ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬੇਅਦਬੀ ਕਰਨ ਵਾਲਾ ਕਥਿਤ ਦੋਸ਼ੀ ਕੀਤਾ ਕਾਬੂ

Spread the love
ਹੁਸ਼ਿਆਰਪੁਰ, 20 ਅਪ੍ਰੈਲ ( ਤਰਸੇਮ ਦੀਵਾਨਾ  )
 ਜਿਲਾ ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਪੰਜਾਬ ਪੁਲਿਸ ਨੇ 24 ਘੰਟਿਆਂ ਵਿੱਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮਾਹਿਲਪੁਰ ਵਿੱਚ ਕਰਵਾਈ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਪੀ(ਡੀ) ਮੁਕੇਸ਼ ਕੁਮਾਰ ਪੀਪੀਐਸ ਨੇ ਦੱਸਿਆ ਕਿ 18 ਅਪ੍ਰੈਲ ਨੂੰ ਸਾਹਮਣੇ ਆਏ ਇਸ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਧਾਰਾ 299 ਅਧੀਨ ਐਫਆਈਆਰ ਨੰਬਰ 46 ਦਰਜ ਕੀਤੀ ਸੀ | ਇਸ ਸਬੰਧੀ ਮਾਮਲੇ ਦੀ ਧਾਰਮਿਕ ਤੌਰ ਤੇ ਨਾਜੁਕਤਾ ਨੂੰ ਵੇਖਦਿਆਂ ਐਸਐਸਪੀ ਸੰਦੀਪ ਕੁਮਾਰ ਮਲਿਕ ਵੱਲੋਂ ਡੀਐਸਪੀ ਗੜਸ਼ੰਕਰ ਜਸਪ੍ਰੀਤ ਸਿੰਘ ਐਸਐਚ ਓ ਮਾਹਿਲਪੁਰ ਪਰਵਿੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਦੀ ਉੱਚਪੱਧਰੀ ਟੀਮ ਬਣਾ ਕੇ ਵਿਗਿਆਨਿਕ ਤਰੀਕੇ ਨਾਲ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ | ਜਿਸ ਦੌਰਾਨ ਪੁਲਿਸ ਨੂੰ ਮਿਲੇ ਇਨਪੁੱਟ ਮੁਤਾਬਕ ਕੁਝ ਵਿਅਕਤੀ ਰਾਉਂਡ ਅਪ ਕੀਤੇ ਗਏ ਸਨ। ਜਿਹਨਾਂ ਵਿੱਚੋਂ ਪਿੰਡਾਂ ਵਿੱਚ ਗ੍ਰੰਥੀ ਸਿੰਘ ਵਜੋਂ ਕੰਮ ਕਰਨ ਵਾਲਾ ਮੋਰਾਂਵਾਲੀ ਦਾ ਗੁਰਵਿੰਦਰ ਸਿੰਘ ਗਿੰਦਾ ਪੁੱਤਰ ਸੰਤੋਖ ਸਿੰਘ ਨੂੰ ਤਹਿਕੀਕਾਤ ਦੌਰਾਨ ਇਸ ਮਾਮਲੇ ਲਈ ਜਿੰਮੇਵਾਰ ਪਾਇਆ ਗਿਆ ਅਤੇ ਉਸ ਵਿਰੁੱਧ ਦਰਜ ਕੀਤੇ ਗਏ ਕੇਸ ਮੁਤਾਬਿਕ ਗ੍ਰਿਫਤਾਰੀ ਪਾ ਕੇ ਉਸ ਨੂੰ ਮੈਜਿਸਟਰੇਟ ਸਾਹਮਣੇ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਹੈ ਤਾਂ ਜੋ ਸਾਰੇ ਮਾਮਲੇ ਦੀ ਪੂਰੀ ਜਾਣਕਾਰੀ ਹਾਸਿਲ ਕੀਤੀ ਜਾ ਸਕੇ | ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਗੁਰਵਿੰਦਰ ਸਿੰਘ ਗਿੰਦਾ ਬੇਅਦਬੀ ਵਾਲੇ ਗੁਰਦੁਆਰਾ ਸਾਹਿਬ ਵਿੱਚ ਹੀ ਰੱਖੇ ਮਾਰਗ ਦੇ ਪਾਠ ਦੌਰਾਨ ਪਾਠੀ ਦੀ ਡਿਊਟੀ ਨਿਭਾ ਰਿਹਾ ਸੀ। ਉਸ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਸਰੂਪ ਬਿਰਧ ਹੋਣ ਕਾਰਨ ਅੰਗ ਉਸ ਕੋਲੋਂ ਪਾਟ ਗਏ ਉਹ ਡਰ ਗਿਆ ਜਿਸ ਤੇ ਉਸੇ ਤਰ੍ਹਾਂ ਢੱਕ ਕੇ ਵਾਪਸ ਚਲਾ ਗਿਆ |
 ਹੁਸ਼ਿਆਰਪੁਰ ਦੀਆਂ ਸਿੱਖ ਜਥੇਬੰਦੀਆਂ ਦੀ ਨਾਅਹਲੀਅਤ ਨਾਕਾਬਲੇ ਬਰਦਾਸ਼ਤ : ਬਲਬੀਰ ਸਿੰਘ ਮੁੱਛਲ

ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਅਹੁਦੇਦਾਰ ਬਲਵੀਰ ਸਿੰਘ ਮੁੱਛਲ ਅਤੇ ਹੋਰ ਸਾਥੀਆਂ ਨੇ ਨੂਰਪੁਰ ਜੱਟਾਂ ਬੇਅਦਬੀ ਕਾਂਡ ਦੇ ਕਥਿਤ ਦੋਸ਼ੀ ਨੂੰ 24 ਘੰਟਿਆਂ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੇ ਕੀਤੇ ਦਾਅਵੇ ਉੱਪਰ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਵੇਂ ਕਿ ਪੁਲਿਸ ਨੇ ਆਪਣੀ ਭੂਮਿਕਾ ਨਿਭਾਈ ਹੈ ਪਰ ਅਸੀਂ ਆਸ ਕਰਦੇ ਹਾਂ ਕਿ ਪੁਲਿਸ ਮਾਮਲੇ ਦੀ ਤਹਿ ਤੱਕ ਜਾ ਕੇ ਇਸ ਬੇਅਦਬੀ ਕਾਂਡ ਦੇ ਮਾਸਟਰ ਮਾਇੰਡ ਦੀ ਧੋਣ ਜਰੂਰ ਨੱਪੇਗੀ | ਉਹਨਾਂ ਕਿਹਾ ਕਿ ਅੱਜ ਵੀ ਬੇਅਦਬੀ ਕਾਂਡ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਨੁਮਾਇੰਦੇ ਆਦਮਪੁਰ ਮੁਕੇਰੀਆਂ ਅਤੇ ਹੋਰ ਬਾਹਰਲੇ ਇਲਾਕਿਆਂ ਚੋਂ ਆਏ ਹਨ ਪਰ ਹੁਸ਼ਿਆਰਪੁਰ ਦੀਆਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦਾ ਕੋਈ ਆਗੂ ਨਹੀਂ ਬਹੁੜਿਆ। ਜਿਸ ਦੀ ਅਸੀਂ ਸਖਤ ਨਿੰਦਾ ਕਰਦੇ ਹਾਂ | ਉਹਨਾਂ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ ਇਹਨਾਂ ਜਥੇਬੰਦੀਆਂ ਨੂੰ ਗੁਰੂ ਸਾਹਿਬ ਦੀ ਬੇਅਦਬੀ ਦਾ ਕੋਈ ਦਰਦ ਨਹੀਂ ਤਾਂ ਉਹ ਬੇਦਾਵਾ ਲਿਖ ਕੇ ਦੇ ਦੇਣ ਕਿ ਗੁਰੂ ਗ੍ਰੰਥ ਸਾਹਿਬ ਸਾਡੇ ਗੁਰੂ ਨਹੀਂ |

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *