ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ

Spread the love
24 ਘੰਟਿਆਂ ਦੌਰਾਨ ਵੱਖ ਵੱਖ ਥਾਣਿਆਂ ਵਿੱਚ 2 ਮੁਕਦਮੇ ਦਰਜ ਕਰ 4 ਵਿਅਕਤੀਆਂ ਨੂੰ ਕਾਬੂ ਕਰ 6500 ਨਸ਼ੀਲੀਆਂ ਗੋਲੀਆਂ ਅਤੇ 50 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ ( ਮਨਪ੍ਰੀਤ ਮੋਨੂੰ ) – ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਮੁੱਖੀ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ ਸ਼ਰਾਰਤੀ ਅਨਸਰਾਂ ਖਿਲਾਫ ਅਤੇ ਨਸ਼ਿਆਂ ਖਿਲਾਫ ਵਿੱਢੀ ਮਹਿਮ ਤਹਿਤ 24 ਘੰਟਿਆਂ ਦੌਰਾਨ ਵੱਖ ਵੱਖ ਥਾਣਿਆਂ ਵਿੱਚ 02 ਮੁਕਦਮੇ ਦਰਜ ਕਰ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਪਾਸੋਂ 6500 ਨਸ਼ੀਲੀਆਂ ਗੋਲੀਆਂ ਅਤੇ 50 ਗ੍ਰਾਮ
ਹੈਰੋਇਨ ਬਰਾਮਦ ਕੀਤਾ ਗਿਆ ਹੈ।
ਕੇਸ ਨੰਬਰ 1
ਜਾਣਕਾਰੀ ਅਨੁਸਾਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਉਦੇਕਰਨ ਤੋਂ ਸੰਗੂਧੋਣ ਚੂਰਾਸਤਾ ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਕਾਰ ਨੰਬਰੀ HR 26CC 5288 ਮਾਰਕਾ ਸਵਿਫਟ ਰੰਗ ਚਿੱਟਾ ਸ਼ੱਕ ਦੇ ਆਧਾਰ ਰੋਕ ਕੇ ਉਸ ਵਿੱਚ ਸਵਾਰ ਵਿਅਕਤੀਆਂ ਦਾ ਨਾਮ ਪੁੱਛਿਆ ਤਾਂ ਉਹਨਾਂ ਨੇ ਆਪਣਾ ਨਾਮ ਅਕਸ਼ੇ ਭਠੇਜਾ ਉਰਫ ਗੋਰੂ ਪੁੱਤਰ ਦਵਿੰਦਰ ਕੁਮਾਰ ਭਠੇਜਾ ਦੂਸਰੇ ਵਿਅਕਤੀ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਜਗਦੀਸ਼ ਰਾਜ ਵਾਸੀਆਨ ਸ੍ਰੀ ਮੁਕਤਸਰ ਸਾਹਿਬ ਅਤੇ ਤੀਸਰੇ ਵਿਅਕਤੀ ਨੇ ਆਪਣਾ ਨਾਮ ਗੋਰਾ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਮੋਤਲੇਵਾਲਾ ਦੱਸਿਆ। ਸ਼ੱਕ ਦੇ ਅਧਾਰ ਤੇ ਕਾਰ ਦੀ ਪਿਛਲੀ ਚੈਕਿੰਗ ਕੀਤੀ ਤਾਂ ਉਸ ਵਿੱਚੋਂ 6500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੇ ਪੁਲਿਸ ਵੱਲੋਂ ਉਕਤ ਦੋਸ਼ੀਆਂ ਤੇ ਮੁਕਦਮਾ ਨੰਬਰ 224 ਮਿਤੀ 28.11.2024 ਅ/ਧ 22C/61/85 ਐਨ.ਡੀ.ਪੀ.ਐਸ ਐਕਟ ਵਾਧਾ ਜੁਰਮ 29/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ
ਤੇ ਹੋਰ ਵੀ ਖੁਲਾਸੇ ਹੋਣ ਦੇ ਸੰਭਾਵਨਾ ਹੈ।
ਕੇਸ ਨੰਬਰ 2
ਜਾਣਕਾਰੀ ਅਨੁਸਾਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਗੁਰੂ ਹਰਸਹਾਏ ਲਿੰਕ ਰੋਡ ਮੌਜੂਦ ਸੀ ਤਾਂ ਜ਼ਸਮਿੰਦਰ ਸਿੰਘ ਉਰਫ ਜ਼ਸ ਪੁੱਤਰ ਹਰਨਾਮ ਚੰਦ ਵਾਸੀ ਆਦਰਸ਼ ਨਗਰ ਸ੍ਰੀ ਮੁਕਤਸਰ ਸਾਹਿਬ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਿਸ ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮੁਕਦਮਾ ਨੰਬਰ 205 ਮਿਤੀ 28.11.2024 ਅ/ਧ 21(B)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕੀਤਾ ਗਿਆ।

More News

Youtube

Facebook

Whatsapp

Home

 

 

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *