੇ ਸਬੰਧੀ ਸਖਤ ਐਕਸ਼ਨ ਤਿਆਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਬਠਿੰਡਾ ਵਿਖੇ ਕੰਮ ਕਰਦੀ ਇੱਕ ਵਿਧਵਾ ਮਹਿਲਾ ਕਰਮਚਾਰੀ ਨੂੰ ਮੰਦਭਾਵਨਾ ਭਾਵਨਾ ਤਹਿਤ ਤੰਗ ਪ੍ਰੇਸ਼ਾਨ ਕਰਨ ਵਾਲੇ ਆਪ ਆਗੂ ਹਰਤੇਜ ਸਿੰਘ ਵਾਸੀ ਘੁੱਦਾ ਖਿਲਾਫ ਪੀੜਤ ਮਹਿਲਾ ਵੱਲੋਂ ਕਰੀਬ ਇੱਕ ਮਹੀਨਾ ਪਹਿਲਾਂ ਪੁਲਿਸ ਕੋਲ ਲਿਖਤੀ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ ਕਾਰਨ ਅੱਜ ਪੈਰਾ ਮੈਡੀਕਲ ਸਟਾਫ ਸਮੇਤ ਵੱਖ ਵੱਖ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਦਾ ਇੱਕ ਸਾਂਝਾ ਵਫ਼ਦ ਸਿਵਲ ਸਰਜਨ ਬਠਿੰਡਾ ਨੂੰ ਮਿਲਿਆ ਗਿਆ। ਵਫਦ ਵਿੱਚ ਸ਼ਾਮਲ ਪੀੜਤ ਮਹਿਲਾ ਕਰਮਚਾਰੀ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਸਿਵਲ ਸਰਜਨ ਤੋਂ ਮੰਗ ਕੀਤੀ ਕਿ ਉਹ ਕਥਿਤ ਦੋਸ਼ੀ ਖਿਲਾਫ ਕਾਰਵਾਈ ਕਰਨ ਦੀ ਸਿਫਾਰਸ਼ ਐਸ ਐਸ ਪੀ ਬਠਿੰਡਾ ਕਰਨ ਅਤੇ ਵੱਖ ਵੱਖ ਸਰਕਾਰੀ ਹਸਪਤਾਲਾਂ ਚ ਇਸ ਬਾਹਰੀ ਵਿਅਕਤੀ ਦੀ ਦਖਲਅੰਦਾਜ਼ੀ ਬੰਦ ਕੀਤੀ ਜਾਵੇ। ਵਫ਼ਦ ਨੇ ਸਿਵਲ ਸਰਜਨ ਨੂੰ ਦੱਸਿਆ ਕਿ ਇਸ ਵਿਅਕਤੀ ਵੱਲੋਂ ਪਹਿਲਾਂ ਸਿਵਲ ਹਸਪਤਾਲ ਘੁੱਦਾ ਵਿਖੇ ਮਹਿਲਾ ਕਰਮਚਾਰੀਆਂ ਨੂੰ ਮੰਦਭਾਵਨਾ ਤਹਿਤ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਚ ਇਹ ਵਿਅਕਤੀ ਲਿਖਤੀ ਮੁਆਫੀ ਮੰਗਣ ਤੋਂ ਹਸਪਤਾਲ ਦੇ ਕੰਮਾਂ ਚ ਸਿੱਧੀ ਜਾਂ ਅਸਿੱਧੀ ਕਿਸੇ ਕਿਸਮ ਦੀ ਦਖਲਅੰਦਾਜ਼ੀ ਨਾ ਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ।ਪਰ ਇਸ ਵਿਅਕਤੀ ਵੱਲੋਂ ਜ਼ਿਲ੍ਹੇ ਦੇ ਹੋਰਨਾਂ ਹਸਪਤਾਲਾਂ ਚ ਆਪਣੀ ਦਖਲਅੰਦਾਜ਼ੀ ਸ਼ੁਰੂ ਕਰ ਦਿੱਤੀ ਹੈ। ਸਿਵਲ ਸਰਜਨ ਬਠਿੰਡਾ ਵੱਲੋਂ ਵਫ਼ਦ ਨੂੰ ਭਰੋਸਾ ਦਿੱਤਾ ਗਿਆ ਕਿ ਮਹਿਲਾ ਕਰਮਚਾਰੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਚ ਕਾਰਵਾਈ ਲਈ ਉਹਨਾਂ ਵੱਲੋਂ ਐਸ ਐਸ ਪੀ ਬਠਿੰਡਾ ਨੂੰ ਪੱਤਰ ਲਿਖਿਆ ਜਾਵੇਗਾ ਅਤੇ ਸਰਕਾਰੀ ਹਸਪਤਾਲਾਂ ਚ ਇਸ ਨਜਾਇਜ਼ ਦਖ਼ਲ ਅੰਦਾਜ਼ੀ ਤੇ ਰੋਕ ਲਾਈ ਜਾਵੇਗੀ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਦੋਸ਼ੀ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ 12 ਅਪ੍ਰੈਲ ਦੀ ਮੀਟਿੰਗ ਵਿੱਚ ਮੁੜ ਸਖ਼ਤ ਫੈਸਲਾ ਲਿਆ ਜਾਵੇਗਾ। ਅੱਜ ਦੇ ਵਫ਼ਦ ਵਿੱਚ ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਜ਼ਿਲ੍ਹਾ ਬਠਿੰਡਾ ਦੇ ਆਗੂ ਗਗਨਦੀਪ ਸਿੰਘ ਭੁੱਲਰ, ਡੀ ਟੀ ਐਫ ਦੇ ਆਗੂ ਬਲਜਿੰਦਰ ਸਿੰਘ ਤੇ ਰੇਸ਼ਮ ਸਿੰਘ ਖੇਮੂਆਣਾ, ਕਿਸਾਨ ਸਭਾ ਪੰਜਾਬ ਦੇ ਸੂਬਾਈ ਆਗੂ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਸੀਰ ਸਿੰਘ ਝੁੰਬਾ, ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਆਗੂ ਅਮਰਜੀਤ ਸਿੰਘ ਹਨੀ, ਬੀਕੇਯੂ ਡਕੌਂਦਾ (ਬੂਟਾ ਸਿੰਘ ਬੁਰਜ਼ ਗਿੱਲ) ਦੇ ਆਗੂ ਬੂਟਾ ਸਿੰਘ ਤੁੰਗਵਾਲੀ ਤੋਂ ਇਲਾਵਾ ਨੌਜਵਾਨ ਆਗੂ ਅਸ਼ਵਨੀ ਘੁੱਦਾ ਆਦਿ ਆਗੂ ਮੌਜੂਦ ਸਨ। ਇਸ ਸਬੰਧੀ ਜਦੋਂ ਆਪ ਆਗੂ ਹਰਤੇਜ ਸਿੰਘ ਭੁੱਲਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਸਿਵਲ ਹਸਪਤਾਲ ਬਠਿੰਡਾ ਵਿਖੇ ਜੋ ਕੈਸ਼ ਕਾਊਂਟਰ ‘ਤੇ ਲੱਖਾਂ ਰੁਪਏ ਅਤੇ ਤੇਲ ਘਪਲੇ ਸਬੰਧੀ ਵਿਜੀਲੈਂਸ ਜਾਂਚ ਚੱਲਣ ਕਰਕੇ ਮੇਰੇ ਖਿਲਾਫ ਇਹ ਸਾਰਾ ਏਜੰਡਾ ਚਲਾਇਆ ਜਾ ਰਿਹਾ ਹੈ।
  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *