12 ਗ੍ਰਾਮ ਹੈਰੋਇਨ ਸਣੇ ਦੋ ਕਾਬੂ, ਮਾਮਲਾ ਦਰਜ

Spread the love
 ਫਗਵਾੜਾ  1 ਅਪ੍ਰੈਲ ( ਪ੍ਰੀਤੀ)ਥਾਣਾ ਸਿਟੀ ਫਗਵਾੜਾ ਵਿਖੇ 12 ਗ੍ਰਾਮ ਹੈਰੋਇਨ ਸਣੇ ਦੋ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਏਐੱਸਆਈ ਜਤਿੰਦਰ ਪਾਲ ਨੇ ਦੱਸਿਆ ਕਿ ਉਹ ਭੈੜੇ ਅੰਸਰਾਂ ਦੀ ਭਾਲ ਲਈ ਦੁਸਾਂਝਾ ਗੇਟ ਫਗਵਾੜੇ ਸਾਹਮਣੇ ਪੁੱਜੇ ਤਾਂ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ।ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਜਾਂਚ ਕੀਤੀ ਤਾਂ ਉਨ੍ਹਾਂ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਿਟੀ ਫਗਵਾੜਾ ਵਿਖੇ ਦੋਵੇਂ ਮੁਲਜ਼ਮਾਂ ਪ੍ਰਿੰਸ ਕੁਮਾਰ ਪੁੱਤਰ ਮੁਕੇਸ਼ ਰਾਏ ਵਾਸੀ ਪਟਨਾ ਬਿਹਾਰ ਤੇ ਜਸਪਾਲ ਉਰਫ ਜੱਸੀ ਪੁੱਤਰ ਰਾਜਕੁਮਾਰ ਵਾਸੀ ਨਾਨਕ ਨਗਰੀ ਚਹੇੜੂ ਦੋਨਾਂ ਨੂੰ ਕਾਬੂ ਕਰਕੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *