1 ਕਿਲੋ 23 ਗ੍ਰਾਮ ਹੈਰੋਇਨ, 50,000 ਰੁਪੈ ਡਰੱਗ ਮਨੀ ਅਤੇ ਕਰੇਟਾ ਕਾਰ ਸਮੇਤ 2 ਨਸ਼ਾ ਤਸਕਰ ਕਾਬੂ

Spread the love

ਕੋਟਕਪੂਰਾ,  ਜੁਲਾਈ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੀ.ਆਈ.ਏ. ਸਟਾਫ ਫਰੀਦਕੋਟ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਕਰ ਰਹੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਸੀ.ਆਈ.ਏ. ਸਟਾਫ ਫਰੀਦਕੋਟ ਨੇ ਕਰੇਟਾ ਗੱਡੀ ਦੀ ਵਰਤੋਂ ਕਰਕੇ ਹੈਰੋਇਨ ਤਸਕਰੀ ਕਰ ਰਹੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਦਿਆਂ ਉਨ੍ਹਾਂ ਕੋਲੋਂ 1 ਕਿੱਲੋ 23 ਗ੍ਰਾਮ ਹੈਰੋਇਨ, 50,000 ਰੁਪਏ ਡਰੱਗ ਮਨੀ, ਅਤੇ ਕਰੇਟਾ ਗੱਡੀ ਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੈ੍ਰਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਤਰਲੋਚਨ ਸਿੰਘ ਡੀ.ਐਸ.ਪੀ. ਫਰੀਦਕੋਟ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਬਿੱਟੂ ਸਿੰਘ ਵਾਸੀ ਪਿੰਡ ਦੋਨਾ ਭਦਰੂ ਜਿਲਾ ਫਿਰੋਜਪੁਰ, ਨਿਸ਼ਾਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਮੇਘਾ ਪੰਜਗਰਾਈਂ ਜਿਲਾ ਫਿਰੋਜਪੁਰ ਦੇ ਵਜੋਂ ਹੋਈ ਹੈ। ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਿਆ ਕਿ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਕਰ ਰਹੇ ਸਨ, ਜਦ ਪੁਲਿਸ ਪਾਰਟੀ ਨੂੰ ਨੇੜੇ ਪੁਲਿਸ ਚੋਕੀ ਚੰਦਬਾਜਾ ਐਨ.ਐਚ.-54 ਪਰ ਇੱਕ ਸ਼ੱਕੀ ਕਾਰ ਮੁਦਕੀ ਸਾਈਡ ਤੋ ਆਉਂਦੀ ਦਿਖਾਈ ਦਿੱਤੀ। ਚਰਨਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਕਾਰ ਮਾਰਕਾ ਕਰੇਟਾ ਰੰਗ ਚਿੱਟਾ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਤਾ ਕਾਰ ਚਾਲਕ ਬਾਰੀਆ ਖੋਲ ਭੱਜਣ ਲੱਗੇ ਤਾ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕੀਤਾ। ਜਿਸ ਉਪਰੰਤ ਪੁਲਿਸ ਪਾਰਟੀ ਵੱਲੋਂ ਗੱਡੀ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ 01 ਕਿੱਲੋ 23 ਗ੍ਰਾਮ ਹੈਰੋਇਨ ਅਤੇ ਬ੍ਰਾਮਦਾ ਡਰੱਗ ਮਨੀ 50,000 ਰੁਪੈ ਭਾਰਤੀ ਕਰੰਸੀ ਅਤੇ ਦੋ ਮੋਬਾਇਲ ਫੋਨ ਬ੍ਰਰਾਮਦ ਹੋਏ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ)/61/85 ਤਹਿਤ ਮੁਕੱਦਮਾ ਨੰਬਰ 176 ਮਿਤੀ 22-07-2025 ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਵੱਲੋਂ ਹੈਰੋਇਨ ਦੀ ਤਸਕਰੀ ਸਰਹੱਦੀ ਇਲਾਕਿਆ ਵਿੱਚੋ ਕੀਤੀ ਜਾਦੀ ਸੀ, ਜਿਸ ਨੂੰ ਕਿ ਬਾਅਦ ਵਿੱਚ ਅੱਗੇ ਸਪਲਾਈ ਕੀਤਾ ਜਾਣਾ ਸੀ। ਉਹਨਾਂ ਕਿਹਾ ਕਿ ਇਹਨਾਂ ਦੋਸ਼ੀਆਂ ਖਿਲਾਫ ਪਹਿਲਾਂ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਤਹਿਤ ਇਕ-ਇਕ ਮੁਕੱਦਮਾ ਦਰਜ ਹੈ। ਦੋਸ਼ੀਆਂ ਨੂੰ ਹੁਣ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਸ਼ਿਆਂ ਦੀ ਤਸਕਰੀ ਸਬੰਧੀ ਜਾਣਕਾਰੀ ਮਿਲਣ ‘ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *