ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਮਨਜੀਤ ਸਿੱਧੂ):- ਥਾਣਾ ਲੱਖੇਵਾਲੀ ਪੁਲਿਸ ਨੇ 13 ਸਾਲਾ ਨਾਬਾਲਗ ਬੱਚੇ ਨਾਲ ਕਥਿਤ ਜਬਰ ਜਨਾਹ ਦੇ ਦੋਸ਼ ਹੇਠ ਇੱਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਬੱਚੇ ਦੇ ਪਰਿਵਾਰਕ ਮੈਂਬਰ ਦੀ ਸ਼ਿਕਾਇਤ ’ਤੇ ਪਿੰਡ ਅਟਾਰੀ ਵਾਸੀ ਜਸ਼ਨਦੀਪ ਸਿੰਘ ਪੁੱਤਰ ਕੁਲਜੀਤ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (2NS) ਦੀ ਧਾਰਾ 65(1) ਅਤੇ ਪੋਕਸੋ ਐਕਟ, 2012 ਦੀ ਧਾਰਾ 6 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 21 ਜੁਲਾਈ 2026 ਨੂੰ ਮੁਲਜ਼ਮ ਨੇ ਕਰੀਬ 13 ਸਾਲਾ ਨਾਬਾਲਗ ਬੱਚੇ ਨਾਲ ਜ਼ਬਰਦਸਤੀ ਗਲਤ ਹਰਕਤ ਕੀਤੀ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ
Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…






