ਸਕਾਰਪੀਓ ਦੀ ਕੈਂਟਰ ਨਾਲ ਟੱਕਰ ‘ਚ ਆੜ੍ਹਤੀ ਸਮੇਤ 3 ਨੇ ਮੌਕੇ ‘ਤੇ ਤੋੜਿਆ ਦਮ ਯੂ.ਪੀ. ਤੋਂ ਵਾਪਸੀ ਦੌਰਾਨ ਵਾਪਰਿਆ ਭਿਆਨਕ ਸੜਕ ਹਾਦਸਾ

Spread the love
ਮਾਛੀਵਾੜਾ ਸਾਹਿਬ, 16 ਜੁਲਾਈ (ਸੁੱਚਾ ਬੰਗੜ)- ਇਲਾਕੇ ‘ਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਯੂ.ਪੀ. ਤੋਂ ਵਾਪਸ ਆ ਰਹੇ ਮਾਛੀਵਾੜਾ ਦੇ ਇੱਕ ਪਰਿਵਾਰ ਨਾਲ ਬਰੇਲੀ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 3 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਸਾਹਿਬ ਦੇ ਆੜ੍ਹਤੀ ਅਤੇ ਸ਼ੈਲਰ ਮਾਲਕ ਸੰਤੋਖ ਸਿੰਘ ਬਾਜਵਾ ਉਮਰ 65 ਸਾਲ, ਵਾਸੀ ਪਿੰਡ ਇਰਾਕ, ਹਰਜੀਤ ਸਿੰਘ ਉਮਰ 60 ਸਾਲ ਵਾਸੀ ਪਿੰਡ ਹਾਦੀਵਾਲ ਅਤੇ ਭੁਪਿੰਦਰ ਕੌਰ ਆਪਣੇ ਰਿਸ਼ਤੇਦਾਰ ਮੁਕੰਦ ਸਿੰਘ ਬੈਨੀਪਾਲ ਨੂੰ ਮਿਲਣ ਲਈ ਲਖੀਮਪੁਰ ਖੀਰੀ, ਯੂ.ਪੀ. ਗਏ ਹੋਏ ਸਨ। ਮੁਕੰਦ ਸਿੰਘ ਉੱਥੇ ਖੇਤੀਬਾੜੀ ਦਾ ਕੰਮ ਕਰਦੇ ਹਨ ਅਤੇ ਮਾਛੀਵਾੜਾ ਸਾਹਿਬ ‘ਚ ਵੀ ਉਨ੍ਹਾਂ ਦਾ ਆੜ੍ਹਤ ਦਾ ਕਾਰੋਬਾਰ ਹੈ। ਅੱਜ ਸਵੇਰੇ ਇਹ ਸਾਰੇ ਮੁਕੰਦ ਸਿੰਘ ਦੀ ਸਕਾਰਪੀਓ ਗੱਡੀ ‘ਚ ਸਵਾਰ ਹੋ ਕੇ ਮਾਛੀਵਾੜਾ ਵਾਪਸ ਆ ਰਹੇ ਸਨ।  ਸਵੇਰੇ ਕਰੀਬ 7:30 ਵਜੇ ਜਦੋਂ ਗੱਡੀ ਬਰੇਲੀ ਸ਼ਹਿਰ ਦੇ ਨੇੜੇ ਨਿਰਮਾਣ ਅਧੀਨ ਹਾਈਵੇ ਤੋਂ ਲੰਘ ਰਹੀ ਸੀ ਤਾਂ ਸਾਹਮਣਿਓਂ ਆ ਰਹੇ ਇੱਕ ਕੈਂਟਰ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਦੇ ਪਰਖੱਚੇ ਉੱਡ ਗਏ।  ਇਸ ਹਾਦਸੇ ‘ਚ ਆੜ੍ਹਤੀ ਸੰਤੋਖ ਸਿੰਘ ਬਾਜਵਾ, ਹਰਜੀਤ ਸਿੰਘ ਅਤੇ ਭੁਪਿੰਦਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੱਡੀ ਚਲਾ ਰਹੇ ਮੁਕੰਦ ਸਿੰਘ ਬੈਨੀਪਾਲ ਅਤੇ ਉਨ੍ਹਾਂ ਦਾ ਭਤੀਜਾ ਲਾਡੀ ਸਿੰਘ ਗੰਭੀਰ ਜ਼ਖਮੀ ਹੋ ਗਏ।  ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਅਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।  ਬਰੇਲੀ ਦੇ ਨਵਾਬਗੰਜ ਥਾਣਾ ਪੁਲਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
*ਘਰਾਂ ‘ਚ ਪਸਰਿਆ ਸੋਗ*
ਮ੍ਰਿਤਕ ਤਿੰਨੇ ਆਪਸ ‘ਚ ਰਿਸ਼ਤੇਦਾਰ ਸਨ। ਮੌਤ ਦੀ ਖਬਰ ਮਿਲਦਿਆਂ ਹੀ ਮਾਛੀਵਾੜਾ ਸਾਹਿਬ ਅਤੇ ਆਸ-ਪਾਸ ਦੇ ਪਿੰਡਾਂ ‘ਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।  ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹਾਂ ਨੂੰ ਮਾਛੀਵਾੜਾ ਲਿਆਂਦਾ ਜਾਵੇਗਾ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *