ਸਵਿਫਟ ਕਾਰ ਸਵਾਰ ਵਿਅਕਤੀਆਂ ਨੇ ਕਰਿਆਨਾ ਦੁਕਾਨ ਨੂੰ ਬਣਾਇਆ ਨਿਸ਼ਾਨਾ

Spread the love

ਸ਼੍ਰੀ ਮੁਕਤਸਰ ਸਾਹਿਬ, 16 ਜੂਨ ()- ਜ਼ਿਲ੍ਹਾ ਪੁਲਿਸ ਕਪਤਾਨ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਵੇਂ ਜ਼ਿਲ੍ਹਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਵਿਸੇਸ਼ ਮੁਹਿੰਮ ਤਹਿਤ ਦਿਨ ਰਾਤ ਗਸ਼ਤ ਕੀਤੀ ਜਾ ਰਹੀ ਹੈ ਤੇ ਰਾਤ ਦੇ ਸਮੇਂ ਵੀ ਪੀਸੀਆਰ ਦੀਆਂ ਵਿਸੇਸ਼ ਟੀਮਾਂ ਵੱਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਚੱਪੇ ਚੱਪੇ ’ਤੇ ਪਹਿਨੀ ਨਜ਼ਰ ਰੱਖੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ’ਤੇ ਲੁਟੇਰਿਆਂ ਨੇ ਇੱਕ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਆਪਣਾ ਨਿਸ਼ਾਨਾ ਬਣਾਇਆ ਜਿਸ ਦੀ ਸਾਰੀ ਘਟਨਾ ਸੀਸੀਟੀ ਕੈਮਰਿਆਂ ਵਿੱਚ ਕੈਦ ਹੋਈ ਹੈ। ਜਾਣਕਾਰੀ ਮੁਤਾਬਿਕ ਸਟੋਰ ਮਾਲਕ ਰਮੇਸ਼ ਕੁਮਾਰ ਤੜਕਸਾਰ ਕਰੀਬ 3 ਵਜੇ ਇੱਕ ਸਵਿਫਟ ਕਾਰ ਕੋਟਕਪੂਰਾ ਰੋਡ ’ਤੇ ਸਥਿਤ ਰਮੇਸ਼ ਕੁਮਾਰ ਪਿਆਰੇ ਲਾਲ ਕਰਿਆਨਾ ਸਟੋਰ ਦੇ ਬਾਹਰ ਆ ਕੇ ਰੁਕਦੀ ਹੈ ਜਿਸ ਵਿੱਚੋਂ ਪੰਜ ਨਕਾਬ ਪੋਸ਼ ਨੌਜਵਾਨ ਉਤਰਦੇ ਹਨ ਪਹਿਲਾਂ ਤਾਂ ਉਹ ਇੱਕ ਗੱਲਾ ਜੋ ਪਿੱਛੋਂ ਕਿਤੋਂ ਲੁੱਟ ਕੇ ਲਿਆਏ ਸਨ, ਉਹ ਦੁਕਾਨ ਦੇ ਬਾਹਰ ਰੱਖਦੇ ਹਨ ਅਤੇ ਦੁਕਾਨ ਦਾ ਸ਼ਟਰ ਭੰਨਣਾਂ ਸ਼ੁਰੂ ਕਰਦੇ ਹਨ, ਸਟਰ ਨੂੰ ਭੰਨ ਕੇ ਇੱਕ ਨੌਜਵਾਨ ਅੰਦਰ ਜਾਂਦਾ ਹੈ ਅਤੇ ਕਰਿਆਨੇ ਦੀ ਦੁਕਾਨ ਚ ਲੱਗੇ ਗੱਲੇ ਨੂੰ ਉਸ ਤਰ੍ਹਾਂ ਹੀ ਪੱਟ ਕੇ ਬਾਹਰ ਲਿਆਉਂਦਾ ਹੈ ਅਤੇ ਸੀਸੀਟੀਵੀ ਫੁਟੇਜ਼ ਅਨੁਸਾਰ ਉਕਤ ਵਿਅਕਤੀ ਸਵਿਫਟ ਕਾਰ ਵਿੱਚ ਬੈਠ ਕੇ ਰਫੂ ਚੱਕਰ ਹੋ ਜਾਂਦੇ ਹਨ। ਇਸ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਤੇ ਪੁਲਿਸ ਵੱਲੋਂ ਇਸ ਮਾਮਲੇ ’ਚ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

  • Related Posts

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    Leave a Reply

    Your email address will not be published. Required fields are marked *