ਸ਼੍ਰੀ ਮੁਕਤਸਰ ਸਾਹਿਬ, 25 ਜੁਲਾਈ ()- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਐਸ ਆਈ ਪਰਵਿੰਦਰ ਸਿੰਘ ਵਲੋਂ ਦਰਜ਼ ਕੀਤੇ ਗਏ ਮਾਮਲੇ ਅਨਸਾਰ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਤੇ ਚੈਕਿੰਗ ਕੋਟਕਪੂਰ ਰੋਡ ਸਥਿਤ ਆਦੇਸ਼ ਹਸਪਤਾਲ ਦੇ ਸਾਹਮਣੇ ਰੋਡ ’ਤੇ ਮੌਜੂਦ ਸੀ ਤਾਂ ਪੁਲਿਸ ਨੂੰ ਖਾਸ ਵਿਅਕਤੀ ਨੇ ਇਤਲਾਹ ਦਿੱਤੀ ਕਿ ਸੁਮਿਤ ਸ਼ਰਮਾ ਪੁੱਤਰ ਅਮ੍ਰਿਤ ਲਾਲ ਵਾਸੀ ਪੰਡਿਤ ਜੈ ਦਿਆਲ ਸਟਰੀਟ ਸ਼੍ਰੀ ਮੁਕਤਸਰ ਸਾਹਿਬ ਹਾਲ ਅਬਾਦ ਗਰੀਨ ਐਵੀਨਿਊ ਨੇੜੇ ਬਲੋਸਮ ਸਕੂਲ ਕੱਚਾ ਉਦੇਕਰਨ ਰੋਡ ਸ਼੍ਰੀ ਮੁਕਤਸਰ ਸਾਹਿਬ ਜੋ ਕਿ ਦੀਪਲ ਸਿੰਘ ਮਾਰਗ ਨੇੜੇ ਸੈਂਟ ਸੋਲਜਰ ਸਕੂਲ ਸ੍ਰੀ ਮੁਕਤਸਰ ਸਾਹਿਬ ਰਜਿੰਦਰ ਕੁਮਾਰੀ ਪਤਨੀ ਸਾਹਿਬ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਡਿਪਟੀ ਦਲੀਪ ਸਿੰਘ ਮਾਰੜ ਨੇੜੇ ਸੈਂਟ ਸੋਲਜਰ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਦੁਕਾਨ ਤੋਂ ਲੈ ਕੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਸਫਲਤਾ ਹਾਸਿਲ ਹੋ ਸਕਦੀ ਹੈ। ਪੁਲਿਸ ਨੇ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਸੁਮਿਤ ਸ਼ਰਮਾ ਨੂੰ 9 ਗ੍ਰਾਮ ਹੈਰੋਇਨ ਅਤੇ 6670 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਜਦੋਂ ਕਿ ਰਾਜਿੰਦਰ ਕੁਮਾਰ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਪੁਲਸ ਵੱਲੋਂ ਦੋਵਾਂ ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਕਾਠਗੜ੍ਹ ਪੁਲਿਸ ਵੱਲੋਂ 30.75 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਗ੍ਰਿਫ਼ਤਾਰ
Spread the love ਨਵਾਂਸ਼ਹਿਰ /ਕਾਠਗੜ੍ਹ, 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) : ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਕਾਠਗੜ੍ਹ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 30.75 ਗ੍ਰਾਮ ਹੈਰੋਇਨ…







