ਹੁਸ਼ਿਆਰਪੁਰ ‘ਚ ਭਾਜਪਾ ਆਗੂ ਉੱਪਰ ਚੱਲੀ ਗੋਲ਼ੀ ਦੀ ਅਸਲੀਅਤ ਆਈ ਸਾਹਮਣੇ

Spread the love

 ਹੁਸ਼ਿਆਰਪੁਰ, 1 ਅਪ੍ਰੈਲ (ਤਰਸੇਮ ਦੀਵਾਨਾ )ਐਤਵਾਰ ਦੇਰ ਰਾਤ ਜ਼ਿਲਾ ਹੁਸ਼ਿਆਰਪੁਰ ਦੇ ਇੱਕ ਭਾਜਪਾ ਆਗੂ ਵੱਲੋਂ ਆਪਣੇ ਉੱਤੇ 2 ਮੋਟਰਸਾਈਕਲ ਸਵਾਰਾਂ ਵੱਲੋਂ ਘੇਰ ਕੇ ਲੁੱਟ ਖੋਹ ਦੀ ਨੀਅਤ ਨਾਲ ਹਮਲਾ ਕਰਨ ਅਤੇ  ਚਾਰ ਗੋਲੀਆਂ ਚਲਾਉਣ ਦੀ ਵਾਰਦਾਤ ਦੀ ਅਸਲੀਅਤ ਸਾਹਮਣੇ ਆ ਗਈ ਹੈ। ਜਿਲਾ ਪੁਲਿਸ ਵੱਲੋਂ ਕੀਤੇ ਗਏ ਖੁਲਾਸੇ ਮੁਤਾਬਕ ਇਹ ਮਾਮਲਾ ਅਸਲ ਵਿੱਚ ਦੋ ਵਾਹਨਾਂ ਦੀ ਆਪਸੀ ਟੱਕਰ ਕਾਰਣ ਹੋਏ ਵਿਵਾਦ ਦਾ ਹੈ ਜਿਸ ਦੌਰਾਨ ਭਾਜਪਾ ਆਗੂ ਨੇ ਉਲਟਾ ਆਪਣੇ ਸਾਥੀਆਂ ਨਾਲ ਮੋਟਰ ਸਾਈਕਲ ਸਵਾਰਾਂ ਦੀ ਜੰਮ ਕੇ ਮਾਰ ਕੁਟਾਈ ਕੀਤੀ ਜਿਸ ਦੌਰਾਨ ਇੱਕ ਨੌਜਵਾਨ ਸਖ਼ਤ ਜ਼ਖਮੀ ਹੋ ਗਿਆ | ਥਾਣਾ ਸਿਟੀ ਹੁਸ਼ਿਆਰਪੁਰ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਡੀਐਸਪੀ ਦੇਵ ਦੱਤ ਸ਼ਰਮਾ ਨੇ ਦੱਸਿਆ ਐਤਵਾਰ ਦੀ ਦੇਰ ਸ਼ਾਮ ਨੂੰ ਭਾਜਪਾ ਦੇ ਆਗੂ ਹਨੀ ਸੂਦ ਵੱਲੋਂ ਆਪਣੇ ਉੱਪਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਘੇਰ ਕੇ ਹਮਲਾ ਕਰਨ ਅਤੇ ਗੋਲੀਆਂ ਚਲਾਉਣ ਦੀ ਜਾਣਕਾਰੀ ਦਿੱਤੀ ਗਈ ਸੀ। ਜਿਸ ਦੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਅਸਲ ਵਿੱਚ ਇਹ ਮਾਮਲਾ ਭਾਜਪਾ ਆਗੂ ਹਨੀ ਸੂਦ ਦੀ ਕਾਰ ਅਤੇ ਮੋਟਰਸਾਈਕਲ ਸਵਾਰਾਂ ਦੀ ਆਪਸੀ ਟੱਕਰ ਦਾ ਸਾਹਮਣੇ ਆਇਆ ਹੈ ਥਾਣਾ ਸਦਰ ਨਜਦੀਕ ਹੋਈ ਇਸ ਟੱਕਰ ਉਪਰੰਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਹਨੀ ਸੂਦ ਦੀ ਕਾਰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸਨੇ ਉਥੋਂ ਕਾਰ ਭਜਾ ਲਈ ਇਸ ਦੌਰਾਨ ਬੂਲਾਂਵੜੀ ਨਜ਼ਦੀਕ ਇੱਕ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਇਹ ਸਾਰੀ ਵਾਰਦਾਤ ਕੈਦ ਹੋ ਗਈ ਅਤੇ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਹਨੀ ਸੂਦ ਨੇ ਆਪਣੀ ਕਾਰ ਰੋਕੀ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਮਗਰ ਆਏ ਮੋਟਰ ਸਾਈਕਲ ਸਵਾਰਾਂ ਉੱਪਰ ਹਮਲਾ ਕਰ ਦਿੱਤਾ ਇਥੇ ਸਿਰ ਤੇ ਸੱਟ ਲੱਗਣ ਕਾਰਨ ਸੰਚਿਤ ਨਾਮ ਦਾ ਇੱਕ ਨੌਜਵਾਨ ਜ਼ਖਮੀ ਹੋ ਗਿਆ ਅਤੇ ਆਪਣਾ ਮੋਟਰਸਾਕਲ ਛੱਡ ਕੇ ਆਪਣਾ ਬਚਾਓ ਕਰਦੇ ਹੋਏ ਭੱਜ ਗਏ | ਡੀਐਸਪੀ ਦੇਵਦੱਤ ਸ਼ਰਮਾ ਨੇ ਦੱਸਿਆ ਕਿ ਇਸ ਸਾਰੇ ਮਾਮਲਿਆਂ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਕਾਨੂਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ ਪੱਤਰਕਾਰਾਂ ਵੱਲੋਂ ਗੋਲੀ ਚਲਾਉਣ ਬਾਰੇ ਪੁੱਛੇ ਜਾਣ ਤੇ ਉਹਨਾਂ ਕਿਹਾ ਕਿ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਗਲਤ ਬਿਆਨੀ ਨਾਲ ਪੁਲਿਸ ਅਤੇ ਆਮ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ | ਯਾਦ ਰਹੇ ਕਿ ਇਸ ਵਾਰਦਾਤ ਉਪਰੰਤ ਭਾਜਪਾ ਆਗੂ ਹਨੀ ਸੂਦ ਅਤੇ ਉਹਨਾਂ ਦੇ ਨਾਲ ਆਏ ਹੋਰ ਭਾਜਪਾ ਆਗੂਆਂ ਨੇ ਚਾਰ ਗੋਲੀਆਂ ਚੱਲਣ ਦਾ ਦਾਅਵਾ ਕੀਤਾ ਸੀ ਪੁਲਿਸ ਮੁਤਾਬਕ ਅਜੇ ਤੱਕ ਇਸਦੀ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ ਇਸ ਮੌਕੇ ਥਾਣਾ  ਸਿਟੀ ਦੀ ਐਸ ਐਚ ਉ ਊਸ਼ਾ ਰਾਣੀ ਵੀ ਮੌਜੂਦ ਸੀ

                                       

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *