ਪੁਲਿਸ ਵਲੋਂ ਸਪਾ ਸੈਂਟਰ ਦੀ ਆੜ ’ਚ ਲੜਕੀਆਂ ਤੋਂ ਨਜਾਇਜ ਧੰਦਾ ਕਰਾਉਣ ਵਾਲੇ ਦੋ ਕਾਬੂ

Spread the love

ਕੋਟਕਪੂਰਾ, 25 ਅਪ੍ਰੈਲ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਦਿ੍ਰੜ ਅਗਵਾਈ ਹੇਠ ਪੁਲਿਸ ਵੱਲੋਂ ਜ਼ਿਲੇ ’ਚ ਮਾੜੇ ਅਨਸਰਾਂ ਖਿਲਾਫ ਇਕ ਜ਼ੋਰਦਾਰ ਅਤੇ ਨਿਰੰਤਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਪੁਲਿਸ ਵੱਲੋਂ ਰੇਡਾਂ ਕਰਕੇ ਅਜਿਹੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਇੱਕ ਹੋਰ ਸਖਤ ਕਾਰਵਾਈ ਕਰਦੇ ਹੋਏ ਤਰਲੋਚਨ ਸਿੰਘ ਡੀ.ਐਸ.ਪੀ. (ਸਬ-ਡਵੀਜਨ) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਫਰੀਦਕੋਟ ਵੱਲੋਂ ਸਪਾ ਸੈਂਟਰ ਦੀ ਆੜ ਵਿੱਚ ਲੜਕੀਆਂ ਨੂੰ ਆਪਣੇ ਪਾਸ ਰੱਖ ਕੇ ਉਹਨਾ ਪਾਸੋ ਨਜਾਇਜ ਧੰਦਾ ਕਰਵਾਉਣ ਵਾਲੇ 2 ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਨੂੰ ਇਤਲਾਹ ਮਿਲੀ ਕਿ ਗੋਲਡਨ ਸਪਾ ਸੈਂਟਰ ਚਲਾਉਣ ਵਾਲੇ ਰੋਬਿਨ ਪੁੱਤਰ ਰਾਜੇਸ਼ ਕੁਮਾਰ ਵਾਸੀ ਸ਼ਾਤੀ ਨਗਰ, ਹਿਸਾਰ, ਹਰਿਆਣਾ ਅਤੇ ਸਮਰਪਣ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਨਿਊ ਕੈਂਟ ਰੋਡ, ਫਰੀਦਕੋਟ ਜੋ ਕਿ ਸਪਾ ਸੈਂਟਰ ਦੀ ਆੜ ਵਿੱਚ ਲੜਕੀਆਂ ਨੂੰ ਆਪਣੇ ਪਾਸ ਰੱਖ ਕੇ ਗਾਹਕਾਂ ਪਾਸੋਂ ਪੈਸੇ ਹਾਸਿਲ ਕਰਕੇ ਉਹਨਾ ਲੜਕੀਆਂ ਕੋਲੋ ਨਜਾਇਜ ਧੰਦਾ ਕਰਵਾਉਂਦੇ ਹਨ ਅਤੇ ਇਹ ਜਗਾ ਉਪਰੋਕਤ ਦੋਨਾ ਦੀ ਹੀ ਦੇਖ-ਰੇਖ ਵਿੱਚ ਹੈ, ਜਿੱਥੇ ਇਹ ਦੇਹ ਵਪਾਰ ਦਾ ਧੰਦਾ ਚਲਾਉਂਦੇ ਹਨ। ਜੇਕਰ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ, ਜਿਸ ’ਤੇ ਤੁਰਤ ਕਾਰਵਾਈ ਕਰਦਿਆਂ ਇੰਸਪੈਕਟਰ ਜਗਤਾਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਸਪਾ ਸੈਂਟਰ ’ਤੇ ਰੇਡ ਕਰਨ ’ਤੇ ਮੌਕੇ ’ਤੇ 4 ਮਹਿਲਾਵਾਂ ਮਿਲੀਆਂ, ਜਿੰਨਾਂ ਵਿੱਚੋਂ 2 ਵਿਦੇਸ਼ੀ ਨਾਗਰਿਕ ਵੀ ਸਨ। ਇਸ ਦੇ ਨਾਲ ਹੀ ਇਸ ਸਪਾ ਸੈਂਟਰ ਨੂੰ ਚਲਾਉਣ ਵਾਲੇ ਦੋਸ਼ੀ ਰੋਬਿਨ ਅਤੇ ਸਮਰਪਨ ਸਿੰਘ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿੱਚ ਮੁਕੱਦਮਾ ਨੰਬਰ 162 ਮਿਤੀ 24.04.2025 ਅ/ਧ 3(1)/4 9 “ Immroal Traffic Prevention Act AIEF ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਕਾਰਵਾਈ ਕਰਦਿਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦਿ੍ਰੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲੇ ਦੇ ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ ਸਖਤ ਕਦਮ ਚੁੱਕਦੀ ਰਹੇਗੀ।

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *