ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹਾ ਭਰ ’ਚ 18 ਨਾਕੇ ਲਗਾ ਕੇ ਸਪੈਸ਼ਲ ਸਰਚ ਅਭਿਆਨ ਚਲਾਇਆ ਗਿਆ

Spread the love

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ ()- ਡਾ. ਅਖਿਲ ਚੌਧਰੀ, ਆਈ.ਪੀ.ਐਸ.ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਪ੍ਰਬੰਧਾਂ ਅਧੀਨ ਇੱਕ ਵਿਸ਼ੇਸ਼ ਸਰਚ ਅਭਿਆਨ ਚਲਾਇਆ। ਇਸ ਕਾਰਵਾਈ ਦੌਰਾਨ ਜਿਲ੍ਹਾ ਭਰ ਵਿੱਚ 18 ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਸ਼ਰਾਰਤੀ ਅਨਸਰਾਂ ਦੀ ਤਲਾਸ਼ੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਨਾਕਾਬੰਦੀ ਤੇ ਤਲਾਸ਼ੀ ਲਈ ਜ਼ਿਲ੍ਹੇ ਦੇ ਚਾਰੇ ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿੱਚ ਕੁੱਲ 18 ਨਾਕੇ ਲਗਾਏ ਗਏ ਤੇ ੍ਹਹਰ ਨਾਕੇ ਤੇ 11 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਜ਼ਿਕਰਯੋਗ ਹੈ ਕਿ ੍ਹਜ਼ਿਲ੍ਹਾ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵਲੋਂ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ, ਜਿਨ੍ਹਾਂ ’ਤੇ ਮੁੱਖ ਅਧਿਕਾਰੀ ਤੇ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਕੀਤੀ ਗਈ ਜਿਨਾਂ ਦੀ ਸੁਪਰਵਿਜ਼ਨ ਐਸ.ਪੀ(ਡੀ) ਸ੍ਰੀ ਮਨਮੀਤ ਸਿੰਘ ਢਿੱਲੋ, ਡੀ.ਐਸ.ਪੀ ਨਵੀਨ ਕੁਮਾਰ (ਸ੍ਰੀ ਮੁਕਤਸਰ ਸਾਹਿਬ), ਡੀ.ਐਸ.ਪੀ ਜਸਪਾਲ ਸਿੰਘ (ਲੰਬੀ), ਡੀ.ਐਸ.ਪੀ ਇੱਕਬਾਲ ਸਿੰਘ (ਮਲੋਟ) ਅਤੇ ਡੀ.ਐਸ.ਪੀ ਅਵਤਾਰ ਸਿੰਘ (ਗਿੱਦੜਬਾਹਾ) ਵਲੋਂ ਕੀਤੀ ਗਈ, ਇਸ ਮੌਕੇ ੍ਹ200 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਰਹੇ। ਇਸ ਮੌਕੇ ਆਧੁਨਿਕ ਤਕਨੀਤ ਰਾਹੀਂ ਵਾਹਣ ਐਪ ਦੀ ਵਰਤੋਂ ਕਰਕੇ ਵਹੀਕਲਾਂ ਨੂੰ ਚੈੱਕ ਕੀਤਾ ਗਿਆ ਤਾਂ ਜੋ ਕੋਈ ਵੀ ਵਹੀਕਲ ਚੋਰੀ ਦਾ ਨਾ ਹੋਵੇ ਅਤੇ ਇਹ ਵਹੀਕਲ ਕਿਸੇ ਵੀ ਕ੍ਰਿਮੀਨਲ ਗਤੀਵਿਧੀ ਵਿੱਚ ਨਾ ਵਰਤਿਆ ਗਿਆ ਹੋਵੇ। ਇਸ ਮੌਕੇ ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਮੁਕਤਸਰ ਪੁਲਿਸ ਜਿਲ੍ਹੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਵਿਸ਼ੇਸ਼ ਸਰਚ ਅਭਿਆਨ ਅਪਰਾਧਕ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਚਲਾਇਆ ਗਿਆ। ਸਾਨੂੰ ਭਰੋਸਾ ਹੈ ਕਿ ਲੋਕ ਪੁਲਿਸ ਨਾਲ ਮਿਲਕੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣਗੇ। ਨਵੀਂ ਤਕਨੀਕ ਦੀ ਵਰਤੋਂ ਕਰਕੇ, ਪੁਲਿਸ ਅਪਰਾਧਕ ਤੱਤਾਂ ਦੀ ਪਛਾਣ ਅਤੇ ਉਨ੍ਹਾਂ ਦੀ ਸਰਗਰਮੀ ’ਤੇ ਨਜ਼ਰ ਰੱਖ ਰਹੀ ਹੈ। ਜਿਲ੍ਹੇ ਵਿੱਚ ਅਪਰਾਧ ਜਾਂ ਨਸ਼ਾ ਤਸਕਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ੍ਹਆਪਣੇ ਇਲਾਕੇ ’ਚ ਸ਼ੱਕੀ ਗਤੀਵਿਧੀਆਂ ਦੀ ਤੁਰੰਤ ਜਾਣਕਾਰੀ ਪੁਲਿਸ ਨੂੰ ਦਿਓ। ੍ਹਕਾਨੂੰਨ ਦਾ ਪਾਲਣ ਕਰੋ ਅਤੇ ਸ਼ਾਂਤੀ ਬਣਾਈ ਰੱਖੋ। ੍ਹਨਸ਼ਿਆਂ ਤੋਂ ਦੂਰ ਰਹੋ ਅਤੇ ਨਸ਼ਾ ਤਸਕਰੀ ਖਿਲਾਫ਼ ਪੁਲਿਸ ਦਾ ਸਹਿਯੋਗ ਕਰੋ। ੍ਹਜੇਕਰ ਕਿਸੇ ਨੂੰ ਨਸ਼ਾ ਤਸਕਰੀ ਜਾਂ ਅਪਰਾਧਕ ਗਤੀਵਿਧੀ ਬਾਰੇ ਕੋਈ ਜਾਣਕਾਰੀ ਹੋਵੇ, ਉਹ 80549-42100 ਨੰਬਰ ’ਤੇ ਵਟਸਐਪ ਜਾਂ ਫੋਨ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਵਿਸ਼ੇਸ਼ ਆਪਰੇਸ਼ਨ ਜਾਰੀ ਰਹਿਣਗੇ।

  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *