10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

Spread the love

ਸ੍ਰੀ ਮੁਕਤਸਰ ਸਾਹਿਬ, 24 ਜੂਨ ()- ਥਾਣਾ ਸਿਟੀ ਮੁਕਤਸਰ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦਰਜ਼ ਕੀਤੇ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਰਛਪਾਲ ਸਿੰਘ, ਸੀਨੀਅਰ ਸਿਪਾਹੀ ਗਗਨਦੀਪ ਸਿੰਘ, ਪੀਐਚਜੀ ਸਾਰਜ ਸਿੰਘ ਸਮੇਤ ਗੱਡੀ ’ਤੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਪੁਲਿਸ ਪਾਰਟੀ ਮੌੜ ਰੋਡ ਤੋਂ ਗਸ਼ਤ ਕਰਦੀ ਰੇਲਵੇ ਕਰਾਸਿੰਗ ਤੋਂ ਹੁੰਦੀ ਹੋਈ ਰੰਗ ਬੁੱਲੇ ਕੰਡੇ ਵੱਲ ਨੂੰ ਜਾ ਰਹੀ ਸੀ ਤਾਂ ਜਦ ਰੇਲਵੇ ਫਾਟਕ ਕਰਾਸ ਕੀਤਾ ਤਾਂ ਖੱਬੇ ਹੱਥ ਇਕ ਸਕੂਟਰੀ ’ਤੇ ਦੋ ਨੌਜਵਾਨ ਇਕ ਪੱਗੜੀਧਾਰੀ ਤੇ ਇਕ ਮੋਨਾ ਨੌਜਵਾਨ ਬੈਠੇ ਦਿਖਾਈ ਦਿੱਤੇ ਤਾਂ ਸਹਾਇਕ ਥਾਣੇਦਾਰ ਨੇ ਸ਼ੱਕ ਦੇ ਅਧਾਰ ’ਤੇ ਨੌਜਵਾਨਾਂ ਨੂੰ ਚੈੱਕ ਕਰਨ ਲਈ ਗੱਡੀ ਰੋਕੀ ਤਾਂ ਨੌਜਵਾਨ ਸਕੂਟਰੀ ਛੱਡ ਕੇ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ ਜਿਨਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜ੍ਹੇ ਨੌਜਵਾਨਾਂ ਦੀ ਪਹਿਚਾਣ ਅਵਿਨਾਸ਼ ਸਿੰਘ ਵਾਸੀ ਮਾਡਲ ਟਾਊਨ ਗਲੀ ਨੰਬਰ 5 ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਮਨਪ੍ਰੀਤ ਸਿੰਘ ਵਾਸੀ ਕੋਟਕਪੂਰਾ ਰੋਡ ਆਦੇਸ਼ ਹਸਪਤਾਲ ਦੇ ਸਾਹਮਣੇ ਗਲੀ ਨੰਬਰ 2 ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ ਜਿਨ੍ਹਾਂ ਦੇ ਖਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ਼ ਕਰ ਲਿਆ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *