ਸਾਈਬਰ ਠੱਗੀ ਮਾਮਲੇ ਵਿੱਚ 18.20 ਲੱਖ ਰੁਪਏ ਦੀ ਧੋਖਾਧੜੀ-

Spread the love
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਮਨਜੀਤ ਸਿੱਧੂ):- ਸਾਈਬਰ ਕ੍ਰਾਈਮ ਨਾਲ ਸਬੰਧਤ ਮਾਮਲੇ ਵਿੱਚ ਪੁਲਿਸ ਨੇ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਰਿਕਾਰਡ ਮੁਤਾਬਕ ਥਾਣਾ ਸਾਈਬਰ ਕ੍ਰਾਈਮ, ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 12 ਮਿਤੀ 17.08.2026 ਨੂੰ ਧਾਰਾ 318(4), 351(4) ਬੀਐਨਐਸ ਤਹਿਤ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ 10 ਅਗਸਤ ਨੂੰ ਉਸ ਦੀ ਪਤਨੀ ਸੁਖਵਿੰਦਰ ਕੌਰ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ੀ ਨੰਬਰ ਤੋਂ ਫੋਨ ਆਇਆ। ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਸ਼ਿਕਾਇਤਕਰਤਾ ਦੇ ਸਾਲੇ ਦਾ ਲੜਕਾ ਗੁਰਪਿਆਰ ਸਿੰਘ ਦੱਸਿਆ ਅਤੇ ਕਿਹਾ ਕਿ ਉਹ 17 ਅਗਸਤ ਨੂੰ ਪੰਜਾਬ ਆ ਰਿਹਾ ਹੈ। ਉਸ ਨੇ ਕਥਿਤ ਤੌਰ ’ਤੇ ਬੈਂਕ ਖਾਤੇ ਵਿੱਚ 8 ਲੱਖ ਰੁਪਏ ਪਾਉਣ ਦੀ ਗੱਲ ਕਹਿ ਕੇ ਇੱਕ ਚੈੱਕ ਦਾ ਫੋਟੋ ਅਤੇ ਹੋਰ ਸੁਨੇਹਾ ਭੇਜਿਆ। ਅਗਲੇ ਦਿਨ ਮੁੜ ਫੋਨ ਕਰਕੇ ਕਥਿਤ ਤੌਰ ’ਤੇ ਦੱਸਿਆ ਗਿਆ ਕਿ ਗੁਰਪਿਆਰ ਸਿੰਘ ਨੂੰ ਪੁਲਿਸ ਨੇ ਕਿਸੇ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨੂੰ ਛੁਡਾਉਣ ਲਈ ਪੈਸਿਆਂ ਦੀ ਲੋੜ ਹੈ। ਇਸ ਤੋਂ ਬਾਅਦ ਸ਼ਿਕਾਇਤਕਰਤਾ ਵੱਲੋਂ ਵੱਖ-ਵੱਖ ਖਾਤਿਆਂ ਵਿੱਚ ਰਕਮ ਟਰਾਂਸਫਰ ਕੀਤੀ ਗਈ। ਪੁਲਿਸ ਅਨੁਸਾਰ 11 ਤੋਂ 13 ਅਗਸਤ ਤੱਕ ਵੱਖ-ਵੱਖ ਖਾਤਿਆਂ ਵਿੱਚ ਕੁੱਲ 18 ਲੱਖ 20 ਹਜ਼ਾਰ ਰੁਪਏ ਦੀ ਰਕਮ ਭੇਜੀ ਗਈ। ਮਾਮਲਾ ਦਰਜ ਕਰਕੇ ਸਾਈਬਰ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਅਤੇ ਪੈਸਿਆਂ ਦੇ ਲੈਣ-ਦੇਣ ਨਾਲ ਜੁੜੇ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *