ਸ਼ੱਕੀ ਹਲਾਤਾਂ ‘ਚ 24 ਸਾਲਾਂ ਨੌਜਵਾਨ ਦੀ ਮੌਤ, ਔਰਤ ਦੇ ਘਰੋਂ ਮਿਲੀ ਲਾਸ਼

Spread the love

ਸ਼੍ਰੀ ਮੁਕਤਸਰ ਸਾਹਿਬ, 31 ਜੁਲਾਈ ()- ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਚੱਕ ਬੀੜ ਸਰਕਾਰ ਵਿਖੇ ਇੱਕ 24 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਤਾਂ ‘ਚ ਮੌਤ ਹੋ ਜਾਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ। ਇਕੱਤਰ ਕੀਤੀ ਗਈ ਜਾਣਕਾਰੀ ਮੁਤਾਬਿਕ ਮ੍ਰਿਤਕ ਦੇ ਪਿਤਾ ਬਾਲਕ੍ਰਿਸ਼ਨ ਨੇ ਦੱਸਿਆ ਕਿ ਉਸ ਦਾ ਲੜਕਾ ਹਰਮਲ ਸਿੰਘ ਜੋ ਨਸ਼ੇ ਦਾ ਆਦੀ ਸੀ ਜਿਸ ਦੇ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਇੱਕ ਔਰਤ ਨਾਲ ਨੇੜਤਾ ਸੀ।  ਲੜਕੇ ਦੇ ਪਿਤਾ ਬਾਲਕ੍ਰਿਸ਼ਨ ਨੇ ਦੱਸਿਆ ਕਿ ਨਸ਼ੇ ਆਦੀ ਹੋਣ ਕਾਰਨ ਅਸੀਂ ਹਰਮਲ ਸਿੰਘ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਕੋਟਕਪੂਰਾ ਵਿਖੇ ਭਰਤੀ ਵੀ ਕਰਵਾਇਆ ਸੀ, ਪਰ ਉਕਤ ਔਰਤ ਉਸ ਨੂੰ ਵਾਰ ਵਾਰ ਉਥੋ ਲੈ ਆਉਂਦੀ ਸੀ ਤੇ ਬੀਤੇਂ ਦਿਨੀਂ ਸਾਨੂੰ ਉਕਤ ਔਰਤ ਨੇ ਸਾਡੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰਕੇ ਦੱਸਿਆ ਕਿ ਹਰਮਲ ਸਿੰਘ ਦੀ ਤਬੀਅਤ ਖਰਾਬ ਹੋ ਗਈ ਹੈ ਤੇ ਤੁਸੀ ਉਸ ਨੂੰ ਮੇਰੇ ਘਰੋਂ ਆ ਕੇ ਲੈ ਜਾਉ ਜਦੋਂ ਅਸੀਂ ਬਾਅਦ ਦੁਪਹਿਰ ਕਰੀਬ 4 ਵਜੇ ਉਕਤ ਔਰਤ ਦੇ ਘਰ ਪੁੱਜੇ ਤਾਂ ਮੇਰੇ ਲੜਕੇ ਹਰਮਲ ਸਿੰਘ ਦੀ ਲਾਸ਼ ਉੁਸ ਦੇ ਘਰ ਪਈ ਸੀ, ਜਿਸ ਦੀ ਚਮੜੀ ਨੀਲੀ ਪੈ ਚੁੱਕੀ ਸੀ। ਭਰੋਸੇਯੋਗ ਸੂਤਰਾਂ ਤੋਂ ਇਹ ਵੀ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਹਰਮਲ ਸਿੰਘ ਨੇ ਉਕਤ ਔਰਤ ਨਾਲ ਕਾਨੂੰਨੀ ਨਿਯਮਾਂ ਮੁਤਾਬਿਕ ਕਥਿਤ ਤੌਰ ‘ਤੇ ਵਿਆਹ ਕਰਵਾਇਆ ਹੋਇਆ ਸੀ। ਪਰਿਵਾਰਕ ਮੈਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਕਿਸੇ ਨੇ ਉਨ•ਾਂ ਦੇ ਲੜਕੇ ਨੂੰ ਕੋਈ ਜ਼ਹਿਰੀਲੀ ਵਸਤੂ ਦੇ ਕੇ ਜਾਨ ਲਈ ਹੈ। ਇਸ ਮੌਕੇ ਪੀੜ•ਤ ਪਰਿਵਾਰ ਨੇ ਜ਼ਿਲ•ਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਤੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਤੇ ਬਾਕੀ ਸਥਿਤੀ ਪੁਲਿਸ ਵੱਲੋਂ ਕੀਤੀ ਜਾਂਚ ਤੇ ਪੋਸਟਮ ਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਾਫ਼ ਹੋ ਸਕੇਗੀ। ਫਿਲਹਾਲ 24 ਸਾਲਾਂ ਨੋਜਵਾਨ ਦੀ ਮੌਤ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ, ਤੇ ਮ੍ਰਿਤਕ ਆਪਣੇ ਪਿੱਛੇ 2 ਭਰਾ, ਇੱਕ ਭੈਣ ਤੇ ਮਾਤਾ ਪਿਤਾ ਨੂੰ ਵਿਲਕਦੇ ਛੱਡ ਗਿਆ।
ਕੀ ਕਹਿਣਾ ਇਸ ਮਾਮਲੇ ਸਬੰਧੀ ਡੀ ਐਸ ਪੀ
ਇਸ ਸਬੰਧੀ ਜਦੋਂ ਡੀਐਸਪੀ ਨਵੀਨ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ•ਾਂ ਦਾ ਕਹਿਣਾ ਹੈ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਚੱਕ ਬੀੜ ਸਰਕਾਰ ਵਿਖੇ ਇੱਕ ਲੜਕੇ ਦੀ ਮੌਤ ਹੋਈ ਹੈ, ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਹੀ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *