ਸੁਰਿੰਦਰ ਢੰਡਾ ਦੀ ਅਗਵਾਈ ਹੇਠ ਐਸ.ਪੀ. ਮਾਧਵੀ ਸ਼ਰਮਾ ਨੂੰ ਮਿਲਿਆ ਸ਼ਹਿਰ ਦੇ ਵਸਨੀਕਾਂ ਦਾ ਵਫਦ

Spread the love
* ਕਾਨੂੰਨ ਵਿਵਸਥਾ ਸੁਚਾਰੂ ਕਰਨ, ਨਸ਼ਾਖੋਰੀ ਤੇ ਜਿਸਮ ਫਰੋਸੀ ਦੇ ਚੱਲਦੇ ਵਪਾਰ ਨੂੰ ਠ੍ਹਲ ਪਾਉਣ ਦੀ ਕੀਤੀ ਮੰਗ
* ਆਮ ਲੋਕਾਂ ਨਾਲ ਰੁੱਖੇ ਵਤੀਰੇ ਪ੍ਰਤੀ ਜਤਾਇਆ ਇਤਰਾਜ 
ਫਗਵਾੜਾ 7 ਜੁਲਾਈ (  ਪ੍ਰੀਤ ਕੌਰ ਪ੍ਰੀਤੀ   ) ਫਗਵਾੜਾ ਦੇ ਮੋਹਤਬਰ ਵਿਅਕਤੀਆਂ ਦਾ ਇੱਕ ਵਫਦ ਅੱਜ ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਸੁਰਿੰਦਰ ਢੰਡਾ ਦੀ ਅਗਵਾਈ ਹੇਠ ਐਸ.ਪੀ. ਮਾਧਵੀ ਸ਼ਰਮਾ ਨੂੰ ਮਿਲਿਆ ਅਤੇ ਦੀ ਕਾਨੂੰਨ ਵਿਵਸਥਾ ਨਾਲ ਸਬੰਧਤ ਸ਼ਹਿਰ ਦੀਆਂ ਸਮੱਸਿਆਵਾਂ ਵੱਲ ਉਹਨਾਂ ਦਾ ਧਿਆਨ ਦੁਆਉਂਦੇ ਹੋਏ ਸਮਾਂ ਰਹਿੰਦੇ ਢੁਕਵੇ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਮੁਲਾਕਾਤ ਉਪਰੰਤ ਗੱਲਬਾਤ ਕਰਦੇ ਹੋਏ ਪ੍ਰਧਾਨ ਸੁਰਿੰਦਰ ਢੰਡਾ ਤੋਂ ਇਲਾਵਾ ਸੁਖਵਿੰਦਰ ਸਿੰਘ ਸ਼ੇਰਗਿਲ ਅਤੇ ਇੰਜੀਨੀਅਰ ਪ੍ਰਦੀਪ ਮੱਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਪ੍ਰਤੀ ਐਸ.ਪੀ. ਮਾਧਵੀ ਸ਼ਰਮਾ ਦਾ ਵਤੀਰਾ ਬਿਲਕੁਲ ਵੀ ਨਿਮਰਤਾ ਵਾਲਾ ਅਤੇ ਨਹੀਂ ਬੇਹੱਦ ਲਾਪਰਵਾਹੀ ਪੂਰਣ ਹੈ। ਜੇਕਰ ਸੀਨੀਅਰ ਅਧਿਕਾਰੀ ਢੰਗ ਨਾਲ ਪੇਸ਼ ਨਹੀਂ ਆਉਣਗੇ ਤਾਂ ਛੋਟੇ ਕਰਮਚਾਰੀਆਂ ਤੋਂ ਆਖਿਰ ਲੋਕ ਕੀ ਉੱਮੀਦ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਸ਼ਹਿਰ ‘ਚ ਲੰਬੇ ਸਮੇਂ ਤੋਂ ਬਣੀ ਹੋਈ ਕਾਨੂੰਨ ਵਿਵਸਥਾ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ। ਜਿਸ ਤਹਿਤ ਨਸ਼ਾ ਖੌਰੀ, ਚੋਰੀਆਂ, ਸਰੇਆਮ ਲੜਾਈ ਝਗੜੇ ਅਤੇ ਇੱਕ ਯੁਨੀਵਰਸਿਟੀ ਦੇ ਆਸ-ਪਾਸ ਸਰੇਆਮ ਰਾਤ ਨੂੰ ਚਲ ਰਹੀ ਜਿਸਮ ਫਰੋਸ਼ੀ ਮੁੱਖ ਤੌਰ ਤੇ ਸ਼ਾਮਲ ਸਨ। ਇਸ ਤੋਂ ਇਲਾਵਾ ਮੁਹੱਲਾ ਕੌਲਸਰ ਵਿਖੇ ਦੋ ਧਿਰਾਂ ਦੀ ਧੜੇਬੰਦੀ ਕਾਰਨ ਪਾਰਕ ਵਿੱਚ ਸਥਾਪਤ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਬਾਰੇ ਵੀ ਐਸ.ਪੀ. ਨੂੰ ਜਾਣੂ ਕਰਵਾਇਆ ਗਿਆ। ਨਾਲ ਹੀ ਮਾਤਾ ਚਿੰਤਪੁਰਨੀ ਚੌਕ (ਸ਼ੁਗਰ ਮਿਲ ਚੌਕ) ਦੀ ਕ੍ਰਾਸਿੰਗ ਨੂੰ ਬੰਦ ਕੀਤੇ ਜਾਣ ਨਾਲ ਰਾਹਗੀਰਾਂ ਨੂੰ ਪੇਸ਼ ਆ ਰਹੀ ਮੁਸ਼ਕਿਲ ਅਤੇ ਖਾਸ ਤੌਰ ਤੇ ਨਕੋਦਰ ਸਾਈਡ ਤੋਂ ਆਉਣ ਵਾਲੇ ਟਰੈਫਿਕ, ਸਤਨਾਮਪੁਰਾ, ਭਗਤਪੁਰਾ, ਹਦੀਆਬਾਦ ਤੇ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਵਸਨੀਕਾਂ ਨੂੰ ਹੋ ਰਹੀ ਭਾਰੀ ਪਰੇਸ਼ਾਨੀ ਵੱਲ ਐਸ.ਪੀ. ਦਾ ਧਿਆਨ ਦੁਆਇਆ ਗਿਆ। ਲੇਕਿਨ ਐਸ.ਪੀ. ਦੇ ਵਿਵਹਾਰ ਤੋਂ ਅਜਿਹਾ ਮਹਿਸੂਸ ਹੋਇਆ ਕਿ ਉਹ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਜਨਤਾ ਦੀ ਸੁਰੱਖਿਆ ਦੇ ਪ੍ਰਤੀ ਬਿਲਕੁਲ ਗੰਭੀਰ ਨਹੀਂ ਹਨ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਬਾਬਾ ਸਾਹਿਬ ਦੇ ਬੁੱਤ ਨਾਲ ਕੋਈ ਛੇੜਛਾੜ ਜਾਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੋਈ, ਸ਼ੁਗਰ ਮਿਲ ਚੌਕ ‘ਤੇ ਕਰਾਸਿੰਗ ਬੰਦ ਹੋਣ ਨਾਲ ਕੋਈ ਹਾਦਸਾ ਵਾਪਰਿਆ ਜਾਂ ਯੁਨੀਵਰਸਿਟੀ ਦੇ ਆਲੇ-ਦੁਆਲੇ ਜਿਸਮ ਫਰੋਸ਼ੀ ਦੇ ਚਲਦੇ ਵਪਾਰ ਨੂੰ ਠ੍ਹਲ ਨਾ ਪਾਈ ਗਈ ਤਾਂ ਹਮਖਿਆਲੀ ਜੱਥੇਬੰਦੀਆਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਐਸ.ਪੀ. ਮਾਧਵੀ ਸ਼ਰਮਾ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਪੁਸ਼ਪਿੰਦਰ ਕੌਰ, ਪਰਮਿੰਦਰ ਬੋਧ, ਰਾਮ ਮੂਰਤੀ ਖੇੜਾ, ਅਰੁਣ ਸ਼ਰਮਾ, ਮਨੋਜ ਕੁਮਾਰ, ਮਨਦੀਪ ਸੋਨੂੰ ਸਮੇਤ ਹੋਰ ਪਤਵੰਤੇ ਹਾਜਰ ਸਨ।
ਤਸਵੀਰ – ਐਸ.ਪੀ. ਮਾਧਵੀ ਸ਼ਰਮਾ ਨਾਲ ਮੁਲਾਕਾਤ ਉਪਰੰਤ ਗੱਲਬਾਤ ਕਰਦੇ ਹੋਏ ਸੁਰਿੰਦਰ ਢੰਡਾ, ਸੁਖਵਿੰਦਰ ਸਿੰਘ ਸ਼ੇਰਗਿਲ, ਇੰਜੀਨੀਅਰ ਪ੍ਰਦੀਪ ਮੱਲ ਅਤੇ ਹੋਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *