ਹੁਸ਼ਿਆਰਪੁਰ ਪੁਲਿਸ ਦੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵੱਡੇ ਹਾਰਨ ਅਤੇ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਜ਼ਬਤ

Spread the love

​ਹੁਸ਼ਿਆਰਪੁਰ, 7 ਜੁਲਾਈ ( ਤਰਸੇਮ ਦੀਵਾਨਾ ) -ਜ਼ਿਲ੍ਹੇ ਵਿੱਚ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਅਤੇ ਹੁਲੜਬਾਜ਼ਾਂ ਨੂੰ ਨੱਥ ਪਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਸਥਾਨਕ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਚੌਂਕ ਵਿਖੇ ਟ੍ਰੈਫਿਕ ਇੰਚਾਰਜ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ।ਨਾਕੇ ਦੌਰਾਨ ਜਦੋਂ ਪੁਲਿਸ ਟੀਮ ਵੱਲੋਂ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਤਾਂ ਚਾਲਕ ਪੁਲਿਸ ਨੂੰ ਦੇਖ ਕੇ ਮੋਟਰਸਾਈਕਲ ਮੌਕੇ ‘ਤੇ ਹੀ ਛੱਡ ਕੇ ਭੱਜ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਾਹਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਹੀਰੋ ਹਾਂਡਾ ਕੰਪਨੀ ਦੇ ਇਸ ਮੋਟਰਸਾਈਕਲ (ਨੰਬਰ PB-07-CN-5266) ‘ਤੇ ਬਹੁਤ ਵੱਡਾ (ਗੈਰ-ਕਾਨੂੰਨੀ) ਹਾਰਨ ਅਤੇ ਕਈ ਗੈਰ-ਜ਼ਰੂਰੀ  ਲਾਈਟਾਂ ਲਗਾਈਆਂ ਹੋਈਆਂ ਸਨ। ਇਸ ਤੋਂ ਇਲਾਵਾ ਮੋਟਰਸਾਈਕਲ ਦੇ ਪਿਛਲੇ ਪਾਸੇ ਕੋਈ ਨੰਬਰ ਪਲੇਟ ਵੀ ਨਹੀਂ ਸੀ। ਹਾਲਾਂਕਿ, ਕੁਝ ਸਮੇਂ ਬਾਅਦ ਮੋਟਰਸਾਈਕਲ ਚਾਲਕ ਖ਼ੁਦ ਪੁਲਿਸ ਕੋਲ ਪੇਸ਼ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਇੰਚਾਰਜ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ ਆਈ ਪੀ ਐਸ  ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੋਟਰਸਾਈਕਲ, ਸਕੂਟਰ ਜਾਂ ਐਕਟਿਵਾ ‘ਤੇ ਪਟਾਕੇ ਮਾਰਨ ਵਾਲੇ ਸਾਇਲੈਂਸਰ, ਗੈਰ-ਕਾਨੂੰਨੀ ਵੱਡੇ ਹਾਰਨ, ਬਿਨਾਂ ਵਜ੍ਹਾ ਲਗਾਈਆਂ ਲਾਈਟਾਂ ਅਤੇ ਟ੍ਰਿਪਲ ਰਾਈਡਿੰਗ (ਤਿੰਨ ਸਵਾਰੀਆਂ) ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਸਖ਼ਤ ਚਲਾਨ ਕੱਟੇ ਜਾਣ। ਟ੍ਰੈਫਿਕ ਇੰਚਾਰਜ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਕਾਗਜ਼ਾਤ ਪੂਰੇ ਰੱਖਣ ਅਤੇ ਵਾਹਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਕਰਨ। ਉਨ੍ਹਾਂ ਕਿਹਾ ਕਿ ਮੋਟਰਸਾਈਕਲਾਂ ‘ਤੇ ਲਗਾਏ ਜਾਣ ਵਾਲੇ ਉੱਚੀ ਆਵਾਜ਼ ਵਾਲੇ ਹਾਰਨ ਸੜਕ ‘ਤੇ ਚੱਲਣ ਵਾਲੇ ਦਿਲ ਦੇ ਮਰੀਜ਼ਾਂ  ਲਈ ਬੇਹੱਦ ਖ਼ਤਰਨਾਕ ਸਾਬਤ ਹੁੰਦੇ ਹਨ, ਜਿਸ ਨਾਲ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।

  • Related Posts

    ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਲਈ ਡਾ. ਪੂਨਮ ਸ਼ਰਮਾ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਰਾਸ਼ਟਰੀ ਪੁਰਸਕਾਰ

    Spread the love

    Spread the loveਸਮਰਾਲਾ 07 ਜੁਲਾਈ (ਮੁਕੇਸ਼ ਵਰਮਾ) ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਅਤੇ ਵਿਲੱਖਣ ਯੋਗਦਾਨ ਲਈ ਸੈਂਟੀਨਲ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੂੰ ਸਿੱਖਿਆ ਉਤਕ੍ਰਿਸ਼ਟਤਾ ਸੰਮੇਲਨ ਅਤੇ ਪੁਰਸਕਾਰ…

    ਸਰਕਾਰ ਵੱਲੋਂ ਮਹਿੰਗਾਈ ਭੱਤਾ ਨਾ ਦੇਣ  ਤੇ  ਸੇਵਾ ਮੁਕਤ ਪਟਵਾਰੀ  ਕਾਨੂੰਗੋਆਂ ਵੱਲੋਂ  ਪੰਜਾਬ ਸਰਕਾਰ ਦੀ ਸਖਤ ਨਿੰਦਾ 

    Spread the love

    Spread the loveਬਲਾਚੌਰ, 7 ਜਲਾਈ( ਜਤਿੰਦਰ ਪਾਲ ਸਿੰਘ ਕਲੇਰ  ) ਪੰਜਾਬ ਸਰਕਾਰ ਵੱਲੋਂ  ਪੈਨਸ਼ਨਰਾਂ ਅਤੇ  ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਦੇਣ ਦੀ ਰੈਵੀਨਿਊ ਸੇਵਾ ਮੁਕਤ ਪਟਵਾਰੀ ਕਾਨੂੰਗੋ ਯੂਨੀਅਨ ਤਹਿਸੀਲ…

    Leave a Reply

    Your email address will not be published. Required fields are marked *