ਸੜਕ ਹਾਦਸੇ ‘ਚ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਮੌਤ 

Spread the love

ਸ੍ਰੀ ਮੁਕਤਸਰ ਸਾਹਿਬ,  ਜੂਨ ( ਮਨਪ੍ਰੀਤ ਮੋਨੂੰ  ) ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਉਹ ਪੱਤਰਕਾਰਤਾ ਤੋਂ ਇਲਾਵਾ ਲੰਮੇ ਸਮੇਂ ਤੋਂ ਸੱਭਿਆਚਾਰਕ ਅਤੇ ਸਮਾਜ ਸੇਵੀ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਉਹ ਬੀਤੇ 35 ਸਾਲ ਤੋਂ ਪੱਤਰਕਾਰੀ ਖੇਤਰ ਨਾਲ ਜੁੜੇ ਹੋਏ ਸਨ। ਸੁਖਪਾਲ ਸਿੰਘ ਢਿੱਲੋਂ ਆਪਣੀ ਪਤਨੀ ਅਮਨਪ੍ਰੀਤ ਕੌਰ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਭਾਗਸਰ ਜਾ ਰਹੇ ਸਨ ਕਿ ਸਾਹਮਣੇ ਪਿੰਡ ਭਾਗਸਰ ਵਾਲੇ ਪਾਸੇ ਤੋਂ ਆ ਰਹੇ ਇਕ ਬਿਨਾਂ ਨੰਬਰੀ ਤੇਜ ਰਫਤਾਰ ਪਲੈਟੀਨਾ ਮੋਟਰਸਾਈਕਲ ਨੇ ਉਹਨਾਂ ਨੂੰ ਸਾਹਮਣੇ ਤੋਂ ਭਿਆਨਕ ਟੱਕਰ ਮਾਰੀ। ਇਸ ਦੌਰਾਨ ਸੁਖਪਾਲ ਸਿੰਘ ਢਿੱਲੋਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਹਨਾਂ ਦੀ ਪਤਨੀ ਅਮਨਪ੍ਰੀਤ ਕੌਰ ਵੀ ਗੰਭੀਰ ਜਖਮੀ ਹੋ ਗਏ। ਜਿੰਨ੍ਹਾ

 ਦਾ ਨਿੱਜੀ ਹਸਪਤਾਲ ‘ਚ ਇਲਾਜ ਚਲ ਰਿਹਾ ਹੈ। ਉਧਰ ਇਸ ਦੌਰਾਨ ਮੋਟਰਸਾਈਕਲ ਸਵਾਰ ਵਿਨੋਦ ਕੁਮਾਰ ਪਿੰਡ ਗੰਧੜ ਨੂੰ ਵੀ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਉਹਨਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਸੁਖਪਾਲ ਸਿੰਘ ਢਿੱਲੋਂ ਦੀ ਮੌਤ ਉਪਰੰਤ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ‘ਚ ਪੱਤਰਕਾਰ ਖੇਤਰ ਨਾਲ ਜੁੜੇ ਲੋਕ, ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਹਸਪਤਾਲ ਵਿਖੇ ਪਹੁੰਚੀਆ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    Leave a Reply

    Your email address will not be published. Required fields are marked *