ਸੁਭਾਨਪੁਰ ਪੁਲਿਸ ਨੇ ਕਤਲ ਮਾਮਲੇ ਚ ਦੋ ਵਿਅਕਤੀ ਹੋਰ ਕੀਤੇ ਕਾਬੂ*

Spread the love
*ਪੇਂਡੂ ਮਜ਼ਦੂਰ ਯੂਨੀਅਨ ਵਲੋਂ ਹਾਈਵੇ ਜਾਮ ਦੀਆਂ ਤਿਆਰੀਆਂ*
ਫੱਤੂਢੀਗਾ, 26 ਮਾਰਚ ( ਕੁਲਵਿੰਦਰ ਸਿੰਘ )  ਨੇੜਲੇ ਪਿੰਡ ਜੱਗਾ ਦੇ ਵਸਨੀਕ ਮ੍ਰਿਤਕ ਨੌਜਵਾਨ ਦੇ ਕਤਲ ਮਾਮਲੇ ਚ ਸੁਭਾਨਪੁਰ ਪੁਲਿਸ ਨੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੰਘਰਸ਼ ਅੱਗੇ ਝੁਕਦਿਆਂ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਨਯੋਗ ਅਦਾਲਤ ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਹੈ। ਉੱਧਰ ਪੀੜਤ ਪਰਿਵਾਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਥਾਣੇ ਅੱਗੇ ਚਲਾਏ ਜਾ ਰਹੇ ਦਿਨ ਰਾਤ ਦੇ ਧਰਨੇ ਉੱਤੇ ਡਟਿਆ ਹੋਇਆ ਹੈ। ਪੀੜਤ ਪਰਿਵਾਰ ਨੂੰ ਗਾਲੀ ਗਲੋਚ ਕਰਨ ਅਤੇ ਧਮਕੀਆਂ ਦੇਣ ਦੀ ਪੂਜਾ ਪਤਨੀ ਰਵੀ ਕੁਮਾਰ ਦੀ ਦਰਖ਼ਾਸਤ ਸੰਬੰਧੀ ਦੂਜੀ ਧਿਰ ਨੂੰ ਥਾਣਾ ਮੁੱਖੀ ਹਰਜਿੰਦਰ ਸਿੰਘ ਨੇ ਥਾਣੇ ਤਲਬ ਕੀਤਾ ਤਾਂ ਉਸ ਵਿਅਕਤੀ ਜਗਮੀਤ ਸਿੰਘ ਉਰਫ਼ ਗੱਗੀ ਹਮੀਰਾ ਵਲੋਂ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ,ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਪਰਮਜੀਤ ਸਿੰਘ ਬਾਊਪੁਰ ਤੇ ਨਿਸ਼ਾਨ ਸਿੰਘ ਆਦਿ ਮੋਹਤਬਰਾਂ ਦੀ ਹਾਜ਼ਰੀ ਵਿੱਚ ਕੀਤੀ ਗ਼ਲਤੀ ਦਾ ਲਿਖ਼ਤੀ ਤੌਰ ‘ਤੇ ਅਹਿਸਾਸ ਕਰਦੇ ਹੋਏ ਭਵਿੱਖ ਵਿੱਚ ਪੀੜਤ ਪਰਿਵਾਰ ਨਾਲ ਕੋਈ ਵੀ ਵਧੀਕੀ ਨਾ ਕਰਨ ਦਾ ਇਕਰਾਰ ਕਰ ਲਿਆ। ਜਿਸ ਉੱਤੇ ਪੀੜਤ ਪਰਿਵਾਰ ਨੇ ਤਸੱਲੀ ਪ੍ਰਗਟ ਕੀਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਤੇ ਨਿਸ਼ਾਨ ਸਿੰਘ ਆਦਿ ਨੇ ਧਰਨਾ ਸਥਾਨ ਉੱਤੇ ਪੁੱਜ ਕੇ ਯੂਨੀਅਨ ਆਗੂਆਂ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਵੀ ਕੀਤੀ। ਯੂਨੀਅਨ ਆਗੂਆਂ ਕਿਹਾ ਕਿ ਹਮਲਾਵਰਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪੇਂਡੂ ਮਜ਼ਦੂਰ ਆਗੂਆਂ ਨੇ ਮ੍ਰਿਤਕ ਰਵੀ ਦੇ ਪਰਿਵਾਰ ਨੂੰ ਦਲਿਤ ਅੱਤਿਆਚਾਰ ਰੋਕੂ ਕਾਨੂੰਨ ਤਹਿਤ ਬਣਦਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ ਕੀਤੀ ਹੈ। ਨਹੀਂ ਤਾਂ 28 ਮਾਰਚ ਨੂੰ ਸੜਕ ਜਾਮ ਕਰਨ ਲਈ ਮਜ਼ਬੂਰ ਹੋਵਾਂਗੇ। ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ,ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ,ਤਹਿਸੀਲ ਆਗੂ ਬਲਬੀਰ ਸਿੰਘ ਧੀਰਪੁਰ ਤੋਂ ਇਲਾਵਾ ਲਾਡੀ ਜੱਗਾ ਨੇ ਵੀ ਧਰਨਾਕਾਰੀਆਂ ਨੂੰ ਸੰਬੋਧਨ ਕੀਤਾ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *