1100 ਪੈਰਾਗੈਬਲਿਨ ਕੈਪਸੂਲਾਂ ਸਮੇਤ ਇੱਕ ਕਾਬੂ, ਮਾਮਲਾ ਦਰਜ਼

Spread the love

ਸ਼੍ਰੀ ਮੁਕਤਸਰ ਸਾਹਿਬ, 13 ਅਗਸਤ (ਦੀਪਾਂਕੁਰ)- ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 1 ਵਿਅਕਤੀ ਨੂੰ 1100 ਪੈਰਾਗੈਬਲਿਨ ਕੈਪਸੂਲਾਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੌਰਾਨੇ ਤਫ਼ਤੀਸ਼ ਤੇ ਚੈਕਿੰਗ ਮਸੀਤ ਵਾਲਾ ਚੌਕ ’ਚ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਰਪ੍ਰੀਤ ਸਿੰਘ ਪੁੱਤਰ ਸ਼ਿਵਰਾਜ ਸਿੰਘ ਵਾਸੀ ਮਲੋਟ ਰੋਡ ਨੇੜੇ ਜਸਵੰਤ ਟਰੈਕਟਰ ਵਰਕਸ਼ਾਪ ਸ਼੍ਰੀ ਮੁਕਤਸਰ ਸਾਹਿਬ ਜੋ ਪੈਰਾਗੈਬਲਿਨ ਕੈਪਸੂਲਾਂ ਨੂੰ ਬਿਨਾਂ ਡਾਕਟਰੀ ਲਾਇਸੈਂਸ ਤੋਂ ਭਾਰੀ ਮਾਤਰਾ ਵਿੱਚ ਆਪਣੇ ਕੋਲ ਰੱਖਦਾ ਹੈ ਅਤੇ ਅੱਗੇ ਸੇਲ ਕਰਦਾ ਹੈ। ਜੋ ਅੱਜ ਵੀ ਪਹਿਲਾਂ ਦੀ ਤਰ੍ਹਾ ਪੈਰਾਗੈਬਲਿਨ ਕੈਪਸੂਲ ਵੇਚਣ ਵਾਲਸੇ ਪੁਲ ਸੁਆ ਬੂੜਾ ਗੁੱਜ਼ਰ ਰੋਡ ’ਤੇ ਖੜਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਹੀ ਛਾਪੇਮਾਰੀ ਕੀਤੀ ਜਾਵੇ ਤਾਂ ਸਾਜਨ ਕੁਮਾਰ ਉਰਫ ਮੋਟਾ ਪੁੱਤਰ ਰਾਕੇਸ਼ ਕੁਮਾਰ ਉਰਫ ਗੋਲਾ ਵਾਸੀ ਤਿਲਕ ਨਗਰ ਗਲੀ ਨੰ: 1 ਨੇੜੇ ਗੁਰੂ ਗੋਬਿੰਦ ਸਿੰਘ ਪਾਰਕ ਸ਼੍ਰੀ ਮੁਕਤਸਰ ਸਾਹਿਬ ਪੈਰਾਗੈਬਲਿਨ ਕੈਪਸੂਲਾਂ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਨੇ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਅਮਰਪ੍ਰੀਤ ਸਿੰਘ ਨੂੰ 1100 ਪੈਰਾਗੈਬਲਿਨ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *