ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ()- ਥਾਣਾ ਲੱਖੇਵਾਲੀ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਵਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਹਰਨੇਕ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਤੇ ਚੈਕਿੰਗ ਨੇੜੇ ਪੁਲ ਨਹਿਰ ਚਿੱਬੜਾਵਾਲੀ ਪੁੱਜੇ ਤਾ ਸੱਜੇ ਹੱਥ ਇੱਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਜਿਸ ਪਾਸੋਂ ਪੁਲਿਸ ਨੂੰ ਪਾਬੰਦੀਸ਼ੁਦਾ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਸਿੰਘ ਉਰਫ਼ ਜਸ਼ਨਪੀਤ ਸਿੰਘ ਪੁੱਤਰ ਰਾਜ ਸਿੰਘ ਚੱਕ ਚਿੱਬੜਾਂਵਾਲੀ ਵਜੋਂ ਹੋਈ ਹੈ, ਜਿਸ ਦੇ ਖਿਲਾਫ਼ ਪੁਲਿਸ ਨੇ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ ਹੈ।
ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼
Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…






