ਸਮਾਜਿਕ ਸੁਰੱਖਿਆ ਵਿਭਾਗ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਬਦਲੀਆਂ ਨੂੰ ਲੈ ਕੇ ਹੋ ਰਹੀਆਂ ਹਨ ਧਾਂਦਲੀਆਂ 

Spread the love

 – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮਸਲਾ ਉਠਾਇਆ –

ਚੰਡੀਗੜ੍ਹ , 11 ਦਸੰਬਰ ( ਮਨਪ੍ਰੀਤ ਮੋਨੂੰ )- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਬਦਲੀਆਂ ਨੂੰ ਲੈ ਕੇ ਵੱਡੀਆਂ ਧਾਂਦਲੀਆਂ ਹੋ ਰਹੀਆਂ ਹਨ । ਤਾਜਾ ਮਿਸਾਲ ਮਲੋਟ ਨੇੜਲੇ ਪਿੰਡ ਖਾਨੇ ਕੀ ਢਾਬ ਦੀ ਹੈ । ਜਿਥੋਂ ਦੀ ਇਕ ਆਂਗਣਵਾੜੀ ਵਰਕਰ ਦੀ ਬਦਲੀ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਵਾਈ ਵਿੱਚ ਕੀਤੀ ਗਈ ਹੈ ਜੋ ਵਿਭਾਗ ਦੇ ਨਿਯਮਾਂ ਦੇ ਬਿਲਕੁਲ ਉਲਟ ਹੈ । ਇਹ ਮਸਲਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਪਿੰਡ ਮਹਿਮਾ ਸਵਾਈ ਦੀ ਪੰਚਾਇਤ ਨੇ ਚੁੱਕਿਆ ਹੈ । ਉਹਨਾਂ ਨੇ ਮਹਿਕਮੇ ਦੀ ਸਕੱਤਰ ਅਤੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਗਲਤ ਕੀਤੀ ਗਈ ਇਸ ਬਦਲੀ ਨੂੰ ਤੁਰੰਤ ਰੱਦ ਕੀਤਾ ਜਾਵੇ ।

     ਜਥੇਬੰਦੀ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਜਨਰਲ ਸਕੱਤਰ ਗੁਰਮੀਤ ਕੌਰ ਗੋਨੇਆਣਾ ਅਤੇ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕੁੱਝ ਬਦਲੀਆਂ ਵਿਭਾਗ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀਆਂ ਗਈਆਂ ਹਨ। ਜਥੇਬੰਦੀ ਵੱਲੋਂ ਅਜਿਹੀਆਂ ਸ਼ਿਕਾਇਤਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕੀਤੀਆਂ ਜਾ ਚੁੱਕੀਆਂ ਹਨ ਪਰ ਵਿਭਾਗ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ । ਉਹਨਾਂ ਕਿਹਾ ਕਿ ਪੰਜਾਬ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਜੋ ਬਦਲੀ ਦੇ ਯੋਗ ਹਨ ਉਹਨਾਂ ਦੀਆਂ ਬਦਲੀਆਂ ਨਹੀਂ ਕੀਤੀਆਂ ਜਾ ਰਹੀਆਂ । ਉਹਨਾਂ ਨੂੰ ਤਾਂ ਮਹਿਕਮੇ ਵਾਲੇ ਘੜਿਆ ਘੜਾਇਆ ਇਕੋਂ ਹੀ ਜਵਾਬ ਦਿੰਦੇ ਹਨ ਕਿ ਬਦਲੀਆਂ ਤੇ ਰੋਕ ਲੱਗੀ ਹੋਈ ਹੈ । ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਇਹ ਸਾਰਾ ਕੁਝ ਗਲਤ ਬਦਲੀਆਂ ਦਾ ਮਾਮਲਾ ਜੋ ਸਾਹਮਣੇ ਆ

ਰਿਹਾ ਹੈ ਇਹ ਸਾਰਾ ਕੁਝ ਵਿਭਾਗ ਦੀ ਮੰਤਰੀ ਦੇ ਦਬਾਅ ਹੇਠ ਹੋ ਰਿਹਾ ਹੈ । ਉਸ ਦੇ ਦਬਾਅ ਸਦਕਾ ਉੱਚ ਅਧਿਕਾਰੀਆਂ ਵੱਲੋਂ ਵੀ ਗਲਤ ਬਦਲੀਆਂ ਦੀ ਸ਼ਿਕਾਇਤ ਹੋਣ ਤੇ ਕੋਈ ਐਕਸ਼ਨ ਨਹੀਂ ਲਿਆ ਜਾਂਦਾ ।

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *